couponatlas.

Гуру Грантх Сахиб (гурмукхи): Анг 1129

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਮੁ ਹੋਵੈ; ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ; ਇਸੁ ਮਨ ਕੀ ਦੁਬਿਧਾ ਮਰੈ ॥੪॥ ਮਨ ਕਾ ਸੁਭਾਉ; ਸਦਾ ਬੈਰਾਗੀ ॥ ਸਭ ਮਹਿ ਵਸੈ; ਅਤੀਤੁ ਅਨਰਾਗੀ ॥੫॥ ਕਹਤ ਨਾਨਕੁ; ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥੬॥੫॥ ਭੈਰਉ ਮਹਲਾ ੩ ॥ ਰਾਮ ਨਾਮੁ; ਜਗਤ ਨਿਸਤਾਰਾ ॥ ਭਵਜਲੁ. ਪਾਰਿ ਉਤਾਰਣਹਾਰਾ ॥੧॥ ਗੁਰ ਪਰਸਾਦੀ; ਹਰਿ ਨਾਮੁ ਸਮੑਾਲਿ ॥ ਸਦ ਹੀ ਨਿਬਹੈ; ਤੇਰੈ ਨਾਲਿ ॥੧॥ ਰਹਾਉ ॥ ਨਾਮੁ. ਨ ਚੇਤਹਿ; ਮਨਮੁਖ ਗਾਵਾਰਾ ॥ ਬਿਨੁ ਨਾਵੈ; ਕੈਸੇ ਪਾਵਹਿ ਪਾਰਾ ॥੨॥ ਆਪੇ ਦਾਤਿ ਕਰੇ. ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥੩॥ ਨਦਰਿ ਕਰੇ; ਸਤਿਗੁਰੂ ਮਿਲਾਏ ॥ ਨਾਨਕ; ਹਿਰਦੈ ਨਾਮੁ ਵਸਾਏ ॥੪॥੬॥ ਭੈਰਉ ਮਹਲਾ ੩ ॥ ਨਾਮੇ ਉਧਰੇ; ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥ ਹਰਿ ਜੀਉ; ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥ ਰਾਮ ਨਾਮਿ; ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ; ਸਭਿ ਕੁਲ ਉਧਾਰਣਹਾਰੁ ॥੨॥ ਬਿਨੁ ਨਾਵੈ; ਮਨਮੁਖ ਜਮ ਪੁਰਿ ਜਾਹਿ ॥ ਅਉਖੇ ਹੋਵਹਿ; ਚੋਟਾ ਖਾਹਿ ॥੩॥ ਆਪੇ ਕਰਤਾ ਦੇਵੈ ਸੋਇ ॥ ਨਾਨਕ ਨਾਮੁ ਪਰਾਪਤਿ ਹੋਇ ॥੪॥੭॥ ਭੈਰਉ ਮਹਲਾ ੩ ॥ ਗੋਵਿੰਦ ਪ੍ਰੀਤਿ; ਸਨਕਾਦਿਕ ਉਧਾਰੇ ॥ ਰਾਮ ਨਾਮ ਸਬਦਿ ਬੀਚਾਰੇ ॥੧॥ ਹਰਿ ਜੀਉ; ਅਪਣੀ ਕਿਰਪਾ ਧਾਰੁ ॥ ਗੁਰਮੁਖਿ; ਨਾਮੇ ਲਗੈ ਪਿਆਰੁ ॥੧॥ ਰਹਾਉ ॥ ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ; ਮੇਲਾਵਾ ਹੋਇ ॥੨॥ ਨਿਜ ਘਰਿ ਵਸੈ; ਸਹਜਿ ਸੁਭਾਇ ॥ ਗੁਰਮੁਖਿ ਨਾਮੁ; ਵਸੈ ਮਨਿ ਆਇ ॥੩॥ ਆਪੇ ਵੇਖੈ ਵੇਖਣਹਾਰੁ ॥ ਨਾਨਕ; ਨਾਮੁ ਰਖਹੁ ਉਰ ਧਾਰਿ ॥੪॥੮॥ ਭੈਰਉ ਮਹਲਾ ੩ ॥ ਕਲਜੁਗ ਮਹਿ; ਰਾਮ ਨਾਮੁ ਉਰ ਧਾਰੁ ॥ ਬਿਨੁ ਨਾਵੈ; ਮਾਥੈ ਪਾਵੈ ਛਾਰੁ ॥੧॥ ਰਾਮ ਨਾਮੁ; ਦੁਲਭੁ ਹੈ ਭਾਈ ॥ ਗੁਰ ਪਰਸਾਦਿ; ਵਸੈ ਮਨਿ ਆਈ ॥੧॥ ਰਹਾਉ ॥ ਰਾਮ ਨਾਮੁ; ਜਨ ਭਾਲਹਿ ਸੋਇ ॥ ਪੂਰੇ ਗੁਰ ਤੇ. ਪ੍ਰਾਪਤਿ ਹੋਇ ॥੨॥ ਹਰਿ ਕਾ ਭਾਣਾ ਮੰਨਹਿ; ਸੇ ਜਨ ਪਰਵਾਣੁ ॥ ਗੁਰ ਕੈ ਸਬਦਿ; ਨਾਮ ਨੀਸਾਣੁ ॥੩॥ ਸੋ ਸੇਵਹੁ; ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥ ਭੈਰਉ ਮਹਲਾ ੩ ॥ ਕਲਜੁਗ ਮਹਿ; ਬਹੁ ਕਰਮ ਕਮਾਹਿ ॥ ਨਾ ਰੁਤਿ; ਨ ਕਰਮ ਥਾਇ ਪਾਹਿ ॥੧॥ ਕਲਜੁਗ ਮਹਿ; ਰਾਮ ਨਾਮੁ ਹੈ ਸਾਰੁ ॥ ਗੁਰਮੁਖਿ; ਸਾਚਾ ਲਗੈ ਪਿਆਰੁ ॥੧॥ ਰਹਾਉ ॥ ਤਨੁ ਮਨੁ ਖੋਜਿ; ਘਰੈ ਮਹਿ ਪਾਇਆ ॥ ਗੁਰਮੁਖਿ; ਰਾਮ ਨਾਮਿ ਚਿਤੁ ਲਾਇਆ ॥੨॥
Источники и права