couponatlas.

Гуру Грантх Сахиб (гурмукхи): Анг 1082

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਸੂਰਾ; ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ; ਆਪੇ ਸੀਤਲੁ ਠਾਰੁ ਗੜਾ ॥੧੩॥ ਜਿਸਹਿ ਨਿਵਾਜੇ; ਗੁਰਮੁਖਿ ਸਾਜੇ ॥ ਨਾਮੁ ਵਸੈ; ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ; ਤਿਸਹਿ. ਨ ਆਵੈ ਜਮੁ ਨੇੜਾ ॥੧੪॥ ਕੀਮਤਿ ਕਾਗਦ; ਕਹੀ. ਨ ਜਾਈ ॥ ਕਹੁ ਨਾਨਕ; ਬੇਅੰਤ ਗੁਸਾਈ ॥ ਆਦਿ ਮਧਿ ਅੰਤਿ, ਪ੍ਰਭੁ ਸੋਈ; ਹਾਥਿ ਤਿਸੈ ਕੈ ਨੇਬੇੜਾ ॥੧੫॥ ਤਿਸਹਿ ਸਰੀਕੁ; ਨਾਹੀ ਰੇ ਕੋਈ ॥ ਕਿਸ ਹੀ ਬੁਤੈ; ਜਬਾਬੁ. ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ; ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥ ਮਾਰੂ ਮਹਲਾ ੫ ॥ ਅਚੁਤ ਪਾਰਬ੍ਰਹਮ; ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥ ਮੋਹਨ ਮਾਧਵ; ਕ੍ਰਿਸ੍ਨ ਮੁਰਾਰੇ ॥ ਜਗਦੀਸੁਰ ਹਰਿ ਜੀਉ; ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ; ਘਟ ਘਟ ਵਾਸੀ ਹੈ ਸੰਗਾ ॥੨॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ; ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ; ਸਭ ਹੀ ਸੇਤੀ ਹੈ ਚੰਗਾ ॥੩॥ ਸ੍ਰੀ ਰਾਮਚੰਦ; ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ; ਦਰਸਿ ਅਨੂਪਿਆ ॥ ਸਹਸ ਨੇਤ੍ਰ. ਮੂਰਤਿ ਹੈ ਸਹਸਾ; ਇਕੁ ਦਾਤਾ. ਸਭ ਹੈ ਮੰਗਾ ॥੪॥ ਭਗਤਿ ਵਛਲੁ; ਅਨਾਥਹ ਨਾਥੇ ॥ ਗੋਪੀ ਨਾਥੁ; ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ; ਬਰਨਿ. ਨ ਸਾਕਉ, ਗੁਣ ਅੰਗਾ ॥੫॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ; ਉਧਾਰਣ ॥ ਕਮਲਾਕੰਤ. ਕਰਹਿ ਕੰਤੂਹਲ; ਅਨਦ ਬਿਨੋਦੀ ਨਿਹਸੰਗਾ ॥੬॥ ਅਮੋਘ ਦਰਸਨ; ਆਜੂਨੀ ਸੰਭਉ ॥ ਅਕਾਲ ਮੂਰਤਿ; ਜਿਸੁ ਕਦੇ. ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ; ਸਭੁ ਕਿਛੁ ਤੁਝ ਹੀ ਹੈ ਲਗਾ ॥੭॥ ਸ੍ਰੀਰੰਗ; ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ; ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ; ਕੀਤਾ ਲੋੜਹਿ ਸੋ ਹੋਇਗਾ ॥੮॥ ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ; ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ; ਬੇਣੁ ਸੁਨਤ ਸਭ ਮੋਹੈਗਾ ॥੯॥ ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ; ਮਹਾ ਸਾਰਥੀ ਸਤਸੰਗਾ ॥੧੦॥ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰਿੰਗਧਰ ਭਗਵਾਨ ਬੀਠੁਲਾ; ਮੈ ਗਣਤ. ਨ ਆਵੈ, ਸਰਬੰਗਾ ॥੧੧॥ ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ; ਜਲਿ ਥਲਿ ਹੈ ਮਹੀਐ ॥
Источники и права