couponatlas.

Гуру Грантх Сахиб (гурмукхи): Анг 1116

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨੁ ਭੈ ਕਿਨੈ, ਨ ਪ੍ਰੇਮੁ ਪਾਇਆ; ਬਿਨੁ ਭੈ ਪਾਰਿ, ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ. ਤਿਸਹਿ ਲਾਗੈ; ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ; ਜਿਸੁ ਤੂ ਦੇਵਹਿ ਮੇਰੇ ਸੁਆਮੀ, ਤਿਸੁ ਮਿਲਹਿ ॥੪॥੩॥ ਤੁਖਾਰੀ ਮਹਲਾ ੪ ॥ ਨਾਵਣੁ ਪੁਰਬੁ ਅਭੀਚੁ; ਗੁਰ ਸਤਿਗੁਰ, ਦਰਸੁ ਭਇਆ ॥ ਦੁਰਮਤਿ ਮੈਲੁ ਹਰੀ; ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ. ਅਗਿਆਨੁ ਗਵਾਇਆ; ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ; ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ, ਪੁਰਬੁ ਕੀਆ; ਸਤਿਗੁਰੂ. ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ; ਗੁਰ ਸਤਿਗੁਰ ਦਰਸੁ ਭਇਆ ॥੧॥ ਮਾਰਗਿ ਪੰਥਿ ਚਲੇ ਗੁਰ; ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ; ਖਿਨੁ ਖਿਨੁ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ; ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਗੁਰੂ ਕੀਆ; ਤਿਨ ਆਪਿ ਹਰਿ ਮੇਲਾਇਆ ॥ ਤੀਰਥ. ਉਦਮੁ ਸਤਿਗੁਰੂ ਕੀਆ; ਸਭ ਲੋਕ ਉਧਰਣ ਅਰਥਾ ॥ ਮਾਰਗਿ ਪੰਥਿ ਚਲੇ ਗੁਰ; ਸਤਿਗੁਰ ਸੰਗਿ ਸਿਖਾ ॥੨॥ ਪ੍ਰਥਮ. ਆਏ ਕੁਲਖੇਤਿ ਗੁਰ; ਸਤਿਗੁਰ ਪੁਰਬੁ ਹੋਆ ॥ ਖਬਰਿ ਭਈ ਸੰਸਾਰਿ; ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ; ਸੁਰਿ ਨਰ ਮੁਨਿ ਜਨ, ਸਭਿ ਆਇਆ ॥ ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ; ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ; ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ; ਗੁਰ ਸਤਿਗੁਰ ਪੁਰਬੁ ਹੋਆ ॥੩॥ ਦੁਤੀਆ. ਜਮੁਨ ਗਏ ਗੁਰਿ; ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ. ਦੇ ਭੇਟ; ਗੁਰ ਪਿਛੈ. ਲੰਘਾਇ ਦੀਆ ॥ ਸਭ ਛੁਟੀ ਸਤਿਗੁਰੂ ਪਿਛੈ; ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ. ਜੋ ਪੰਥਿ ਚਾਲੇ; ਤਿਨ ਜਮੁ ਜਾਗਾਤੀ ਨੇੜਿ. ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ; ਗੁਰ ਕੈ ਨਾਇ ਲਇਐ. ਸਭਿ ਛੁਟਕਿ ਗਇਆ ॥ ਦੁਤੀਆ. ਜਮੁਨ ਗਏ ਗੁਰਿ; ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ. ਆਏ ਸੁਰਸਰੀ; ਤਹ ਕਉਤਕੁ ਚਲਤੁ ਭਇਆ ॥ ਸਭ ਮੋਹੀ ਦੇਖਿ ਦਰਸਨੁ, ਗੁਰ ਸੰਤ; ਕਿਨੈ ਆਢੁ. ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ, ਬੋਲਕ; ਜਾਗਾਤੀਆ. ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ. ਕਿਸੁ ਪਾਸਿ ਮਾਂਗਹ; ਸਭ ਭਾਗਿ ਸਤਿਗੁਰ ਪਿਛੈ ਪਈ ॥
Источники и права