couponatlas.

Гуру Грантх Сахиб (гурмукхи): Анг 1139

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਹੰਬੁਧਿ ਦੁਰਮਤਿ ਹੈ ਮੈਲੀ; ਬਿਨੁ ਗੁਰ. ਭਵਜਲਿ ਫੇਰਾ ॥੩॥ ਹੋਮ ਜਗ ਜਪ ਤਪ ਸਭਿ ਸੰਜਮ; ਤਟਿ ਤੀਰਥਿ. ਨਹੀ ਪਾਇਆ ॥ ਮਿਟਿਆ ਆਪੁ. ਪਏ ਸਰਣਾਈ; ਗੁਰਮੁਖਿ ਨਾਨਕ. ਜਗਤੁ ਤਰਾਇਆ ॥੪॥੧॥੧੪॥ ਭੈਰਉ ਮਹਲਾ ੫ ॥ ਬਨ ਮਹਿ ਪੇਖਿਓ, ਤ੍ਰਿਣ ਮਹਿ ਪੇਖਿਓ; ਗ੍ਰਿਹਿ ਪੇਖਿਓ ਉਦਾਸਾਏ ॥ ਦੰਡਧਾਰ ਜਟਧਾਰੈ ਪੇਖਿਓ; ਵਰਤ ਨੇਮ ਤੀਰਥਾਏ ॥੧॥ ਸੰਤਸੰਗਿ ਪੇਖਿਓ; ਮਨ ਮਾਏਂ ॥ ਊਭ ਪਇਆਲ ਸਰਬ ਮਹਿ ਪੂਰਨ; ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥ ਜੋਗ ਭੇਖ ਸੰਨਿਆਸੈ ਪੇਖਿਓ; ਜਤਿ ਜੰਗਮ ਕਾਪੜਾਏ ॥ ਤਪੀ ਤਪੀਸੁਰ, ਮੁਨਿ ਮਹਿ ਪੇਖਿਓ; ਨਟ ਨਾਟਿਕ ਨਿਰਤਾਏ ॥੨॥ ਚਹੁ ਮਹਿ ਪੇਖਿਓ. ਖਟ ਮਹਿ ਪੇਖਿਓ; ਦਸ ਅਸਟੀ ਸਿੰਮ੍ਰਿਤਾਏ ॥ ਸਭ ਮਿਲਿ ਏਕੋ ਏਕੁ ਵਖਾਨਹਿ; ਤਉ ਕਿਸ ਤੇ ਕਹਉ ਦੁਰਾਏ ॥੩॥ ਅਗਹ ਅਗਹ ਬੇਅੰਤ ਸੁਆਮੀ; ਨਹ ਕੀਮ ਕੀਮ, ਕੀਮਾਏ ॥ ਜਨ ਨਾਨਕ. ਤਿਨ ਕੈ ਬਲਿ ਬਲਿ ਜਾਈਐ; ਜਿਹ ਘਟਿ ਪਰਗਟੀਆਏ ॥੪॥੨॥੧੫॥ ਭੈਰਉ ਮਹਲਾ ੫ ॥ ਨਿਕਟਿ ਬੁਝੈ; ਸੋ ਬੁਰਾ. ਕਿਉ ਕਰੈ ॥ ਬਿਖੁ ਸੰਚੈ; ਨਿਤ ਡਰਤਾ ਫਿਰੈ ॥ ਹੈ ਨਿਕਟੇ; ਅਰੁ ਭੇਦੁ. ਨ ਪਾਇਆ ॥ ਬਿਨੁ ਸਤਿਗੁਰ; ਸਭ ਮੋਹੀ ਮਾਇਆ ॥੧॥ ਨੇੜੈ ਨੇੜੈ; ਸਭੁ ਕੋ ਕਹੈ ॥ ਗੁਰਮੁਖਿ ਭੇਦੁ; ਵਿਰਲਾ ਕੋ ਲਹੈ ॥੧॥ ਰਹਾਉ ॥ ਨਿਕਟਿ. ਨ ਦੇਖੈ; ਪਰ ਗ੍ਰਿਹਿ ਜਾਇ ॥ ਦਰਬੁ ਹਿਰੈ; ਮਿਥਿਆ ਕਰਿ ਖਾਇ ॥ ਪਈ ਠਗਉਰੀ; ਹਰਿ ਸੰਗਿ. ਨ ਜਾਨਿਆ ॥ ਬਾਝੁ ਗੁਰੂ; ਹੈ ਭਰਮਿ ਭੁਲਾਨਿਆ ॥੨॥ ਨਿਕਟਿ. ਨ ਜਾਨੈ; ਬੋਲੈ ਕੂੜੁ ॥ ਮਾਇਆ ਮੋਹਿ; ਮੂਠਾ ਹੈ ਮੂੜੁ ॥ ਅੰਤਰਿ ਵਸਤੁ; ਦਿਸੰਤਰਿ ਜਾਇ ॥ ਬਾਝੁ ਗੁਰੂ; ਹੈ ਭਰਮਿ ਭੁਲਾਇ ॥੩॥ ਜਿਸੁ ਮਸਤਕਿ ਕਰਮੁ ਲਿਖਿਆ; ਲਿਲਾਟ ॥ ਸਤਿਗੁਰੁ ਸੇਵੇ; ਖੁਲੑੇ ਕਪਾਟ ॥ ਅੰਤਰਿ ਬਾਹਰਿ ਨਿਕਟੇ ਸੋਇ ॥ ਜਨ ਨਾਨਕ; ਆਵੈ ਨ ਜਾਵੈ ਕੋਇ ॥੪॥੩॥੧੬॥ ਭੈਰਉ ਮਹਲਾ ੫ ॥ ਜਿਸੁ ਤੂ ਰਾਖਹਿ; ਤਿਸੁ ਕਉਨੁ ਮਾਰੈ ॥ ਸਭ ਤੁਝ ਹੀ ਅੰਤਰਿ; ਸਗਲ ਸੰਸਾਰੈ ॥ ਕੋਟਿ ਉਪਾਵ; ਚਿਤਵਤ ਹੈ ਪ੍ਰਾਣੀ ॥ ਸੋ ਹੋਵੈ; ਜਿ ਕਰੈ ਚੋਜ ਵਿਡਾਣੀ ॥੧॥ ਰਾਖਹੁ ਰਾਖਹੁ ਕਿਰਪਾ ਧਾਰਿ ॥ ਤੇਰੀ ਸਰਣਿ. ਤੇਰੈ ਦਰਵਾਰਿ ॥੧॥ ਰਹਾਉ ॥ ਜਿਨਿ ਸੇਵਿਆ; ਨਿਰਭਉ ਸੁਖਦਾਤਾ ॥ ਤਿਨਿ ਭਉ ਦੂਰਿ ਕੀਆ; ਏਕੁ ਪਰਾਤਾ ॥ ਜੋ ਤੂ ਕਰਹਿ; ਸੋਈ ਫੁਨਿ ਹੋਇ ॥ ਮਾਰੈ ਨ ਰਾਖੈ; ਦੂਜਾ ਕੋਇ ॥੨॥ ਕਿਆ ਤੂ ਸੋਚਹਿ; ਮਾਣਸ ਬਾਣਿ ॥ ਅੰਤਰਜਾਮੀ ਪੁਰਖੁ ਸੁਜਾਣੁ ॥ ਏਕ ਟੇਕ ਏਕੋ ਆਧਾਰੁ ॥ ਸਭ ਕਿਛੁ ਜਾਣੈ ਸਿਰਜਣਹਾਰੁ ॥੩॥ ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥
Источники и права