couponatlas.

Гуру Грантх Сахиб (гурмукхи): Анг 1120

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਾਰੀ ਫੇਰੀ ਸਦਾ ਘੁਮਾਈ; ਕਵਨੁ ਅਨੂਪੁ ਤੇਰੋ ਠਾਉ ॥੧॥ ਸਰਬ ਪ੍ਰਤਿਪਾਲਹਿ. ਸਗਲ ਸਮਾਲਹਿ; ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ; ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥ ਕੇਦਾਰਾ ਮਹਲਾ ੫ ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ; ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ. ਮੂਰਤ ਪਲ ਕੈਸੇ; ਓਇ ਪਲ ਘਰੀ, ਕਿਹਾਰੀ ॥ ਖੂਲੇ ਕਪਟ ਧਪਟ. ਬੁਝਿ ਤ੍ਰਿਸਨਾ; ਜੀਵਉ ਪੇਖਿ ਦਰਸਾਰੀ ॥੧॥ ਕਉਨੁ ਸੁ ਜਤਨੁ. ਉਪਾਉ ਕਿਨੇਹਾ; ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ; ਸੰਤਹ ਸੰਗਿ ਉਧਾਰੀ ॥੨॥੩॥੫॥ ਕੇਦਾਰਾ ਮਹਲਾ ੫ ॥ ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ; ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ ਤੇ; ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ; ਅਪਨਾ ਦਰਸੁ ਦਿਖਾਵਹੁ ॥੧॥ ਸਭ ਕੀ ਰੇਨ, ਹੋਇ ਮਨੁ ਮੇਰਾ; ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ; ਵਡਭਾਗੀ ਨਾਨਕ. ਹਰਿ ਪਾਵਹੁ ॥੨॥੪॥੬॥ ਕੇਦਾਰਾ ਮਹਲਾ ੫ ॥ ਹਰਿ ਬਿਨੁ; ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ; ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੋੁਗਵੈ; ਸੰਗਿ. ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ; ਦ੍ਰੁਮ ਛਾਇਆ ਰੰਗਿ ਰਾਤ ॥੧॥ ਮਾਨ ਮੋਹ ਮਹਾ ਮਦ ਮੋਹਤ; ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ; ਪ੍ਰਭ ਜੀਉ ਹੋਇ ਸਹਾਤ ॥੨॥੫॥੭॥ ਕੇਦਾਰਾ ਮਹਲਾ ੫ ॥ ਹਰਿ ਬਿਨੁ; ਕੋਇ. ਨ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ; ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ, ਬਿਖਿਆ ਰਸ ਭੋੁਗਵਤ; ਨਹ ਨਿਬਹਤ, ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ; ਉਧਰੁ ਸਾਗਰ ਕੇ ਖਾਤ ॥੧॥ ਸਰਨਿ ਸਮਰਥ ਅਕਥ ਅਗੋਚਰ; ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ. ਧੂਰਿ ਜਨ ਬਾਂਛਤ; ਮਿਲੈ ਲਿਖਤ ਧੁਰਿ ਮਾਥ ॥੨॥੬॥੮॥ ਕੇਦਾਰਾ ਮਹਲਾ ੫ ਘਰੁ ੫ ॥ ੴ ਸਤਿਗੁਰ ਪ੍ਰਸਾਦਿ ॥ ਬਿਸਰਤ ਨਾਹਿ; ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ; ਆਨ ਬਿਖੈ ਜਰੀ ॥ ਰਹਾਉ ॥ ਬੂੰਦ ਕਹਾ ਤਿਆਗਿ ਚਾਤ੍ਰਿਕ; ਮੀਨ ਰਹਤ. ਨ ਘਰੀ ॥
Источники и права