couponatlas.

Гуру Грантх Сахиб (гурмукхи): Анг 113

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੂੰ ਆਪੇ ਹੀ ਘੜਿ ਭੰਨਿ ਸਵਾਰਹਿ; ਨਾਨਕ ਨਾਮਿ ਸੁਹਾਵਣਿਆ ॥੮॥੫॥੬॥ ਮਾਝ ਮਹਲਾ ੩ ॥ ਸਭ ਘਟ ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮ ਅਪਾਰਾ ॥ ਗੁਰ ਕੈ ਸਬਦਿ. ਮੇਰਾ ਹਰਿ ਪ੍ਰਭੁ ਧਿਆਈਐ; ਸਹਜੇ ਸਚਿ ਸਮਾਵਣਿਆ ॥੧॥ ਹਉ ਵਾਰੀ; ਜੀਉ ਵਾਰੀ; ਗੁਰਸਬਦੁ ਮੰਨਿ ਵਸਾਵਣਿਆ ॥ ਸਬਦੁ ਸੂਝੈ. ਤਾ ਮਨ ਸਿਉ ਲੂਝੈ; ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥ ਪੰਚ ਦੂਤ; ਮੁਹਹਿ ਸੰਸਾਰਾ ॥ ਮਨਮੁਖ ਅੰਧੇ; ਸੁਧਿ ਨ ਸਾਰਾ ॥ ਗੁਰਮੁਖਿ ਹੋਵੈ. ਸੁ ਅਪਣਾ ਘਰੁ ਰਾਖੈ; ਪੰਚ ਦੂਤ. ਸਬਦਿ ਪਚਾਵਣਿਆ ॥੨॥ ਇਕਿ ਗੁਰਮੁਖਿ; ਸਦਾ ਸਚੈ ਰੰਗਿ ਰਾਤੇ ॥ ਸਹਜੇ ਪ੍ਰਭੁ ਸੇਵਹਿ; ਅਨਦਿਨੁ ਮਾਤੇ ॥ ਮਿਲਿ ਪ੍ਰੀਤਮ ਸਚੇ ਗੁਣ ਗਾਵਹਿ; ਹਰਿ ਦਰਿ ਸੋਭਾ ਪਾਵਣਿਆ ॥੩॥ ਏਕਮ; ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ; ਤ੍ਰਿਬਿਧਿ ਮਾਇਆ ॥ ਚਉਥੀ ਪਉੜੀ. ਗੁਰਮੁਖਿ ਊਚੀ; ਸਚੋ ਸਚੁ ਕਮਾਵਣਿਆ ॥੪॥ ਸਭੁ ਹੈ ਸਚਾ; ਜੇ ਸਚੇ ਭਾਵੈ ॥ ਜਿਨਿ ਸਚੁ ਜਾਤਾ; ਸੋ ਸਹਜਿ ਸਮਾਵੈ ॥ ਗੁਰਮੁਖਿ ਕਰਣੀ ਸਚੇ ਸੇਵਹਿ; ਸਾਚੇ ਜਾਇ ਸਮਾਵਣਿਆ ॥੫॥ ਸਚੇ ਬਾਝਹੁ; ਕੋ ਅਵਰੁ ਨ ਦੂਆ ॥ ਦੂਜੈ ਲਾਗਿ ਜਗੁ; ਖਪਿ ਖਪਿ ਮੂਆ ॥ ਗੁਰਮੁਖਿ ਹੋਵੈ. ਸੁ ਏਕੋ ਜਾਣੈ; ਏਕੋ ਸੇਵਿ ਸੁਖੁ ਪਾਵਣਿਆ ॥੬॥ ਜੀਅ ਜੰਤ ਸਭਿ; ਸਰਣਿ ਤੁਮਾਰੀ ॥ ਆਪੇ ਧਰਿ ਦੇਖਹਿ; ਕਚੀ ਪਕੀ ਸਾਰੀ ॥ ਅਨਦਿਨੁ ਆਪੇ ਕਾਰ ਕਰਾਏ; ਆਪੇ ਮੇਲਿ ਮਿਲਾਵਣਿਆ ॥੭॥ ਤੂੰ ਆਪੇ ਮੇਲਹਿ; ਵੇਖਹਿ ਹਦੂਰਿ ॥ ਸਭ ਮਹਿ ਆਪਿ; ਰਹਿਆ ਭਰਪੂਰਿ ॥ ਨਾਨਕ. ਆਪੇ ਆਪਿ ਵਰਤੈ; ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥ ਮਾਝ ਮਹਲਾ ੩ ॥ ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ; ਚਖਿ ਡੀਠੀ ॥ ਅੰਤਰਿ ਪਰਗਾਸੁ ਮਹਾ ਰਸੁ ਪੀਵੈ; ਦਰਿ ਸਚੈ ਸਬਦੁ ਵਜਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਗੁਰ ਚਰਣੀ ਚਿਤੁ ਲਾਵਣਿਆ ॥ ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ; ਮਨੁ ਨਾਵੈ. ਮੈਲੁ ਚੁਕਾਵਣਿਆ ॥੧॥ ਰਹਾਉ ॥ ਤੇਰਾ ਸਚੇ; ਕਿਨੈ. ਅੰਤੁ ਨ ਪਾਇਆ ॥ ਗੁਰ ਪਰਸਾਦਿ; ਕਿਨੈ ਵਿਰਲੈ. ਚਿਤੁ ਲਾਇਆ ॥ ਤੁਧੁ ਸਾਲਾਹਿ. ਨ ਰਜਾ ਕਬਹੂੰ; ਸਚੇ ਨਾਵੈ ਕੀ ਭੁਖ ਲਾਵਣਿਆ ॥੨॥ ਏਕੋ ਵੇਖਾ; ਅਵਰੁ ਨ ਬੀਆ ॥ ਗੁਰ ਪਰਸਾਦੀ; ਅੰਮ੍ਰਿਤੁ ਪੀਆ ॥ ਗੁਰ ਕੈ ਸਬਦਿ ਤਿਖਾ ਨਿਵਾਰੀ; ਸਹਜੇ ਸੂਖਿ ਸਮਾਵਣਿਆ ॥੩॥ ਰਤਨੁ ਪਦਾਰਥੁ; ਪਲਰਿ ਤਿਆਗੈ ॥ ਮਨਮੁਖੁ ਅੰਧਾ; ਦੂਜੈ ਭਾਇ ਲਾਗੈ ॥ ਜੋ ਬੀਜੈ ਸੋਈ ਫਲੁ ਪਾਏ; ਸੁਪਨੈ. ਸੁਖੁ ਨ ਪਾਵਣਿਆ ॥੪॥ ਅਪਨੀ ਕਿਰਪਾ ਕਰੇ; ਸੋਈ ਜਨੁ ਪਾਏ ॥ ਗੁਰ ਕਾ ਸਬਦੁ; ਮੰਨਿ ਵਸਾਏ ॥
Источники и права