couponatlas.

Гуру Грантх Сахиб (гурмукхи): Анг 1085

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ. ਸੁ ਹੋਈ ॥ ਭ੍ਰਮੁ ਭਉ ਮਿਟਿਆ. ਸਾਧਸੰਗ ਤੇ; ਦਾਲਿਦ. ਨ ਕੋਈ ਘਾਲਕਾ ॥੬॥ ਊਤਮ ਬਾਣੀ ਗਾਉ ਗੋੁਪਾਲਾ ॥ ਸਾਧਸੰਗਤਿ ਕੀ ਮੰਗਹੁ ਰਵਾਲਾ ॥ ਬਾਸਨ ਮੇਟਿ. ਨਿਬਾਸਨ ਹੋਈਐ; ਕਲਮਲ ਸਗਲੇ ਜਾਲਕਾ ॥੭॥ ਸੰਤਾ ਕੀ ਇਹ ਰੀਤਿ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ; ਕਿਉ. ਸਿਮਰਤ ਕੀਜੈ ਆਲਕਾ ॥੮॥ ਜਹ ਦੇਖਾ; ਤਹ ਅੰਤਰਜਾਮੀ ॥ ਨਿਮਖ. ਨ ਵਿਸਰਹੁ; ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ; ਬਨਿ ਜਲਿ ਪੂਰਨ ਥਾਲਕਾ ॥੯॥ ਤਤੀ ਵਾਉ. ਨ ਤਾ ਕਉ ਲਾਗੈ ॥ ਸਿਮਰਤ ਨਾਮੁ; ਅਨਦਿਨੁ ਜਾਗੈ ॥ ਅਨਦ ਬਿਨੋਦ ਕਰੇ ਹਰਿ ਸਿਮਰਨੁ; ਤਿਸੁ ਮਾਇਆ ਸੰਗਿ. ਨ ਤਾਲਕਾ ॥੧੦॥ ਰੋਗ ਸੋਗ ਦੂਖ; ਤਿਸੁ ਨਾਹੀ ॥ ਸਾਧਸੰਗਿ; ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ; ਸੁਣਿ ਬੇਨੰਤੀ ਖਾਲਕਾ ॥੧੧॥ ਨਾਮ ਰਤਨੁ ਤੇਰਾ ਹੈ ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ; ਵਿਰਲੇ ਕੇਈ ਭਾਲਕਾ ॥੧੨॥ ਤਿਨ ਕੀ ਧੂੜਿ, ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ, ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮ ਪਦੁ ਪਾਈ; ਸਦਾ ਸੰਗੀ ਹਰਿ ਨਾਲਕਾ ॥੧੩॥ ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ; ਦੁਰਮਤਿ ਖੋਈ ॥ ਕਾਮੁ ਕ੍ਰੋਧੁ ਅਹੰਕਾਰੁ ਤਜਾਏ; ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥ ਤੁਧੁ ਵਿਣੁ. ਨਾਹੀ ਕੋਈ ਮੇਰਾ ॥ ਗੁਰਿ ਪਕੜਾਏ; ਪ੍ਰਭ ਕੇ ਪੈਰਾ ॥ ਹਉ ਬਲਿਹਾਰੀ ਸਤਿਗੁਰ ਪੂਰੇ; ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥ ਸਾਸਿ ਸਾਸਿ ਪ੍ਰਭੁ. ਬਿਸਰੈ ਨਾਹੀ ॥ ਆਠ ਪਹਰ; ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ; ਤੂ ਸਮਰਥੁ ਵਡਾਲਕਾ ॥੧੬॥੪॥੧੩॥ ਮਾਰੂ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ; ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ; ਜਗ ਮਹਿ ਨਾਮੁ ਸੁਹਾਵਣਾ ॥੧॥ ਸੋ ਠਾਕੁਰੁ; ਕਿਉ. ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਰਾਸਿ ਸਮਾਲੇ ਕਰਤਾ; ਕੀਤਾ ਅਪਣਾ ਪਾਵਣਾ ॥੨॥ ਜਾ ਤੇ ਬਿਰਥਾ; ਕੋਊ ਨਾਹੀ ॥ ਆਠ ਪਹਰ; ਹਰਿ ਰਖੁ ਮਨ ਮਾਹੀ ॥
Источники и права