couponatlas.

Гуру Грантх Сахиб (гурмукхи): Анг 1138

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਮ ਬਿਨਾ; ਸਭ ਦੁਨੀਆ ਛਾਰੁ ॥੧॥ ਅਚਰਜੁ ਤੇਰੀ ਕੁਦਰਤਿ; ਤੇਰੇ ਕਦਮ ਸਲਾਹ ॥ ਗਨੀਵ ਤੇਰੀ ਸਿਫਤਿ; ਸਚੇ ਪਾਤਿਸਾਹ ॥੨॥ ਨੀਧਰਿਆ ਧਰ; ਪਨਹ ਖੁਦਾਇ ॥ ਗਰੀਬ ਨਿਵਾਜੁ; ਦਿਨੁ ਰੈਣਿ ਧਿਆਇ ॥੩॥ ਨਾਨਕ ਕਉ; ਖੁਦਿ ਖਸਮ ਮਿਹਰਵਾਨ ॥ ਅਲਹੁ. ਨ ਵਿਸਰੈ; ਦਿਲ ਜੀਅ ਪਰਾਨ ॥੪॥੧੦॥ ਭੈਰਉ ਮਹਲਾ ੫ ॥ ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ; ਸਤਿ ਕਰਿ ਸਹਹੁ ॥੧॥ ਜੀਵਤ ਜੀਵਤ; ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ; ਰਸਨਾ ਕਹਹੁ ॥੧॥ ਰਹਾਉ ॥ ਕਲਿਜੁਗ ਮਹਿ; ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥ ਭੈਰਉ ਮਹਲਾ ੫ ॥ ਸਤਿਗੁਰੁ ਸੇਵਿ; ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥ ਪਤਿਤ. ਪਾਵਨ; ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ; ਗੁਣ ਗਾਉ ॥੧॥ ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ; ਪ੍ਰਭ ਕੈ ਦੁਆਰ ॥੨॥ ਸਰਬ ਕਲਿਆਣ; ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ; ਸਭਿ ਸੁਰਿ ਨਰ ਦੇਵਾ ॥੩॥ ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ; ਉਧਰਿਆ ਸਗਲ ਜਹਾਨੁ ॥੪॥੧੨॥ ਭੈਰਉ ਮਹਲਾ ੫ ॥ ਅਪਣੇ ਦਾਸ ਕਉ; ਕੰਠਿ ਲਗਾਵੈ ॥ ਨਿੰਦਕ ਕਉ; ਅਗਨਿ ਮਹਿ ਪਾਵੈ ॥੧॥ ਪਾਪੀ ਤੇ; ਰਾਖੇ ਨਾਰਾਇਣ ॥ ਪਾਪੀ ਕੀ ਗਤਿ. ਕਤਹੂ ਨਾਹੀ; ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥ ਦਾਸ ਰਾਮ ਜੀਉ; ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥੨॥ ਪਾਰਬ੍ਰਹਮਿ; ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥੩॥ ਆਇ ਨ ਜਾਈ; ਰਹਿਆ ਸਮਾਈ ॥ ਨਾਨਕ ਦਾਸ; ਹਰਿ ਕੀ ਸਰਣਾਈ ॥੪॥੧੩॥ ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਸ੍ਰੀਧਰ ਮੋਹਨ ਸਗਲ ਉਪਾਵਨ; ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ. ਕਰਹਿ ਅਨ ਸੇਵਾ; ਕਵਨ ਬਿਖਿਆ ਰਸ ਮਾਤਾ ॥੧॥ ਰੇ ਮਨ ਮੇਰੇ; ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ; ਜੋ ਚਿਤਵੀਐ. ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥ ਠਾਕੁਰੁ ਛੋਡਿ. ਦਾਸੀ ਕਉ ਸਿਮਰਹਿ; ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ ਕਰਹਿ. ਤਿਨ ਨਿੰਦਹਿ; ਨਿਗੁਰੇ ਪਸੂ ਸਮਾਨਾ ॥੨॥ ਜੀਉ ਪਿੰਡੁ. ਤਨੁ ਧਨੁ ਸਭੁ ਪ੍ਰਭ ਕਾ; ਸਾਕਤ ਕਹਤੇ ਮੇਰਾ ॥
Источники и права