couponatlas.

Гуру Грантх Сахиб (гурмукхи): Анг 1091

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭੋਲਤਣਿ ਭੈ ਮਨਿ ਵਸੈ; ਹੇਕੈ ਪਾਧਰ ਹੀਡੁ ॥ ਅਤਿ ਡਾਹਪਣਿ. ਦੁਖੁ ਘਣੋ; ਤੀਨੇ ਥਾਵ ਭਰੀਡੁ ॥੧॥ ਮਃ ੧ ॥ ਮਾਂਦਲੁ ਬੇਦਿ. ਸਿ ਬਾਜਣੋ; ਘਣੋ ਧੜੀਐ, ਜੋਇ ॥ ਨਾਨਕ ਨਾਮੁ ਸਮਾਲਿ ਤੂ; ਬੀਜਉ ਅਵਰੁ. ਨ ਕੋਇ ॥੨॥ ਮਃ ੧ ॥ ਸਾਗਰੁ ਗੁਣੀ. ਅਥਾਹੁ; ਕਿਨਿ ਹਾਥਾਲਾ ਦੇਖੀਐ ॥ ਵਡਾ ਵੇਪਰਵਾਹੁ; ਸਤਿਗੁਰੁ ਮਿਲੈ. ਤ ਪਾਰਿ ਪਵਾ ॥ ਮਝ ਭਰਿ; ਦੁਖ ਬਦੁਖ ॥ ਨਾਨਕ ਸਚੇ ਨਾਮ ਬਿਨੁ; ਕਿਸੈ. ਨ ਲਥੀ ਭੁਖ ॥੩॥ ਪਉੜੀ ॥ ਜਿਨੀ ਅੰਦਰੁ ਭਾਲਿਆ; ਗੁਰ ਸਬਦਿ ਸੁਹਾਵੈ ॥ ਜੋ ਇਛਨਿ ਸੋ ਪਾਇਦੇ; ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ. ਤਿਸੁ ਗੁਰੁ ਮਿਲੈ; ਸੋ ਹਰਿ ਗੁਣ ਗਾਵੈ ॥ ਧਰਮ ਰਾਇ ਤਿਨ ਕਾ ਮਿਤੁ ਹੈ; ਜਮ ਮਗਿ. ਨ ਪਾਵੈ ॥ ਹਰਿ ਨਾਮੁ ਧਿਆਵਹਿ ਦਿਨਸੁ ਰਾਤਿ; ਹਰਿ ਨਾਮਿ ਸਮਾਵੈ ॥੧੪॥ ਸਲੋਕੁ ਮਃ ੧ ॥ ਸੁਣੀਐ ਏਕੁ ਵਖਾਣੀਐ; ਸੁਰਗਿ ਮਿਰਤਿ ਪਇਆਲਿ ॥ ਹੁਕਮੁ. ਨ ਜਾਈ ਮੇਟਿਆ; ਜੋ ਲਿਖਿਆ ਸੋ ਨਾਲਿ ॥ ਕਉਣੁ ਮੂਆ. ਕਉਣੁ ਮਾਰਸੀ; ਕਉਣੁ ਆਵੈ ਕਉਣੁ ਜਾਇ ॥ ਕਉਣੁ ਰਹਸੀ ਨਾਨਕਾ; ਕਿਸ ਕੀ ਸੁਰਤਿ ਸਮਾਇ ॥੧॥ ਮਃ ੧ ॥ ਹਉ ਮੁਆ. ਮੈ ਮਾਰਿਆ; ਪਉਣੁ ਵਹੈ ਦਰੀਆਉ ॥ ਤ੍ਰਿਸਨਾ ਥਕੀ ਨਾਨਕਾ; ਜਾ ਮਨੁ ਰਤਾ ਨਾਇ ॥ ਲੋਇਣ ਰਤੇ ਲੋਇਣੀ; ਕੰਨੀ ਸੁਰਤਿ ਸਮਾਇ ॥ ਜੀਭ ਰਸਾਇਣਿ ਚੂਨੜੀ; ਰਤੀ ਲਾਲ ਲਵਾਇ ॥ ਅੰਦਰੁ ਮੁਸਕਿ ਝਕੋਲਿਆ; ਕੀਮਤਿ ਕਹੀ. ਨ ਜਾਇ ॥੨॥ ਪਉੜੀ ॥ ਇਸੁ ਜੁਗ ਮਹਿ ਨਾਮੁ ਨਿਧਾਨੁ ਹੈ; ਨਾਮੋ ਨਾਲਿ ਚਲੈ ॥ ਏਹੁ ਅਖੁਟੁ. ਕਦੇ, ਨ ਨਿਖੁਟਈ; ਖਾਇ ਖਰਚਿਉ ਪਲੈ ॥ ਹਰਿ ਜਨ ਨੇੜਿ. ਨ ਆਵਈ; ਜਮਕੰਕਰ ਜਮਕਲੈ ॥ ਸੇ ਸਾਹ ਸਚੇ ਵਣਜਾਰਿਆ; ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ. ਹਰਿ ਪਾਈਐ; ਜਾ ਆਪਿ ਹਰਿ ਘਲੈ ॥੧੫॥ ਸਲੋਕੁ ਮਃ ੩ ॥ ਮਨਮੁਖ ਵਾਪਾਰੈ ਸਾਰ. ਨ ਜਾਣਨੀ; ਬਿਖੁ ਵਿਹਾਝਹਿ. ਬਿਖੁ ਸੰਗ੍ਰਹਹਿ; ਬਿਖ ਸਿਉ ਧਰਹਿ ਪਿਆਰੁ ॥ ਬਾਹਰਹੁ ਪੰਡਿਤ ਸਦਾਇਦੇ; ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ. ਨ ਲਾਇਨੀ; ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ; ਕੂੜੁ ਬੋਲਿ. ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ; ਹੋਰੁ ਮੈਲਾ ਸਭੁ ਆਕਾਰੁ ॥ ਨਾਨਕ. ਨਾਮੁ, ਨ ਚੇਤਨੀ; ਹੋਇ ਮੈਲੇ ਮਰਹਿ ਗਵਾਰ ॥੧॥ ਮਃ ੩ ॥ ਦੁਖੁ ਲਗਾ ਬਿਨੁ ਸੇਵਿਐ; ਹੁਕਮੁ ਮੰਨੇ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ; ਆਪੇ ਦੇਇ ਸਜਾਇ ॥ ਨਾਨਕ. ਏਵੈ ਜਾਣੀਐ; ਸਭੁ ਕਿਛੁ ਤਿਸੈ ਰਜਾਇ ॥੨॥ ਪਉੜੀ ॥ ਹਰਿ ਨਾਮ ਬਿਨਾ. ਜਗਤੁ ਹੈ ਨਿਰਧਨੁ; ਬਿਨੁ ਨਾਵੈ. ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥
Источники и права