couponatlas.

Гуру Грантх Сахиб (гурмукхи): Анг 111

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ; ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ. ਸਦਾ ਜਨ ਨਿਰਮਲ; ਦਰਿ ਸਚੈ ਨਾਮਿ ਸੁਹਾਵਣਿਆ ॥੬॥ ਲੇਖਾ ਮਾਗੈ; ਤਾ ਕਿਨਿ ਦੀਐ ॥ ਸੁਖੁ ਨਾਹੀ; ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ; ਆਪੇ ਬਖਸਿ ਮਿਲਾਵਣਿਆ ॥੭॥ ਆਪਿ ਕਰੇ; ਤੈ ਆਪਿ ਕਰਾਏ ॥ ਪੂਰੇ ਗੁਰ ਕੈ; ਸਬਦਿ ਮਿਲਾਏ ॥ ਨਾਨਕ. ਨਾਮੁ ਮਿਲੈ ਵਡਿਆਈ; ਆਪੇ ਮੇਲਿ ਮਿਲਾਵਣਿਆ ॥੮॥੨॥੩॥ ਮਾਝ ਮਹਲਾ ੩ ॥ ਇਕੋ ਆਪਿ; ਫਿਰੈ ਪਰਛੰਨਾ ॥ ਗੁਰਮੁਖਿ ਵੇਖਾ; ਤਾ ਇਹੁ ਮਨੁ ਭਿੰਨਾ ॥ ਤ੍ਰਿਸਨਾ ਤਜਿ. ਸਹਜ ਸੁਖੁ ਪਾਇਆ; ਏਕੋ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਇਕਸੁ ਸਿਉ ਚਿਤੁ ਲਾਵਣਿਆ ॥ ਗੁਰਮਤੀ. ਮਨੁ ਇਕਤੁ ਘਰਿ ਆਇਆ; ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥ ਇਹੁ ਜਗੁ ਭੂਲਾ; ਤੈਂ ਆਪਿ ਭੁਲਾਇਆ ॥ ਇਕੁ ਵਿਸਾਰਿ; ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ; ਬਿਨੁ ਨਾਵੈ. ਦੁਖੁ ਪਾਵਣਿਆ ॥੨॥ ਜੋ ਰੰਗਿ ਰਾਤੇ; ਕਰਮ ਬਿਧਾਤੇ ॥ ਗੁਰ ਸੇਵਾ ਤੇ; ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ; ਹਰਿ ਕੈ ਨਾਮਿ ਸਮਾਵਣਿਆ ॥੩॥ ਮਾਇਆ ਮੋਹਿ; ਹਰਿ ਚੇਤੈ ਨਾਹੀ ॥ ਜਮਪੁਰਿ ਬਧਾ; ਦੁਖ ਸਹਾਹੀ ॥ ਅੰਨਾ ਬੋਲਾ. ਕਿਛੁ ਨਦਰਿ. ਨ ਆਵੈ; ਮਨਮੁਖ ਪਾਪਿ ਪਚਾਵਣਿਆ ॥੪॥ ਇਕਿ ਰੰਗਿ ਰਾਤੇ; ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ; ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ; ਸਭ ਇਛਾ ਆਪਿ ਪੁਜਾਵਣਿਆ ॥੫॥ ਹਰਿ ਜੀਉ; ਤੇਰੀ ਸਦਾ ਸਰਣਾਈ ॥ ਆਪੇ ਬਖਸਿਹਿ; ਦੇ ਵਡਿਆਈ ॥ ਜਮਕਾਲੁ. ਤਿਸੁ ਨੇੜਿ ਨ ਆਵੈ; ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥ ਅਨਦਿਨੁ ਰਾਤੇ; ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ; ਮੇਲਿ ਮਿਲਾਏ ॥ ਸਦਾ ਸਦਾ ਸਚੇ. ਤੇਰੀ ਸਰਣਾਈ; ਤੂੰ ਆਪੇ. ਸਚੁ ਬੁਝਾਵਣਿਆ ॥੭॥ ਜਿਨ ਸਚੁ ਜਾਤਾ; ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ; ਸਚੁ ਵਖਾਣੇ ॥ ਨਾਨਕ. ਨਾਮਿ ਰਤੇ ਬੈਰਾਗੀ; ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥ ਮਾਝ ਮਹਲਾ ੩ ॥ ਸਬਦਿ ਮਰੈ; ਸੁ ਮੁਆ ਜਾਪੈ ॥ ਕਾਲੁ ਨ ਚਾਪੈ; ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ. ਜੋਤਿ ਸਮਾਣੀ; ਸੁਣਿ ਮਨ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਹਰਿ ਕੈ ਨਾਇ. ਸੋਭਾ ਪਾਵਣਿਆ ॥ ਸਤਿਗੁਰੁ ਸੇਵਿ. ਸਚਿ ਚਿਤੁ ਲਾਇਆ; ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ ॥ ਕਾਇਆ ਕਚੀ; ਕਚਾ ਚੀਰੁ ਹੰਢਾਏ ॥ ਦੂਜੈ ਲਾਗੀ; ਮਹਲੁ ਨ ਪਾਏ ॥
Источники и права