couponatlas.

Гуру Грантх Сахиб (гурмукхи): Анг 1081

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ; ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ; ਮਨੁ ਨਾਮਿ ਮਜੀਠੈ ਰੰਗਨਾ ॥੧੫॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ; ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥ ਮਾਰੂ ਸੋਲਹੇ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਤੂ ਸਾਹਿਬੁ; ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂਹੈ ਤੂਹੈ; ਹੈ ਨਾਹੀ ਕਿਛੁ. ਅਸਾੜਾ ॥੧॥ ਤੁਮਹਿ ਪਠਾਏ; ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ; ਸੇ ਕਰਮ ਕਮਾਏ ॥ ਤੁਝ ਤੇ ਬਾਹਰਿ ਕਿਛੂ. ਨ ਹੋਆ; ਤਾ ਭੀ. ਨਾਹੀ ਕਿਛੁ ਕਾੜਾ ॥੨॥ ਊਹਾ; ਹੁਕਮੁ ਤੁਮਾਰਾ ਸੁਣੀਐ ॥ ਈਹਾ; ਹਰਿ ਜਸੁ ਤੇਰਾ ਭਣੀਐ ॥ ਆਪੇ ਲੇਖ ਅਲੇਖੈ ਆਪੇ; ਤੁਮ ਸਿਉ. ਨਾਹੀ ਕਿਛੁ, ਝਾੜਾ ॥੩॥ ਤੂ ਪਿਤਾ; ਸਭਿ ਬਾਰਿਕ ਥਾਰੇ ॥ ਜਿਉ ਖੇਲਾਵਹਿ ਤਿਉ ਖੇਲਣਹਾਰੇ ॥ ਉਝੜ ਮਾਰਗੁ, ਸਭੁ ਤੁਮ ਹੀ ਕੀਨਾ; ਚਲੈ ਨਾਹੀ, ਕੋ ਵੇਪਾੜਾ ॥੪॥ ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥ ਇਕਿ ਪਠਾਏ; ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ. ਇਕ ਹੀ ਕਉ ਰਾਜਾ; ਇਨ ਮਹਿ ਕਹੀਐ ਕਿਆ ਕੂੜਾ ॥੫॥ ਕਵਨ ਸੁ ਮੁਕਤੀ; ਕਵਨ ਸੁ ਨਰਕਾ ॥ ਕਵਨੁ ਸੈਸਾਰੀ; ਕਵਨੁ ਸੁ ਭਗਤਾ ॥ ਕਵਨ ਸੁ ਦਾਨਾ. ਕਵਨੁ ਸੁ ਹੋਛਾ; ਕਵਨ ਸੁ ਸੁਰਤਾ. ਕਵਨੁ ਜੜਾ ॥੬॥ ਹੁਕਮੇ ਮੁਕਤੀ; ਹੁਕਮੇ ਨਰਕਾ ॥ ਹੁਕਮਿ ਸੈਸਾਰੀ; ਹੁਕਮੇ ਭਗਤਾ ॥ ਹੁਕਮੇ ਹੋਛਾ. ਹੁਕਮੇ ਦਾਨਾ; ਦੂਜਾ. ਨਾਹੀ ਅਵਰੁ ਧੜਾ ॥੭॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ; ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ; ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥ ਕਉਤਕੁ. ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ; ਰਚਨੁ ਕੀਨਾ ਇਕੁ ਆਖਾੜਾ ॥੯॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ; ਹੈ ਨਾਹੀ ਕਿਛੁ ਆਹਾੜਾ ॥੧੦॥ ਕੀਮਤਿ ਕੋਇ; ਨ ਜਾਣੈ ਦੂਜਾ ॥ ਆਪੇ ਆਪਿ; ਨਿਰੰਜਨ ਪੂਜਾ ॥ ਆਪਿ ਸੁ ਗਿਆਨੀ. ਆਪਿ ਧਿਆਨੀ; ਆਪਿ ਸਤਵੰਤਾ ਅਤਿ ਗਾੜਾ ॥੧੧॥ ਕੇਤੜਿਆ ਦਿਨ; ਗੁਪਤੁ ਕਹਾਇਆ ॥ ਕੇਤੜਿਆ ਦਿਨ; ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ; ਆਪੇ ਕਰਤਾ ਪਰਗਟੜਾ ॥੧੨॥ ਆਪੇ ਸਕਤੀ ਸਬਲੁ ਕਹਾਇਆ ॥
Источники и права