couponatlas.

Гуру Грантх Сахиб (гурмукхи): Анг 1090

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਉੜੀ ॥ ਦੋਵੈ ਤਰਫਾ ਉਪਾਈਓਨੁ; ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ. ਨ ਪਾਇਓ; ਫਿਰਿ ਜਨਮਿ ਬਿਨਾਸਾ ॥ ਗੁਰਿ ਸੇਵਿਐ. ਸਾਤਿ ਪਾਈਐ; ਜਪਿ ਸਾਸ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ; ਊਤਮ ਹਰਿ ਦਾਸਾ ॥ ਨਾਨਕ. ਨਾਮ ਬਿਨਾ, ਕੋ ਥਿਰੁ ਨਹੀ; ਨਾਮੇ ਬਲਿ ਜਾਸਾ ॥੧੦॥ ਸਲੋਕੁ ਮਃ ੩ ॥ ਹੋਵਾ ਪੰਡਿਤੁ ਜੋਤਕੀ; ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੂਜੀਆ; ਅਪਣੈ ਚਜਿ ਵੀਚਾਰਿ ॥ ਮਤੁ ਸਚਾ ਅਖਰੁ ਭੁਲਿ ਜਾਇ; ਚਉਕੈ ਭਿਟੈ. ਨ ਕੋਇ ॥ ਝੂਠੇ ਚਉਕੇ ਨਾਨਕਾ; ਸਚਾ ਏਕੋ ਸੋਇ ॥੧॥ ਮਃ ੩ ॥ ਆਪਿ ਉਪਾਏ. ਕਰੇ ਆਪਿ; ਆਪੇ ਨਦਰਿ ਕਰੇਇ ॥ ਆਪੇ ਦੇ ਵਡਿਆਈਆ; ਕਹੁ ਨਾਨਕ. ਸਚਾ ਸੋਇ ॥੨॥ ਪਉੜੀ ॥ ਕੰਟਕੁ ਕਾਲੁ ਏਕੁ ਹੈ; ਹੋਰੁ ਕੰਟਕੁ. ਨ ਸੂਝੈ ॥ ਅਫਰਿਓ ਜਗ ਮਹਿ ਵਰਤਦਾ; ਪਾਪੀ ਸਿਉ ਲੂਝੈ ॥ ਗੁਰਸਬਦੀ ਹਰਿ ਭੇਦੀਐ; ਹਰਿ ਜਪਿ ਹਰਿ ਬੂਝੈ ॥ ਸੋ ਹਰਿ ਸਰਣਾਈ ਛੁਟੀਐ; ਜੋ ਮਨ ਸਿਉ ਜੂਝੈ ॥ ਮਨਿ ਵੀਚਾਰਿ ਹਰਿ ਜਪੁ ਕਰੇ; ਹਰਿ ਦਰਗਹ ਸੀਝੈ ॥੧੧॥ ਸਲੋਕੁ ਮਃ ੧ ॥ ਹੁਕਮਿ ਰਜਾਈ ਸਾਖਤੀ; ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ; ਦੁਨੀਆ ਦੇਖਿ. ਨ ਭੂਲੁ ॥ ਦਿਲ ਦਰਵਾਨੀ ਜੋ ਕਰੇ; ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ; ਲੇਖਾ ਕਰਤੇ ਪਾਸਿ ॥੧॥ ਮਃ ੧ ॥ ਅਲਗਉ. ਜੋਇ ਮਧੂਕੜਉ; ਸਾਰੰਗਪਾਣਿ ਸਬਾਇ ॥ ਹੀਰੈ ਹੀਰਾ ਬੇਧਿਆ; ਨਾਨਕ ਕੰਠਿ ਸੁਭਾਇ ॥੨॥ ਪਉੜੀ ॥ ਮਨਮੁਖ ਕਾਲੁ ਵਿਆਪਦਾ; ਮੋਹਿ ਮਾਇਆ ਲਾਗੇ ॥ ਖਿਨ ਮਹਿ ਮਾਰਿ ਪਛਾੜਸੀ; ਭਾਇ ਦੂਜੈ ਠਾਗੇ ॥ ਫਿਰਿ ਵੇਲਾ ਹਥਿ. ਨ ਆਵਈ; ਜਮ ਕਾ ਡੰਡੁ ਲਾਗੇ ॥ ਤਿਨ ਜਮ ਡੰਡੁ. ਨ ਲਗਈ; ਜੋ ਹਰਿ ਲਿਵ ਜਾਗੇ ॥ ਸਭ ਤੇਰੀ. ਤੁਧੁ ਛਡਾਵਣੀ; ਸਭ ਤੁਧੈ ਲਾਗੇ ॥੧੨॥ ਸਲੋਕੁ ਮਃ ੧ ॥ ਸਰਬੇ ਜੋਇ ਅਗਛਮੀ; ਦੂਖੁ ਘਨੇਰੋ ਆਥਿ ॥ ਕਾਲਰੁ ਲਾਦਸਿ, ਸਰੁ ਲਾਘਣਉ; ਲਾਭੁ ਨ ਪੂੰਜੀ ਸਾਥਿ ॥੧॥ ਮਃ ੧ ॥ ਪੂੰਜੀ ਸਾਚਉ ਨਾਮੁ ਤੂ; ਅਖੁਟਉ ਦਰਬੁ ਅਪਾਰੁ ॥ ਨਾਨਕ ਵਖਰੁ ਨਿਰਮਲਉ; ਧੰਨੁ ਸਾਹੁ ਵਾਪਾਰੁ ॥੨॥ ਮਃ ੧ ॥ ਪੂਰਬ ਪ੍ਰੀਤਿ. ਪਿਰਾਣਿ ਲੈ; ਮੋਟਉ ਠਾਕੁਰੁ ਮਾਣਿ ॥ ਮਾਥੈ ਊਭੈ ਜਮੁ ਮਾਰਸੀ; ਨਾਨਕ ਮੇਲਣੁ ਨਾਮਿ ॥੩॥ ਪਉੜੀ ॥ ਆਪੇ ਪਿੰਡੁ ਸਵਾਰਿਓਨੁ; ਵਿਚਿ ਨਵ ਨਿਧਿ ਨਾਮੁ ॥ ਇਕਿ ਆਪੇ ਭਰਮਿ ਭੁਲਾਇਅਨੁ; ਤਿਨ ਨਿਹਫਲ ਕਾਮੁ ॥ ਇਕਨੀ ਗੁਰਮੁਖਿ ਬੁਝਿਆ; ਹਰਿ ਆਤਮ ਰਾਮੁ ॥ ਇਕਨੀ ਸੁਣਿ ਕੈ ਮੰਨਿਆ; ਹਰਿ ਊਤਮ ਕਾਮੁ ॥ ਅੰਤਰਿ ਹਰਿ ਰੰਗੁ ਉਪਜਿਆ; ਗਾਇਆ ਹਰਿ ਗੁਣ ਨਾਮੁ ॥੧੩॥ ਸਲੋਕੁ ਮਃ ੧ ॥
Источники и права