couponatlas.

Гуру Грантх Сахиб (гурмукхи): Анг 11

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੂੰ ਘਟ ਘਟ ਅੰਤਰਿ, ਸਰਬ ਨਿਰੰਤਰਿ ਜੀ; ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ. ਇਕਿ ਭੇਖਾਰੀ ਜੀ; ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ. ਆਪੇ ਭੁਗਤਾ ਜੀ; ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ; ਤੇਰੇ. ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ. ਜੋ ਸੇਵਹਿ ਤੁਧੁ ਜੀ; ਜਨੁ ਨਾਨਕੁ. ਤਿਨ ਕੁਰਬਾਣਾ ॥੨॥ ਹਰਿ ਧਿਆਵਹਿ. ਹਰਿ ਧਿਆਵਹਿ ਤੁਧੁ ਜੀ; ਸੇ ਜਨ. ਜੁਗ ਮਹਿ ਸੁਖਵਾਸੀ ॥ ਸੇ ਮੁਕਤੁ. ਸੇ ਮੁਕਤੁ ਭਏ, ਜਿਨ ਹਰਿ ਧਿਆਇਆ ਜੀ; ਤਿਨ. ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ. ਜਿਨ ਹਰਿ ਨਿਰਭਉ ਧਿਆਇਆ ਜੀ; ਤਿਨ ਕਾ. ਭਉ ਸਭੁ ਗਵਾਸੀ ॥ ਜਿਨ ਸੇਵਿਆ. ਜਿਨ ਸੇਵਿਆ ਮੇਰਾ ਹਰਿ ਜੀ; ਤੇ. ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ. ਜਿਨ ਹਰਿ ਧਿਆਇਆ ਜੀ; ਜਨੁ ਨਾਨਕੁ. ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ; ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ. ਤੇਰੇ ਭਗਤ. ਸਲਾਹਨਿ ਤੁਧੁ ਜੀ; ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ, ਕਰਹਿ ਹਰਿ ਪੂਜਾ ਜੀ; ਤਪੁ ਤਾਪਹਿ, ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ, ਪੜਹਿ ਬਹੁ ਸਿਮ੍ਰਿਤਿ ਸਾਸਤ ਜੀ; ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ, ਜਨ ਨਾਨਕ ਜੀ; ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ; ਤੁਧੁ ਜੇਵਡੁ. ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ, ਸਦਾ ਸਦਾ ਤੂੰ ਏਕੋ ਜੀ; ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ; ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ; ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ. ਗੁਣ ਗਾਵੈ ਕਰਤੇ ਕੇ ਜੀ; ਜੋ ਸਭਸੈ ਕਾ ਜਾਣੋਈ ॥੫॥੧॥ ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ; ਮੈਡਾ ਸਾਂਈ ॥ ਜੋ ਤਉ ਭਾਵੈ. ਸੋਈ ਥੀਸੀ; ਜੋ ਤੂੰ ਦੇਹਿ. ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ; ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ; ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ; ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ; ਆਪਿ ਮਿਲਾਇਆ ॥੧॥ ਤੂੰ ਦਰੀਆਉ; ਸਭ ਤੁਝ ਹੀ ਮਾਹਿ ॥ ਤੁਝ ਬਿਨੁ; ਦੂਜਾ ਕੋਈ ਨਾਹਿ ॥ ਜੀਅ ਜੰਤ; ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ. ਵਿਛੁੜਿਆ; ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ; ਸੋਈ ਜਨੁ ਜਾਣੈ ॥ ਹਰਿ ਗੁਣ; ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ; ਤਿਨਿ ਸੁਖੁ ਪਾਇਆ ॥ ਸਹਜੇ ਹੀ; ਹਰਿ ਨਾਮਿ ਸਮਾਇਆ ॥੩॥
Источники и права