couponatlas.

Гуру Грантх Сахиб (гурмукхи): Анг 1084

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਚੁ ਕਮਾਵੈ; ਸੋਈ ਕਾਜੀ ॥ ਜੋ ਦਿਲੁ ਸੋਧੈ; ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ; ਸੋ ਦਰਵੇਸੁ. ਜਿਸੁ ਸਿਫਤਿ ਧਰਾ ॥੬॥ ਸਭੇ ਵਖਤ. ਸਭੇ ਕਰਿ ਵੇਲਾ ॥ ਖਾਲਕੁ ਯਾਦਿ; ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ, ਦਸ ਮਰਦਨੁ; ਸੁੰਨਤਿ ਸੀਲੁ, ਬੰਧਾਨਿ ਬਰਾ ॥੭॥ ਦਿਲ ਮਹਿ ਜਾਨਹੁ; ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ; ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ; ਏਕ ਮੁਕਾਮ ਖੁਦਾਇ ਦਰਾ ॥੮॥ ਅਵਲਿ ਸਿਫਤਿ; ਦੂਜੀ ਸਾਬੂਰੀ ॥ ਤੀਜੈ ਹਲੇਮੀ; ਚਉਥੈ ਖੈਰੀ ॥ ਪੰਜਵੈ. ਪੰਜੇ ਇਕਤੁ ਮੁਕਾਮੈ; ਏਹਿ ਪੰਜਿ ਵਖਤ ਤੇਰੇ, ਅਪਰਪਰਾ ॥੯॥ ਸਗਲੀ ਜਾਨਿ; ਕਰਹੁ ਮਉਦੀਫਾ ॥ ਬਦ ਅਮਲ ਛੋਡਿ; ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ, ਦੇਵਹੁ ਬਾਂਗਾਂ; ਬੁਰਗੂ. ਬਰਖੁਰਦਾਰ ਖਰਾ ॥੧੦॥ ਹਕੁ ਹਲਾਲੁ; ਬਖੋਰਹੁ ਖਾਣਾ ॥ ਦਿਲ ਦਰੀਆਉ; ਧੋਵਹੁ ਮੈਲਾਣਾ ॥ ਪੀਰੁ ਪਛਾਣੈ. ਭਿਸਤੀ ਸੋਈ; ਅਜਰਾਈਲੁ. ਨ ਦੋਜ ਠਰਾ ॥੧੧॥ ਕਾਇਆ ਕਿਰਦਾਰ; ਅਉਰਤ ਯਕੀਨਾ ॥ ਰੰਗ ਤਮਾਸੇ; ਮਾਣਿ ਹਕੀਨਾ ॥ ਨਾਪਾਕ. ਪਾਕੁ ਕਰਿ, ਹਦੂਰਿ ਹਦੀਸਾ; ਸਾਬਤ ਸੂਰਤਿ ਦਸਤਾਰ ਸਿਰਾ ॥੧੨॥ ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ. ਦਿਲ ਤੇ ਧੋਵੈ ॥ ਦੁਨੀਆ ਰੰਗ. ਨ ਆਵੈ ਨੇੜੈ; ਜਿਉ ਕੁਸਮ ਪਾਟੁ, ਘਿਉ ਪਾਕੁ ਹਰਾ ॥੧੩॥ ਜਾ ਕਉ ਮਿਹਰ; ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ; ਸੋ ਬੰਦਾ. ਜਿਸੁ ਨਜਰਿ ਨਰਾ ॥੧੪॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ; ਅਥਾਹ ਰਹੀਮਾ ॥ ਹਕੁ ਹੁਕਮੁ. ਸਚੁ ਖੁਦਾਇਆ ਬੁਝਿ; ਨਾਨਕ. ਬੰਦਿ ਖਲਾਸ ਤਰਾ ॥੧੫॥੩॥੧੨॥ ਮਾਰੂ ਮਹਲਾ ੫ ॥ ਪਾਰਬ੍ਰਹਮ; ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ. ਸੁਖੁ ਪਾਈਐ; ਕਿਛੁ ਭਉ. ਨ ਵਿਆਪੈ, ਬਾਲ ਕਾ ॥੧॥ ਗਰਭ ਅਗਨਿ ਮਹਿ; ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ; ਨਹੀ ਸੰਘਾਰਿਆ ॥ ਅਪਨਾ ਸਿਮਰਨੁ ਦੇ ਪ੍ਰਤਿਪਾਲਿਆ; ਓਹੁ ਸਗਲ ਘਟਾ ਕਾ ਮਾਲਕਾ ॥੨॥ ਚਰਣ ਕਮਲ ਸਰਣਾਈ ਆਇਆ ॥ ਸਾਧਸੰਗਿ ਹੈ; ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ; ਜਪਿ ਹਰਿ ਹਰਿ. ਭਉ ਨਹੀ ਕਾਲ ਕਾ ॥੩॥ ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ; ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ; ਬਹੁ ਪਰਕਾਰੀ ਪਾਲਕਾ ॥੪॥ ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ ਤੇ; ਵਿਰਲੇ ਕੇਈ ਸਾਲਕਾ ॥੫॥
Источники и права