couponatlas.

Гуру Грантх Сахиб (гурмукхи): Анг 1101

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੫ ॥ ਸੁਖ ਸਮੂਹਾ ਭੋਗ; ਭੂਮਿ ਸਬਾਈ ਕੋ ਧਣੀ ॥ ਨਾਨਕ. ਹਭੋ ਰੋਗੁ; ਮਿਰਤਕ ਨਾਮ ਵਿਹੂਣਿਆ ॥੨॥ ਮਃ ੫ ॥ ਹਿਕਸ ਕੂੰ. ਤੂ ਆਹਿ; ਪਛਾਣੂ ਭੀ. ਹਿਕੁ ਕਰਿ ॥ ਨਾਨਕ. ਆਸੜੀ ਨਿਬਾਹਿ; ਮਾਨੁਖ ਪਰਥਾਈ ਲਜੀਵਦੋ ॥੩॥ ਪਉੜੀ ॥ ਨਿਹਚਲੁ ਏਕੁ ਨਰਾਇਣੋ; ਹਰਿ ਅਗਮ ਅਗਾਧਾ ॥ ਨਿਹਚਲੁ ਨਾਮੁ ਨਿਧਾਨੁ ਹੈ; ਜਿਸੁ ਸਿਮਰਤ ਹਰਿ ਲਾਧਾ ॥ ਨਿਹਚਲੁ ਕੀਰਤਨੁ ਗੁਣ ਗੋਬਿੰਦ; ਗੁਰਮੁਖਿ ਗਾਵਾਧਾ ॥ ਸਚੁ ਧਰਮੁ ਤਪੁ ਨਿਹਚਲੋ; ਦਿਨੁ ਰੈਨਿ ਅਰਾਧਾ ॥ ਦਇਆ ਧਰਮੁ ਤਪੁ ਨਿਹਚਲੋ; ਜਿਸੁ ਕਰਮਿ ਲਿਖਾਧਾ ॥ ਨਿਹਚਲੁ ਮਸਤਕਿ ਲੇਖੁ ਲਿਖਿਆ; ਸੋ ਟਲੈ ਨ. ਟਲਾਧਾ ॥ ਨਿਹਚਲ ਸੰਗਤਿ ਸਾਧ ਜਨ; ਬਚਨ ਨਿਹਚਲੁ, ਗੁਰ ਸਾਧਾ ॥ ਜਿਨ ਕਉ ਪੂਰਬਿ ਲਿਖਿਆ; ਤਿਨ ਸਦਾ ਸਦਾ ਆਰਾਧਾ ॥੧੯॥ ਸਲੋਕ ਡਖਣੇ ਮਃ ੫ ॥ ਜੋ ਡੁਬੰਦੋ ਆਪਿ; ਸੋ ਤਰਾਏ ਕਿਨੑ ਖੇ ॥ ਤਾਰੇਦੜੋ, ਭੀ ਤਾਰਿ; ਨਾਨਕ. ਪਿਰ ਸਿਉ ਰਤਿਆ ॥੧॥ ਮਃ ੫ ॥ ਜਿਥੈ ਕੋਇ ਕਥੰਨਿ; ਨਾਉ ਸੁਣੰਦੋ, ਮਾ ਪਿਰੀ ॥ ਮੂੰ. ਜੁਲਾਊਂ ਤਥਿ; ਨਾਨਕ. ਪਿਰੀ ਪਸੰਦੋ, ਹਰਿਓ ਥੀਓਸਿ ॥੨॥ ਮਃ ੫ ॥ ਮੇਰੀ ਮੇਰੀ ਕਿਆ ਕਰਹਿ; ਪੁਤ੍ਰ ਕਲਤ੍ਰ ਸਨੇਹ ॥ ਨਾਨਕ. ਨਾਮ ਵਿਹੂਣੀਆ; ਨਿਮੁਣੀਆਦੀ ਦੇਹ ॥੩॥ ਪਉੜੀ ॥ ਨੈਨੀ ਦੇਖਉ ਗੁਰ ਦਰਸਨੋ; ਗੁਰ ਚਰਣੀ ਮਥਾ ॥ ਪੈਰੀ. ਮਾਰਗਿ ਗੁਰ ਚਲਦਾ; ਪਖਾ ਫੇਰੀ ਹਥਾ ॥ ਅਕਾਲ ਮੂਰਤਿ. ਰਿਦੈ ਧਿਆਇਦਾ; ਦਿਨੁ ਰੈਨਿ ਜਪੰਥਾ ॥ ਮੈ ਛਡਿਆ ਸਗਲ ਅਪਾਇਣੋ; ਭਰਵਾਸੈ ਗੁਰ ਸਮਰਥਾ ॥ ਗੁਰਿ ਬਖਸਿਆ ਨਾਮੁ ਨਿਧਾਨੁ; ਸਭੋ ਦੁਖੁ ਲਥਾ ॥ ਭੋਗਹੁ ਭੁੰਚਹੁ ਭਾਈਹੋ; ਪਲੈ ਨਾਮੁ ਅਗਥਾ ॥ ਨਾਮੁ ਦਾਨੁ ਇਸਨਾਨੁ ਦਿੜੁ; ਸਦਾ ਕਰਹੁ ਗੁਰ ਕਥਾ ॥ ਸਹਜੁ ਭਇਆ. ਪ੍ਰਭੁ ਪਾਇਆ; ਜਮ ਕਾ ਭਉ ਲਥਾ ॥੨੦॥ ਸਲੋਕ ਡਖਣੇ ਮਃ ੫ ॥ ਲਗੜੀਆ ਪਿਰੀਅੰਨਿ; ਪੇਖੰਦੀਆ. ਨਾ ਤਿਪੀਆ ॥ ਹਭ ਮਝਾਹੂ ਸੋ ਧਣੀ; ਬਿਆ. ਨ ਡਿਠੋ ਕੋਇ ॥੧॥ ਮਃ ੫ ॥ ਕਥੜੀਆ ਸੰਤਾਹ; ਤੇ ਸੁਖਾਊ ਪੰਧੀਆ ॥ ਨਾਨਕ. ਲਧੜੀਆ ਤਿੰਨਾਹ; ਜਿਨਾ ਭਾਗੁ ਮਥਾਹੜੈ ॥੨॥ ਮਃ ੫ ॥ ਡੂੰਗਰਿ ਜਲਾ ਥਲਾ; ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ; ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ; ਇਕਤੁ ਸੂਤਿ ਪਰੋਤੀਆ ॥੩॥ ਪਉੜੀ ॥ ਹਰਿ ਜੀ ਮਾਤਾ. ਹਰਿ ਜੀ ਪਿਤਾ; ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ; ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ; ਨਹੀ ਕਰਦਾ ਆਲਕ ॥ ਅਉਗਣੁ ਕੋ. ਨ ਚਿਤਾਰਦਾ; ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ; ਹਰਿ ਪਿਤਾ ਸੁਖਦਾਇਕ ॥
Источники и права