couponatlas.

Гуру Грантх Сахиб (гурмукхи): Анг 1126

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਚ ਸਬਦ ਬਿਨੁ ਕਬਹੁ. ਨ ਛੂਟਸਿ; ਬਿਰਥਾ ਜਨਮੁ ਭਇਓ ॥੧॥ ਰਹਾਉ ॥ ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ; ਕਠਿਨ ਪੀਰ ਅਤਿ ਭਾਰੀ ॥ ਗੁਰਮੁਖਿ ਰਾਮ ਜਪਹੁ ਰਸੁ ਰਸਨਾ; ਇਨ ਬਿਧਿ ਤਰੁ ਤੂ ਤਾਰੀ ॥੨॥ ਬਹਰੇ ਕਰਨ. ਅਕਲਿ ਭਈ ਹੋਛੀ; ਸਬਦ ਸਹਜੁ. ਨਹੀ ਬੂਝਿਆ ॥ ਜਨਮੁ ਪਦਾਰਥੁ. ਮਨਮੁਖਿ ਹਾਰਿਆ; ਬਿਨੁ ਗੁਰ. ਅੰਧੁ, ਨ ਸੂਝਿਆ ॥੩॥ ਰਹੈ ਉਦਾਸੁ ਆਸ ਨਿਰਾਸਾ; ਸਹਜ ਧਿਆਨਿ ਬੈਰਾਗੀ ॥ ਪ੍ਰਣਵਤਿ ਨਾਨਕ. ਗੁਰਮੁਖਿ ਛੂਟਸਿ; ਰਾਮ ਨਾਮਿ ਲਿਵ ਲਾਗੀ ॥੪॥੨॥੩॥ ਭੈਰਉ ਮਹਲਾ ੧ ॥ ਭੂੰਡੀ ਚਾਲ, ਚਰਣ ਕਰ ਖਿਸਰੇ; ਤੁਚਾ ਦੇਹ ਕੁਮਲਾਨੀ ॥ ਨੇਤ੍ਰੀ ਧੁੰਧਿ. ਕਰਨ ਭਏ ਬਹਰੇ; ਮਨਮੁਖਿ. ਨਾਮੁ, ਨ ਜਾਨੀ ॥੧॥ ਅੰਧੁਲੇ; ਕਿਆ ਪਾਇਆ ਜਗਿ ਆਇ ॥ ਰਾਮੁ ਰਿਦੈ ਨਹੀ ਗੁਰ ਕੀ ਸੇਵਾ; ਚਾਲੇ ਮੂਲੁ ਗਵਾਇ ॥੧॥ ਰਹਾਉ ॥ ਜਿਹਵਾ. ਰੰਗਿ ਨਹੀ ਹਰਿ ਰਾਤੀ; ਜਬ ਬੋਲੈ ਤਬ ਫੀਕੇ ॥ ਸੰਤ ਜਨਾ ਕੀ ਨਿੰਦਾ ਵਿਆਪਸਿ; ਪਸੂ ਭਏ. ਕਦੇ ਹੋਹਿ, ਨ ਨੀਕੇ ॥੨॥ ਅੰਮ੍ਰਿਤ ਕਾ ਰਸੁ ਵਿਰਲੀ ਪਾਇਆ; ਸਤਿਗੁਰ ਮੇਲਿ ਮਿਲਾਏ ॥ ਜਬ ਲਗੁ. ਸਬਦ ਭੇਦੁ, ਨਹੀ ਆਇਆ; ਤਬ ਲਗੁ ਕਾਲੁ ਸੰਤਾਏ ॥੩॥ ਅਨ ਕੋ ਦਰੁ ਘਰੁ. ਕਬਹੂ, ਨ ਜਾਨਸਿ; ਏਕੋ ਦਰੁ ਸਚਿਆਰਾ ॥ ਗੁਰ ਪਰਸਾਦਿ ਪਰਮ ਪਦੁ ਪਾਇਆ; ਨਾਨਕੁ ਕਹੈ ਵਿਚਾਰਾ ॥੪॥੩॥੪॥ ਭੈਰਉ ਮਹਲਾ ੧ ॥ ਸਗਲੀ ਰੈਣਿ ਸੋਵਤ. ਗਲਿ ਫਾਹੀ; ਦਿਨਸੁ ਜੰਜਾਲਿ ਗਵਾਇਆ ॥ ਖਿਨੁ ਪਲੁ ਘੜੀ. ਨਹੀ ਪ੍ਰਭੁ ਜਾਨਿਆ; ਜਿਨਿ ਇਹੁ ਜਗਤੁ ਉਪਾਇਆ ॥੧॥ ਮਨ ਰੇ; ਕਿਉ ਛੂਟਸਿ ਦੁਖੁ ਭਾਰੀ ॥ ਕਿਆ ਲੇ ਆਵਸਿ. ਕਿਆ ਲੇ ਜਾਵਸਿ; ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥ ਊਂਧਉ ਕਵਲੁ ਮਨਮੁਖ ਮਤਿ ਹੋਛੀ; ਮਨਿ ਅੰਧੈ ਸਿਰਿ ਧੰਧਾ ॥ ਕਾਲੁ ਬਿਕਾਲੁ ਸਦਾ ਸਿਰਿ ਤੇਰੈ; ਬਿਨੁ ਨਾਵੈ. ਗਲਿ ਫੰਧਾ ॥੨॥ ਡਗਰੀ ਚਾਲ. ਨੇਤ੍ਰ ਫੁਨਿ ਅੰਧੁਲੇ; ਸਬਦ ਸੁਰਤਿ. ਨਹੀ ਭਾਈ ॥ ਸਾਸਤ੍ਰ ਬੇਦ, ਤ੍ਰੈ ਗੁਣ ਹੈ ਮਾਇਆ; ਅੰਧੁਲਉ. ਧੰਧੁ ਕਮਾਈ ॥੩॥ ਖੋਇਓ ਮੂਲੁ. ਲਾਭੁ ਕਹ ਪਾਵਸਿ; ਦੁਰਮਤਿ ਗਿਆਨ ਵਿਹੂਣੇ ॥ ਸਬਦੁ ਬੀਚਾਰਿ. ਰਾਮ ਰਸੁ ਚਾਖਿਆ; ਨਾਨਕ ਸਾਚਿ ਪਤੀਣੇ ॥੪॥੪॥੫॥ ਭੈਰਉ ਮਹਲਾ ੧ ॥ ਗੁਰ ਕੈ ਸੰਗਿ. ਰਹੈ ਦਿਨੁ ਰਾਤੀ; ਰਾਮੁ ਰਸਨਿ ਰੰਗਿ ਰਾਤਾ ॥ ਅਵਰੁ. ਨ ਜਾਣਸਿ, ਸਬਦੁ ਪਛਾਣਸਿ; ਅੰਤਰਿ ਜਾਣਿ ਪਛਾਤਾ ॥੧॥ ਸੋ ਜਨੁ ਐਸਾ; ਮੈ ਮਨਿ ਭਾਵੈ ॥ ਆਪੁ ਮਾਰਿ. ਅਪਰੰਪਰਿ ਰਾਤਾ; ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ; ਆਦਿ ਪੁਰਖੁ ਆਦੇਸੋ ॥ ਘਟ ਘਟ ਅੰਤਰਿ ਸਰਬ ਨਿਰੰਤਰਿ; ਰਵਿ ਰਹਿਆ ਸਚੁ ਵੇਸੋ ॥੨॥
Источники и права