couponatlas.

Гуру Грантх Сахиб (гурмукхи): Анг 1080

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੁ ਨਾਨਕ. ਸੇਈ ਜਨ ਊਤਮ; ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥ ਮਾਰੂ ਮਹਲਾ ੫ ॥ ਪ੍ਰਭ ਸਮਰਥ; ਸਰਬ ਸੁਖ ਦਾਨਾ ॥ ਸਿਮਰਉ ਨਾਮੁ; ਹੋਹੁ ਮਿਹਰਵਾਨਾ ॥ ਹਰਿ ਦਾਤਾ. ਜੀਅ ਜੰਤ ਭੇਖਾਰੀ; ਜਨੁ ਬਾਂਛੈ. ਜਾਚੰਗਨਾ ॥੧॥ ਮਾਗਉ ਜਨ ਧੂਰਿ; ਪਰਮ ਗਤਿ ਪਾਵਉ ॥ ਜਨਮ ਜਨਮ ਕੀ; ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹਿ. ਹਰਿ ਅਉਖਧਿ; ਹਰਿ ਨਿਰਮਲਿ ਰਾਪੈ ਮੰਗਨਾ ॥੨॥ ਸ੍ਰਵਣੀ ਸੁਣਉ; ਬਿਮਲ ਜਸੁ ਸੁਆਮੀ ॥ ਏਕਾ ਓਟ; ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ; ਕਰਿ ਸੁਕ੍ਰਿਤੁ. ਨਾਹੀ ਸੰਗਨਾ ॥੩॥ ਰਸਨਾ ਗੁਣ ਗਾਵੈ; ਹਰਿ ਤੇਰੇ ॥ ਮਿਟਹਿ ਕਮਾਤੇ; ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ. ਮਨੁ ਜੀਵੈ; ਪੰਚ ਦੂਤ ਤਜਿ ਤੰਗਨਾ ॥੪॥ ਚਰਨ ਕਮਲ ਜਪਿ; ਬੋਹਿਥਿ ਚਰੀਐ ॥ ਸੰਤਸੰਗਿ ਮਿਲਿ; ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ; ਬਾਹੁੜਿ. ਜੋਨਿ ਨ ਨੰਗਨਾ ॥੫॥ ਦਾਸ ਦਾਸਨ ਕੋ; ਕਰਿ ਲੇਹੁ ਗੋੁਪਾਲਾ ॥ ਕ੍ਰਿਪਾ ਨਿਧਾਨ ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ; ਮਿਲੁ. ਕਦੇ, ਨ ਹੋਵੀ ਭੰਗਨਾ ॥੬॥ ਮਨੁ ਤਨੁ ਅਰਪਿ ਧਰੀ ਹਰਿ ਆਗੈ ॥ ਜਨਮ ਜਨਮ ਕਾ; ਸੋਇਆ ਜਾਗੈ ॥ ਜਿਸ ਕਾ ਸਾ. ਸੋਈ ਪ੍ਰਤਿਪਾਲਕੁ; ਹਤਿ ਤਿਆਗੀ ਹਉਮੈ ਹੰਤਨਾ ॥੭॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ; ਅਛਲ ਸੁਆਮੀ ॥ ਭਰਮ ਭੀਤਿ ਖੋਈ. ਗੁਰਿ ਪੂਰੈ; ਏਕੁ ਰਵਿਆ ਸਰਬੰਗਨਾ ॥੮॥ ਜਤ ਕਤ ਪੇਖਉ; ਪ੍ਰਭ ਸੁਖ ਸਾਗਰ ॥ ਹਰਿ. ਤੋਟਿ ਭੰਡਾਰ ਨਾਹੀ; ਰਤਨਾਗਰ ॥ ਅਗਹ ਅਗਾਹ. ਕਿਛੁ ਮਿਤਿ, ਨਹੀ ਪਾਈਐ; ਸੋ ਬੂਝੈ ਜਿਸੁ ਕਿਰਪੰਗਨਾ ॥੯॥ ਛਾਤੀ ਸੀਤਲ; ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ; ਅਮਿਓ ਧਾਰਿ ਦ੍ਰਿਸਟੰਗਨਾ ॥੧੦॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ; ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ, ਪ੍ਰਭੁ ਰਵਿਆ; ਤ੍ਰਿਸਨ ਬੁਝੀ ਭਰਮੰਗਨਾ ॥੧੧॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ; ਗਿਆਨ ਦੀਪਕੁ ਸੰਤ ਸੰਗਨਾ ॥੧੨॥ ਜੋ ਪੇਖਾ; ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ; ਸੋ ਪ੍ਰਭ ਕੀ ਬਾਨੀ ॥ ਜੋ ਕੀਨੋ. ਸੋ ਤੁਮਹਿ ਕਰਾਇਓ; ਸਰਣਿ ਸਹਾਈ, ਸੰਤਹ ਤਨਾ ॥੧੩॥ ਜਾਚਕੁ ਜਾਚੈ ਤੁਮਹਿ ਅਰਾਧੈ ॥ ਪਤਿਤ. ਪਾਵਨ; ਪੂਰਨ ਪ੍ਰਭ ਸਾਧੈ ॥ ਏਕੋ ਦਾਨੁ. ਸਰਬ ਸੁਖ ਗੁਣ ਨਿਧਿ; ਆਨ ਮੰਗਨ. ਨਿਹਕਿੰਚਨਾ ॥੧੪॥
Источники и права