couponatlas.

Гуру Грантх Сахиб (гурмукхи): Анг 110

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ; ਮਾਇਆ ਮੋਹੁ ਚੁਕਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ; ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਤਨੁ ਮਨੁ ਖੋਜੇ; ਤਾ ਨਾਉ ਪਾਏ ॥ ਧਾਵਤੁ ਰਾਖੈ; ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ; ਸਹਜੇ ਭਗਤਿ ਕਰਾਵਣਿਆ ॥੨॥ ਇਸੁ ਕਾਇਆ ਅੰਦਰਿ; ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ; ਤਾ ਵੇਖਾ ॥ ਨਉ ਦਰਵਾਜੇ. ਦਸਵੈ ਮੁਕਤਾ; ਅਨਹਦ ਸਬਦੁ ਵਜਾਵਣਿਆ ॥੩॥ ਸਚਾ ਸਾਹਿਬੁ; ਸਚੀ ਨਾਈ ॥ ਗੁਰ ਪਰਸਾਦੀ; ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ; ਦਰਿ ਸਚੈ ਸੋਝੀ ਪਾਵਣਿਆ ॥੪॥ ਪਾਪ ਪੁੰਨ ਕੀ ਸਾਰ; ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ. ਮਗੁ ਨ ਜਾਣੈ; ਫਿਰਿ ਫਿਰਿ ਆਵਣ ਜਾਵਣਿਆ ॥੫॥ ਗੁਰ ਸੇਵਾ ਤੇ; ਸਦਾ ਸੁਖੁ ਪਾਇਆ ॥ ਹਉਮੈ ਮੇਰਾ; ਠਾਕਿ ਰਹਾਇਆ ॥ ਗੁਰ ਸਾਖੀ. ਮਿਟਿਆ ਅੰਧਿਆਰਾ; ਬਜਰ ਕਪਾਟ ਖੁਲਾਵਣਿਆ ॥੬॥ ਹਉਮੈ ਮਾਰਿ; ਮੰਨਿ ਵਸਾਇਆ ॥ ਗੁਰ ਚਰਣੀ; ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ. ਮਨੁ ਤਨੁ ਨਿਰਮਲੁ; ਨਿਰਮਲ ਨਾਮੁ ਧਿਆਵਣਿਆ ॥੭॥ ਜੀਵਣੁ ਮਰਣਾ; ਸਭੁ ਤੁਧੈ ਤਾਈ ॥ ਜਿਸੁ ਬਖਸੇ; ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ; ਜੰਮਣੁ ਮਰਣੁ ਸਵਾਰਣਿਆ ॥੮॥੧॥੨॥ ਮਾਝ ਮਹਲਾ ੩ ॥ ਮੇਰਾ ਪ੍ਰਭੁ ਨਿਰਮਲੁ; ਅਗਮ ਅਪਾਰਾ ॥ ਬਿਨੁ ਤਕੜੀ; ਤੋਲੈ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ; ਗੁਣ ਕਹਿ ਗੁਣੀ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ. ਸੇ ਅਨਦਿਨੁ ਜਾਗੇ; ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥ ਆਪਿ ਸੁਣੈ; ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੇ; ਸੋਈ ਜਨੁ ਲੇਖੈ ॥ ਆਪੇ ਲਾਇ ਲਏ ਸੋ ਲਾਗੈ; ਗੁਰਮੁਖਿ ਸਚੁ ਕਮਾਵਣਿਆ ॥੨॥ ਜਿਸੁ ਆਪਿ ਭੁਲਾਏ; ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ; ਸੁ ਮੇਟਣਾ. ਨ ਜਾਏ ॥ ਜਿਨ ਸਤਿਗੁਰੁ ਮਿਲਿਆ. ਸੇ ਵਡਭਾਗੀ; ਪੂਰੈ ਕਰਮਿ ਮਿਲਾਵਣਿਆ ॥੩॥ ਪੇਈਅੜੈ ਧਨ; ਅਨਦਿਨੁ ਸੁਤੀ ॥ ਕੰਤਿ ਵਿਸਾਰੀ; ਅਵਗਣਿ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ; ਬਿਨੁ ਪਿਰ. ਨੀਦ ਨ ਪਾਵਣਿਆ ॥੪॥ ਪੇਈਅੜੈ; ਸੁਖਦਾਤਾ ਜਾਤਾ ॥ ਹਉਮੈ ਮਾਰਿ; ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ. ਸਦਾ ਪਿਰੁ ਰਾਵੇ; ਸਚੁ ਸੀਗਾਰੁ ਬਣਾਵਣਿਆ ॥੫॥
Источники и права