couponatlas.

Гуру Грантх Сахиб (гурмукхи): Анг 1114

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੈ ਅੰਤਰਿ ਹੋਇ ਵਿਗਾਸੁ; ਪ੍ਰਿਉ ਪ੍ਰਿਉ ਸਚੁ ਨਿਤ ਚਵਾ. ਰਾਮ ॥ ਪ੍ਰਿਉ ਚਵਾ ਪਿਆਰੇ. ਸਬਦਿ ਨਿਸਤਾਰੇ; ਬਿਨੁ ਦੇਖੇ ਤ੍ਰਿਪਤਿ. ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ; ਹਰਿ ਹਰਿ ਨਾਮੁ ਧਿਆਵਏ ॥ ਦਇਆ ਦਾਨੁ ਮੰਗਤ ਜਨ ਦੀਜੈ; ਮੈ. ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ; ਹਮ. ਸਤਿਗੁਰ ਵਿਟਹੁ ਘੁਮਾਏ ॥੨॥ ਹਮ ਪਾਥਰ. ਗੁਰੁ ਨਾਵ; ਬਿਖੁ ਭਵਜਲੁ ਤਾਰੀਐ. ਰਾਮ ॥ ਗੁਰ ਦੇਵਹੁ ਸਬਦੁ ਸੁਭਾਇ; ਮੈ ਮੂੜ ਨਿਸਤਾਰੀਐ. ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ. ਨਹੀ ਪਾਈ; ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ ਦਇਆ ਕਰਿ ਮੇਲਹਿ; ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ. ਪਾਪ ਕਰਿ ਭਰਮੇ; ਹੁਣਿ ਤਉ ਸਰਣਾਗਤਿ ਆਏ ॥ ਦਇਆ ਕਰਹੁ. ਰਖਿ ਲੇਵਹੁ ਹਰਿ ਜੀਉ; ਹਮ ਲਾਗਹ ਸਤਿਗੁਰ ਪਾਏ ॥੩॥ ਗੁਰ ਪਾਰਸ. ਹਮ ਲੋਹ; ਮਿਲਿ ਕੰਚਨੁ ਹੋਇਆ. ਰਾਮ ॥ ਜੋਤੀ ਜੋਤਿ ਮਿਲਾਇ; ਕਾਇਆ ਗੜੁ ਸੋਹਿਆ. ਰਾਮ ॥ ਕਾਇਆ ਗੜੁ ਸੋਹਿਆ. ਮੇਰੈ ਪ੍ਰਭਿ ਮੋਹਿਆ; ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ. ਪਕੜਿਆ ਗੁਰਸਬਦੀ; ਹਉ. ਸਤਿਗੁਰ ਕੈ ਬਲਿਹਾਰੀਐ ॥ ਸਤਿਗੁਰ ਆਗੈ. ਸੀਸੁ ਭੇਟ ਦੇਉ; ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ; ਨਾਨਕ ਅੰਕਿ ਸਮਾਵੈ ॥੪॥੧॥ ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ; ਅਪਰੰਪਰ, ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ; ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ. ਤਿਨ ਤਰਿਆ ਸੁਹੇਲਾ; ਜਿਨ ਹਰਿ ਹਰਿ ਨਾਮੁ ਧਿਆਇਆ ॥ ਗੁਰ ਵਾਕਿ ਸਤਿਗੁਰ. ਜੋ ਭਾਇ ਚਲੇ; ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ; ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ; ਅਪਰੰਪਰ ਅਪਰਪਰਾ ॥੧॥ ਤੁਮ ਸੁਆਮੀ ਅਗਮ ਅਥਾਹ; ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ; ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ. ਪੁਰਖ ਪੂਰੇ; ਜਿਨ. ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ; ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ. ਹਰਿ ਨਾਮੁ ਬੋਲਹਿ; ਜਾ ਖੜੇ ਗੁਰਮੁਖਿ. ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ; ਤੂ ਘਟਿ ਘਟਿ ਪੂਰਿ ਰਹਿਆ ॥੨॥ ਸੇਵਕ ਜਨ ਸੇਵਹਿ ਤੇ ਪਰਵਾਣੁ; ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ. ਕੋਟਿ ਸਭਿ ਪਾਪ; ਖਿਨੁ ਪਰਹਰਿ. ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ; ਜਿਨ ਮਨਿ ਚਿਤਿ. ਇਕੁ ਅਰਾਧਿਆ ॥
Источники и права