couponatlas.

Гуру Грантх Сахиб (гурмукхи): Анг 1102

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ; ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ; ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ. ਨ ਵਿਛੁੜੈ; ਹਰਿ ਪਿਤਾ. ਸਭਨਾ ਗਲਾ ਲਾਇਕ ॥੨੧॥ ਸਲੋਕ ਡਖਣੇ ਮਃ ੫ ॥ ਨਾਨਕ. ਕਚੜਿਆ ਸਿਉ ਤੋੜਿ; ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ; ਓਇ ਮੁਇਆ. ਨ ਜਾਹੀ ਛੋੜਿ ॥੧॥ ਮਃ ੫ ॥ ਨਾਨਕ. ਬਿਜੁਲੀਆ ਚਮਕੰਨਿ; ਘੁਰਨੑਿ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ; ਨਾਨਕ. ਸੰਗਮਿ ਪਿਰੀ ਸੁਹੰਦੀਆ ॥੨॥ ਮਃ ੫ ॥ ਜਲ ਥਲ ਨੀਰਿ ਭਰੇ; ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ; ਹੀਰੇ ਲਾਲ ਜੜੰਦੀਆ ॥ ਸੁਭਰ ਕਪੜ ਭੋਗ; ਨਾਨਕ. ਪਿਰੀ ਵਿਹੂਣੀ ਤਤੀਆ ॥੩॥ ਪਉੜੀ ॥ ਕਾਰਣੁ ਕਰਤੈ ਜੋ ਕੀਆ; ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ; ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ. ਨ ਲਭਈ; ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ; ਭੈ ਡਰੁ ਦੂਰਿ ਕਰਣਾ ॥ ਭੈ ਤੇ. ਬੈਰਾਗੁ ਊਪਜੈ; ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ; ਫਿਰਿ. ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ; ਪਾਇਆ ਸਾਧ ਸਰਣਾ ॥ ਬੋਹਿਥੁ. ਨਾਨਕ ਦੇਉ ਗੁਰੁ, ਜਿਸੁ ਹਰਿ ਚੜਾਏ; ਤਿਸੁ ਭਉਜਲੁ ਤਰਣਾ ॥੨੨॥ ਸਲੋਕ ਮਃ ੫ ॥ ਪਹਿਲਾ. ਮਰਣੁ ਕਬੂਲਿ; ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ; ਤਉ. ਆਉ ਹਮਾਰੈ ਪਾਸਿ ॥੧॥ ਮਃ ੫ ॥ ਮੁਆ ਜੀਵੰਦਾ ਪੇਖੁ; ਜੀਵੰਦੇ ਮਰਿ ਜਾਨਿ ॥ ਜਿਨੑਾ ਮੁਹਬਤਿ ਇਕ ਸਿਉ; ਤੇ ਮਾਣਸ ਪਰਧਾਨ ॥੨॥ ਮਃ ੫ ॥ ਜਿਸੁ ਮਨਿ ਵਸੈ ਪਾਰਬ੍ਰਹਮੁ; ਨਿਕਟਿ. ਨ ਆਵੈ ਪੀਰ ॥ ਭੁਖ ਤਿਖ ਤਿਸੁ. ਨ ਵਿਆਪਈ; ਜਮੁ. ਨਹੀ ਆਵੈ ਨੀਰ ॥੩॥ ਪਉੜੀ ॥ ਕੀਮਤਿ ਕਹਣੁ. ਨ ਜਾਈਐ; ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ; ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ; ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ; ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ; ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ; ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ; ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ; ਨਾਨਕੁ ਗੁਣ ਬੋਲੈ ॥੨੩॥੧॥੨॥ ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਪਡੀਆ; ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ; ਰਾਮੁ. ਨ ਜਪਹੁ, ਅਭਾਗੇ ॥੧॥ ਰਹਾਉ ॥ ਬੇਦ ਪੁਰਾਨ ਪੜੇ ਕਾ. ਕਿਆ ਗੁਨੁ; ਖਰ ਚੰਦਨ ਜਸ ਭਾਰਾ ॥
Источники и права