couponatlas.

Гуру Грантх Сахиб (гурмукхи): Анг 1109

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਗੈ ਘਾਮ. ਪਿਛੈ ਰੁਤਿ ਜਾਡਾ; ਦੇਖਿ ਚਲਤ. ਮਨੁ ਡੋਲੇ ॥ ਦਹ ਦਿਸਿ ਸਾਖ. ਹਰੀ ਹਰੀਆਵਲ; ਸਹਜਿ ਪਕੈ ਸੋ ਮੀਠਾ ॥ ਨਾਨਕ. ਅਸੁਨਿ ਮਿਲਹੁ ਪਿਆਰੇ; ਸਤਿਗੁਰ ਭਏ ਬਸੀਠਾ ॥੧੧॥ ਕਤਕਿ. ਕਿਰਤੁ ਪਇਆ; ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ; ਤਤਿ ਜਲਾਇਆ ॥ ਦੀਪਕ ਰਸ ਤੇਲੋ. ਧਨ ਪਿਰ ਮੇਲੋ; ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ. ਨ ਸੀਝੈ; ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ; ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ. ਕਪਟ ਦਰ ਖੋਲਹੁ; ਏਕ ਘੜੀ. ਖਟੁ ਮਾਸਾ ॥੧੨॥ ਮੰਘਰ ਮਾਹੁ ਭਲਾ; ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ; ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ; ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ; ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ; ਰਾਮ ਨਾਮਿ ਦੁਖੁ ਭਾਗੈ ॥ ਨਾਨਕ. ਸਾ ਧਨ ਨਾਹ ਪਿਆਰੀ; ਅਭ ਭਗਤੀ ਪਿਰ ਆਗੈ ॥੧੩॥ ਪੋਖਿ. ਤੁਖਾਰੁ ਪੜੈ; ਵਣੁ ਤ੍ਰਿਣੁ ਰਸੁ ਸੋਖੈ ॥ ਆਵਤ. ਕੀ ਨਾਹੀ; ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ; ਗੁਰਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ; ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ. ਦਇਆਪਤਿ ਦਾਤੇ; ਗਤਿ ਪਾਵਉ. ਮਤਿ ਦੇਹੋ ॥ ਨਾਨਕ. ਰੰਗਿ ਰਵੈ ਰਸਿ ਰਸੀਆ; ਹਰਿ ਸਿਉ ਪ੍ਰੀਤਿ ਸਨੇਹੋ ॥੧੪॥ ਮਾਘਿ ਪੁਨੀਤ ਭਈ; ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ; ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ. ਸੁਣਿ ਪ੍ਰਭ ਬੰਕੇ; ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ; ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ; ਜੁਗਿ ਜੁਗਿ ਏਕੋ ਜਾਤਾ ॥ ਨਾਨਕ. ਮਾਘਿ ਮਹਾ ਰਸੁ ਹਰਿ ਜਪਿ; ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ. ਮਨਿ ਰਹਸੀ; ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ; ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ; ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ; ਮਹਲੀ ਲਹਾ. ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ; ਪਿਰਿ ਲੋੜੀ ਸੀਗਾਰੀ ॥ ਨਾਨਕ. ਮੇਲਿ ਲਈ, ਗੁਰਿ ਅਪਣੈ; ਘਰਿ ਵਰੁ ਪਾਇਆ ਨਾਰੀ ॥੧੬॥ ਬੇ ਦਸ ਮਾਹ; ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ; ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ. ਕਾਰਜ ਸਾਰੇ; ਕਰਤਾ ਸਭ ਬਿਧਿ ਜਾਣੈ ॥ ਜਿਨਿ ਸੀਗਾਰੀ. ਤਿਸਹਿ ਪਿਆਰੀ; ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ. ਜਾ ਪਿਰਿ ਰਾਵੀ; ਗੁਰਮੁਖਿ ਮਸਤਕਿ ਭਾਗੋ ॥
Источники и права