couponatlas.

Гуру Грантх Сахиб (гурмукхи): Анг 1106

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਚੰਦ ਸਤ. ਭੇਦਿਆ, ਨਾਦ ਸਤ ਪੂਰਿਆ; ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ ਤੋੜਿਆ. ਅਚਲ ਚਲੁ ਥਪਿਆ; ਅਘੜੁ ਘੜਿਆ. ਤਹਾ ਅਪਿਉ ਪੀਆ ॥੧॥ ਮਨ; ਆਦਿ ਗੁਣ ਆਦਿ ਵਖਾਣਿਆ ॥ ਤੇਰੀ ਦੁਬਿਧਾ; ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ ਅਰਧਿ ਕਉ ਅਰਧਿਆ. ਸਰਧਿ ਕਉ ਸਰਧਿਆ; ਸਲਲ ਕਉ ਸਲਲਿ. ਸੰਮਾਨਿ ਆਇਆ ॥ ਬਦਤਿ ਜੈਦੇਉ. ਜੈਦੇਵ ਕਉ ਰੰਮਿਆ; ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥ ਕਬੀਰੁ ॥ ਮਾਰੂ ॥ ਰਾਮੁ ਸਿਮਰੁ; ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ; ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ; ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ. ਨ ਕੀਜੈ; ਕਾਗਦ ਜਿਉ ਗਲਿ ਜਾਹਿਗਾ ॥੧॥ ਜਉ ਜਮੁ ਆਇ ਕੇਸ ਗਹਿ ਪਟਕੈ; ਤਾ ਦਿਨ ਕਿਛੁ. ਨ ਬਸਾਹਿਗਾ ॥ ਸਿਮਰਨੁ ਭਜਨੁ ਦਇਆ. ਨਹੀ ਕੀਨੀ; ਤਉ ਮੁਖਿ ਚੋਟਾ ਖਾਹਿਗਾ ॥੨॥ ਧਰਮ ਰਾਇ ਜਬ ਲੇਖਾ ਮਾਗੈ; ਕਿਆ ਮੁਖੁ ਲੈ ਕੈ ਜਾਹਿਗਾ ॥ ਕਹਤੁ ਕਬੀਰੁ. ਸੁਨਹੁ ਰੇ ਸੰਤਹੁ; ਸਾਧਸੰਗਤਿ ਤਰਿ ਜਾਂਹਿਗਾ ॥੩॥੧॥ ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਐਸੀ ਲਾਲ; ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ. ਗੁਸਈਆ ਮੇਰਾ; ਮਾਥੈ ਛਤ੍ਰੁ ਧਰੈ ॥੧॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ; ਤਾ ਪਰ ਤੁਹਂ‍ੀ ਢਰੈ ॥ ਨੀਚਹ. ਊਚ ਕਰੈ ਮੇਰਾ ਗੋਬਿੰਦੁ; ਕਾਹੂ ਤੇ. ਨ ਡਰੈ ॥੧॥ ਨਾਮਦੇਵ ਕਬੀਰੁ ਤਿਲੋਚਨੁ; ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ. ਸੁਨਹੁ ਰੇ ਸੰਤਹੁ; ਹਰਿ ਜੀਉ ਤੇ ਸਭੈ ਸਰੈ ॥੨॥੧॥ ਮਾਰੂ ॥ ਸੁਖ ਸਾਗਰ ਸੁਰਿਤਰੁ ਚਿੰਤਾਮਨਿ; ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ, ਅਸਟ ਮਹਾ ਸਿਧਿ; ਨਵ ਨਿਧਿ ਕਰ ਤਲ ਤਾ ਕੈ ॥੧॥ ਹਰਿ ਹਰਿ ਹਰਿ; ਨ ਜਪਸਿ ਰਸਨਾ ॥ ਅਵਰ ਸਭ ਛਾਡਿ; ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ; ਚਉਤੀਸ ਅਛਰ ਮਾਹੀ ॥ ਬਿਆਸ ਬੀਚਾਰਿ. ਕਹਿਓ ਪਰਮਾਰਥੁ; ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ. ਉਪਾਧਿ ਰਹਤ ਹੋਇ; ਬਡੇ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ. ਉਦਾਸ ਦਾਸ ਮਤਿ; ਜਨਮ ਮਰਨ ਭੈ ਭਾਗੀ ॥੩॥੨॥੧੫॥
Источники и права