couponatlas.

Гуру Грантх Сахиб (гурмукхи): Анг 1100

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਸੇ ਅਖੜੀਆ ਬਿਅੰਨਿ; ਜਿਨੀ ਡਿਸੰਦੋ. ਮਾ ਪਿਰੀ ॥੩॥ ਪਉੜੀ ॥ ਜਿਨਿ ਜਨਿ ਗੁਰਮੁਖਿ ਸੇਵਿਆ; ਤਿਨਿ ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ; ਸਭੁ ਜਗਤੁ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ; ਸਭ ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ; ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ; ਹਰਿ ਸਖਾ ਸਹਾਈ ॥ ਓਨਿ ਵੈਰੀ ਮਿਤ੍ਰ, ਸਮ ਕੀਤਿਆ; ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ, ਜਗ ਮਹਿ; ਗੁਰ ਗਿਆਨੁ ਜਪਾਈ ॥ ਪੂਰਬਿ ਲਿਖਿਆ ਪਾਇਆ; ਹਰਿ ਸਿਉ ਬਣਿ ਆਈ ॥੧੬॥ ਡਖਣੇ ਮਃ ੫ ॥ ਸਚੁ ਸੁਹਾਵਾ ਕਾਢੀਐ; ਕੂੜੈ ਕੂੜੀ ਸੋਇ ॥ ਨਾਨਕ. ਵਿਰਲੇ ਜਾਣੀਅਹਿ; ਜਿਨ ਸਚੁ ਪਲੈ ਹੋਇ ॥੧॥ ਮਃ ੫ ॥ ਸਜਣ ਮੁਖੁ ਅਨੂਪੁ; ਅਠੇ ਪਹਰ ਨਿਹਾਲਸਾ ॥ ਸੁਤੜੀ. ਸੋ ਸਹੁ ਡਿਠੁ; ਤੈ ਸੁਪਨੇ. ਹਉ ਖੰਨੀਐ ॥੨॥ ਮਃ ੫ ॥ ਸਜਣ ਸਚੁ ਪਰਖਿ; ਮੁਖਿ ਅਲਾਵਣੁ ਥੋਥਰਾ ॥ ਮੰਨ ਮਝਾਹੂ ਲਖਿ; ਤੁਧਹੁ ਦੂਰਿ ਨ, ਸੁ ਪਿਰੀ ॥੩॥ ਪਉੜੀ ॥ ਧਰਤਿ ਆਕਾਸੁ ਪਾਤਾਲੁ ਹੈ; ਚੰਦੁ ਸੂਰੁ ਬਿਨਾਸੀ ॥ ਬਾਦਿਸਾਹ ਸਾਹ ਉਮਰਾਵ ਖਾਨ; ਢਾਹਿ ਡੇਰੇ ਜਾਸੀ ॥ ਰੰਗ ਤੁੰਗ ਗਰੀਬ ਮਸਤ; ਸਭੁ ਲੋਕੁ ਸਿਧਾਸੀ ॥ ਕਾਜੀ ਸੇਖ ਮਸਾਇਕਾ; ਸਭੇ ਉਠਿ ਜਾਸੀ ॥ ਪੀਰ ਪੈਕਾਬਰ ਅਉਲੀਏ; ਕੋ ਥਿਰੁ. ਨ ਰਹਾਸੀ ॥ ਰੋਜਾ ਬਾਗ ਨਿਵਾਜ ਕਤੇਬ; ਵਿਣੁ ਬੁਝੇ. ਸਭ ਜਾਸੀ ॥ ਲਖ ਚਉਰਾਸੀਹ ਮੇਦਨੀ; ਸਭ ਆਵੈ ਜਾਸੀ ॥ ਨਿਹਚਲੁ ਸਚੁ ਖੁਦਾਇ ਏਕੁ; ਖੁਦਾਇ ਬੰਦਾ, ਅਬਿਨਾਸੀ ॥੧੭॥ ਡਖਣੇ ਮਃ ੫ ॥ ਡਿਠੀ ਹਭ ਢੰਢੋਲਿ; ਹਿਕਸੁ ਬਾਝੁ. ਨ ਕੋਇ ॥ ਆਉ ਸਜਣ. ਤੂ ਮੁਖਿ ਲਗੁ; ਮੇਰਾ ਤਨੁ ਮਨੁ ਠੰਢਾ ਹੋਇ ॥੧॥ ਮਃ ੫ ॥ ਆਸਕੁ, ਆਸਾ ਬਾਹਰਾ; ਮੂ ਮਨਿ, ਵਡੀ ਆਸ ॥ ਆਸ ਨਿਰਾਸਾ, ਹਿਕੁ ਤੂ; ਹਉ ਬਲਿ ਬਲਿ, ਬਲਿ ਗਈਆਸ ॥੨॥ ਮਃ ੫ ॥ ਵਿਛੋੜਾ ਸੁਣੇ ਡੁਖੁ; ਵਿਣੁ ਡਿਠੇ ਮਰਿਓਦਿ ॥ ਬਾਝੁ ਪਿਆਰੇ ਆਪਣੇ; ਬਿਰਹੀ, ਨਾ ਧੀਰੋਦਿ ॥੩॥ ਪਉੜੀ ॥ ਤਟ ਤੀਰਥ ਦੇਵ ਦੇਵਾਲਿਆ; ਕੇਦਾਰੁ ਮਥੁਰਾ ਕਾਸੀ ॥ ਕੋਟਿ ਤੇਤੀਸਾ ਦੇਵਤੇ; ਸਣੁ ਇੰਦ੍ਰੈ ਜਾਸੀ ॥ ਸਿਮ੍ਰਿਤਿ ਸਾਸਤ੍ਰ ਬੇਦ ਚਾਰਿ; ਖਟੁ ਦਰਸ ਸਮਾਸੀ ॥ ਪੋਥੀ ਪੰਡਿਤ ਗੀਤ ਕਵਿਤ; ਕਵਤੇ ਭੀ ਜਾਸੀ ॥ ਜਤੀ ਸਤੀ ਸੰਨਿਆਸੀਆ; ਸਭਿ ਕਾਲੈ ਵਾਸੀ ॥ ਮੁਨਿ ਜੋਗੀ ਦਿਗੰਬਰਾ; ਜਮੈ ਸਣੁ ਜਾਸੀ ॥ ਜੋ ਦੀਸੈ ਸੋ ਵਿਣਸਣਾ; ਸਭ ਬਿਨਸਿ ਬਿਨਾਸੀ ॥ ਥਿਰੁ ਪਾਰਬ੍ਰਹਮੁ ਪਰਮੇਸਰੋ; ਸੇਵਕੁ ਥਿਰੁ ਹੋਸੀ ॥੧੮॥ ਸਲੋਕ ਡਖਣੇ ਮਃ ੫ ॥ ਸੈ ਨੰਗੇ. ਨਹ ਨੰਗ ਭੁਖੇ; ਲਖ. ਨ ਭੁਖਿਆ ॥ ਡੁਖੇ ਕੋੜਿ. ਨ ਡੁਖ; ਨਾਨਕ. ਪਿਰੀ ਪਿਖੰਦੋ ਸੁਭ ਦਿਸਟਿ ॥੧॥
Источники и права