couponatlas.

Гуру Грантх Сахиб (гурмукхи): Анг 1099

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਖਟੁ ਦਰਸਨ ਭ੍ਰਮਤੇ ਫਿਰਹਿ; ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ; ਸੇ ਕਿਤੈ. ਨ ਲੇਖੰ ॥ ਬੇਦ ਪੜਹਿ ਸੰਪੂਰਨਾ; ਤਤੁ ਸਾਰ. ਨ ਪੇਖੰ ॥ ਤਿਲਕੁ ਕਢਹਿ. ਇਸਨਾਨੁ ਕਰਿ; ਅੰਤਰਿ ਕਾਲੇਖੰ ॥ ਭੇਖੀ. ਪ੍ਰਭੂ, ਨ ਲਭਈ; ਵਿਣੁ ਸਚੀ ਸਿਖੰ ॥ ਭੂਲਾ ਮਾਰਗਿ ਸੋ ਪਵੈ; ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ; ਜਿਨਿ ਗੁਰੁ ਅਖੀ ਦੇਖੰ ॥੧੩॥ ਡਖਣੇ ਮਃ ੫ ॥ ਸੋ ਨਿਵਾਹੂ ਗਡਿ; ਜੋ ਚਲਾਊ. ਨ ਥੀਐ ॥ ਕਾਰ ਕੂੜਾਵੀ ਛਡਿ; ਸੰਮਲੁ ਸਚੁ ਧਣੀ ॥੧॥ ਮਃ ੫ ॥ ਹਭ ਸਮਾਣੀ ਜੋਤਿ; ਜਿਉ ਜਲ ਘਟਾਊ ਚੰਦ੍ਰਮਾ ॥ ਪਰਗਟੁ ਥੀਆ ਆਪਿ; ਨਾਨਕ. ਮਸਤਕਿ ਲਿਖਿਆ ॥੨॥ ਮਃ ੫ ॥ ਮੁਖ ਸੁਹਾਵੇ ਨਾਮੁ ਚਉ; ਆਠ ਪਹਰ ਗੁਣ ਗਾਉ ॥ ਨਾਨਕ. ਦਰਗਹ ਮੰਨੀਅਹਿ; ਮਿਲੀ ਨਿਥਾਵੇ ਥਾਉ ॥੩॥ ਪਉੜੀ ॥ ਬਾਹਰ ਭੇਖਿ. ਨ ਪਾਈਐ; ਪ੍ਰਭੁ ਅੰਤਰਜਾਮੀ ॥ ਇਕਸੁ ਹਰਿ ਜੀਉ ਬਾਹਰੀ; ਸਭ ਫਿਰੈ ਨਿਕਾਮੀ ॥ ਮਨੁ ਰਤਾ ਕੁਟੰਬ ਸਿਉ; ਨਿਤ ਗਰਬਿ ਫਿਰਾਮੀ ॥ ਫਿਰਹਿ ਗੁਮਾਨੀ ਜਗ ਮਹਿ; ਕਿਆ ਗਰਬਹਿ ਦਾਮੀ ॥ ਚਲਦਿਆ ਨਾਲਿ. ਨ ਚਲਈ; ਖਿਨ ਜਾਇ ਬਿਲਾਮੀ ॥ ਬਿਚਰਦੇ ਫਿਰਹਿ ਸੰਸਾਰ ਮਹਿ; ਹਰਿ ਜੀ ਹੁਕਾਮੀ ॥ ਕਰਮੁ ਖੁਲਾ. ਗੁਰੁ ਪਾਇਆ; ਹਰਿ ਮਿਲਿਆ ਸੁਆਮੀ ॥ ਜੋ ਜਨੁ ਹਰਿ ਕਾ ਸੇਵਕੋ; ਹਰਿ ਤਿਸ ਕੀ ਕਾਮੀ ॥੧੪॥ ਡਖਣੇ ਮਃ ੫ ॥ ਮੁਖਹੁ ਅਲਾਏ ਹਭ ਮਰਣੁ; ਪਛਾਣੰਦੋ ਕੋਇ ॥ ਨਾਨਕ. ਤਿਨਾ ਖਾਕੁ; ਜਿਨਾ ਯਕੀਨਾ. ਹਿਕ ਸਿਉ ॥੧॥ ਮਃ ੫ ॥ ਜਾਣੁ ਵਸੰਦੋ ਮੰਝਿ; ਪਛਾਣੂ ਕੋ ਹੇਕੜੋ ॥ ਤੈ ਤਨਿ. ਪੜਦਾ ਨਾਹਿ; ਨਾਨਕ. ਜੈ ਗੁਰੁ ਭੇਟਿਆ ॥੨॥ ਮਃ ੫ ॥ ਮਤੜੀ ਕਾਂਢਕੁ ਆਹ; ਪਾਵ ਧੋਵੰਦੋ ਪੀਵਸਾ ॥ ਮੂ ਤਨਿ. ਪ੍ਰੇਮੁ ਅਥਾਹ; ਪਸਣ ਕੂ. ਸਚਾ ਧਣੀ ॥੩॥ ਪਉੜੀ ॥ ਨਿਰਭਉ ਨਾਮੁ ਵਿਸਾਰਿਆ; ਨਾਲਿ ਮਾਇਆ ਰਚਾ ॥ ਆਵੈ ਜਾਇ ਭਵਾਈਐ; ਬਹੁ ਜੋਨੀ ਨਚਾ ॥ ਬਚਨੁ ਕਰੇ. ਤੈ ਖਿਸਕਿ ਜਾਇ; ਬੋਲੇ ਸਭੁ ਕਚਾ ॥ ਅੰਦਰਹੁ ਥੋਥਾ ਕੂੜਿਆਰੁ; ਕੂੜੀ ਸਭ ਖਚਾ ॥ ਵੈਰੁ ਕਰੇ. ਨਿਰਵੈਰ ਨਾਲਿ; ਝੂਠੇ ਲਾਲਚਾ ॥ ਮਾਰਿਆ ਸਚੈ ਪਾਤਿਸਾਹਿ; ਵੇਖਿ ਧੁਰਿ ਕਰਮਚਾ ॥ ਜਮਦੂਤੀ ਹੈ ਹੇਰਿਆ; ਦੁਖ ਹੀ ਮਹਿ ਪਚਾ ॥ ਹੋਆ ਤਪਾਵਸੁ ਧਰਮ ਕਾ; ਨਾਨਕ ਦਰਿ ਸਚਾ ॥੧੫॥ ਡਖਣੇ ਮਃ ੫ ॥ ਪਰਭਾਤੇ ਪ੍ਰਭ ਨਾਮੁ ਜਪਿ; ਗੁਰ ਕੇ ਚਰਣ ਧਿਆਇ ॥ ਜਨਮ ਮਰਣ ਮਲੁ ਉਤਰੈ; ਸਚੇ ਕੇ ਗੁਣ ਗਾਇ ॥੧॥ ਮਃ ੫ ॥ ਦੇਹ ਅੰਧਾਰੀ ਅੰਧੁ; ਸੁੰਞੀ ਨਾਮ. ਵਿਹੂਣੀਆ ॥ ਨਾਨਕ ਸਫਲ ਜਨੰਮੁ; ਜੈ ਘਟਿ ਵੁਠਾ ਸਚੁ ਧਣੀ ॥੨॥ ਮਃ ੫ ॥ ਲੋਇਣ ਲੋਈ ਡਿਠ; ਪਿਆਸ. ਨ ਬੁਝੈ, ਮੂ ਘਣੀ ॥
Источники и права