couponatlas.

Гуру Грантх Сахиб (гурмукхи): Анг 1133

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਗੁਰਮੁਖਿ ਦੇ ਵਡਿਆਈ; ਨਾਨਕ ਨਾਮਿ ਸਮਾਏ ॥੪॥੯॥੧੯॥ ਭੈਰਉ ਮਹਲਾ ੩ ॥ ਮੇਰੀ ਪਟੀਆ ਲਿਖਹੁ; ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ; ਫਾਥੇ ਜਮ ਜਾਲਾ ॥ ਸਤਿਗੁਰੁ ਕਰੇ; ਮੇਰੀ ਪ੍ਰਤਿਪਾਲਾ ॥ ਹਰਿ ਸੁਖਦਾਤਾ; ਮੇਰੈ ਨਾਲਾ ॥੧॥ ਗੁਰ ਉਪਦੇਸਿ; ਪ੍ਰਹਿਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ; ਗਮੁ. ਨ ਕਰੈ ॥੧॥ ਰਹਾਉ ॥ ਮਾਤਾ ਉਪਦੇਸੈ; ਪ੍ਰਹਿਲਾਦ ਪਿਆਰੇ ॥ ਪੁਤ੍ਰ. ਰਾਮ ਨਾਮੁ ਛੋਡਹੁ; ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ; ਸੁਨਹੁ ਮੇਰੀ ਮਾਇ ॥ ਰਾਮ ਨਾਮੁ. ਨ ਛੋਡਾ; ਗੁਰਿ ਦੀਆ ਬੁਝਾਇ ॥੨॥ ਸੰਡਾ ਮਰਕਾ; ਸਭਿ ਜਾਇ ਪੁਕਾਰੇ ॥ ਪ੍ਰਹਿਲਾਦੁ ਆਪਿ ਵਿਗੜਿਆ; ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ; ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ ਹੋਇ; ਰਘੁਰਾਇਆ ॥੩॥ ਹਾਥਿ ਖੜਗੁ ਕਰਿ ਧਾਇਆ; ਅਤਿ ਅਹੰਕਾਰਿ ॥ ਹਰਿ ਤੇਰਾ ਕਹਾ; ਤੁਝੁ ਲਏ ਉਬਾਰਿ ॥ ਖਿਨ ਮਹਿ ਭੈਆਨ ਰੂਪੁ; ਨਿਕਸਿਆ ਥੰਮੑ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ; ਪ੍ਰਹਲਾਦੁ ਲੀਆ ਉਬਾਰਿ ॥੪॥ ਸੰਤ ਜਨਾ ਕੇ; ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ; ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ; ਹਉਮੈ ਬਿਖੁ ਮਾਰੇ ॥ ਨਾਨਕ; ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥ ਭੈਰਉ ਮਹਲਾ ੩ ॥ ਆਪੇ ਦੈਤ ਲਾਇ ਦਿਤੇ, ਸੰਤ ਜਨਾ ਕਉ; ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ; ਤਿਨ ਮਨਿ ਦੁਖੁ. ਨ ਹੋਈ ॥੧॥ ਜੁਗਿ ਜੁਗਿ; ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ. ਗਾਇਤ੍ਰੀ ਤਰਪਣੁ ਕਿਛੂ, ਨ ਜਾਣੈ; ਸਬਦੇ, ਮੇਲਿ ਮਿਲਾਇਆ ॥੧॥ ਰਹਾਉ ॥ ਅਨਦਿਨੁ ਭਗਤਿ ਕਰਹਿ ਦਿਨ ਰਾਤੀ; ਦੁਬਿਧਾ. ਸਬਦੇ ਖੋਈ ॥ ਸਦਾ ਨਿਰਮਲ ਹੈ. ਜੋ ਸਚਿ ਰਾਤੇ; ਸਚੁ ਵਸਿਆ ਮਨਿ ਸੋਈ ॥੨॥ ਮੂਰਖ ਦੁਬਿਧਾ ਪੜ੍ਹਹਿ. ਮੂਲੁ, ਨ ਪਛਾਣਹਿ; ਬਿਰਥਾ ਜਨਮੁ ਗਵਾਇਆ ॥ ਸੰਤ ਜਨਾ ਕੀ ਨਿੰਦਾ ਕਰਹਿ; ਦੁਸਟੁ ਦੈਤੁ ਚਿੜਾਇਆ ॥੩॥ ਪ੍ਰਹਲਾਦੁ ਦੁਬਿਧਾ. ਨ ਪੜੈ, ਹਰਿ ਨਾਮੁ, ਨ ਛੋਡੈ; ਡਰੈ ਨ. ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ; ਦੈਤੈ ਕਾਲੁ ਨੇੜਾ ਆਇਆ ॥੪॥ ਆਪਣੀ ਪੈਜ ਆਪੇ ਰਾਖੈ; ਭਗਤਾਂ ਦੇਇ ਵਡਿਆਈ ॥ ਨਾਨਕ. ਹਰਣਾਖਸੁ ਨਖੀ ਬਿਦਾਰਿਆ; ਅੰਧੈ. ਦਰ ਕੀ ਖਬਰਿ, ਨ ਪਾਈ ॥੫॥੧੧॥੨੧॥ ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਜਨ ਸੰਤ; ਕਰਿ ਕਿਰਪਾ, ਪਗਿ ਲਾਇਣੁ ॥
Источники и права