couponatlas.

Гуру Грантх Сахиб (гурмукхи): Анг 114

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਨਦਿਨੁ ਸਦਾ ਰਹੈ ਭੈ ਅੰਦਰਿ; ਭੈ ਮਾਰਿ. ਭਰਮੁ ਚੁਕਾਵਣਿਆ ॥੫॥ ਭਰਮੁ ਚੁਕਾਇਆ; ਸਦਾ ਸੁਖੁ ਪਾਇਆ ॥ ਗੁਰ ਪਰਸਾਦਿ; ਪਰਮ ਪਦੁ ਪਾਇਆ ॥ ਅੰਤਰੁ ਨਿਰਮਲੁ. ਨਿਰਮਲ ਬਾਣੀ; ਹਰਿ ਗੁਣ ਸਹਜੇ ਗਾਵਣਿਆ ॥੬॥ ਸਿਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ; ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ. ਸੁਖੁ ਨ ਪਾਏ; ਦੁਖੋ ਦੁਖੁ ਕਮਾਵਣਿਆ ॥੭॥ ਆਪਿ ਕਰੇ; ਕਿਸੁ ਆਖੈ ਕੋਈ ॥ ਆਖਣਿ ਜਾਈਐ; ਜੇ ਭੂਲਾ ਹੋਈ ॥ ਨਾਨਕ. ਆਪੇ ਕਰੇ ਕਰਾਏ; ਨਾਮੇ ਨਾਮਿ ਸਮਾਵਣਿਆ ॥੮॥੭॥੮॥ ਮਾਝ ਮਹਲਾ ੩ ॥ ਆਪੇ ਰੰਗੇ ਸਹਜਿ ਸੁਭਾਏ ॥ ਗੁਰ ਕੈ ਸਬਦਿ; ਹਰਿ ਰੰਗੁ ਚੜਾਏ ॥ ਮਨੁ ਤਨੁ ਰਤਾ, ਰਸਨਾ ਰੰਗਿ ਚਲੂਲੀ; ਭੈ ਭਾਇ. ਰੰਗੁ ਚੜਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਨਿਰਭਉ ਮੰਨਿ ਵਸਾਵਣਿਆ ॥ ਗੁਰ ਕਿਰਪਾ ਤੇ. ਹਰਿ ਨਿਰਭਉ ਧਿਆਇਆ; ਬਿਖੁ ਭਉਜਲੁ ਸਬਦਿ ਤਰਾਵਣਿਆ ॥੧॥ ਰਹਾਉ ॥ ਮਨਮੁਖ ਮੁਗਧ; ਕਰਹਿ ਚਤੁਰਾਈ ॥ ਨਾਤਾ ਧੋਤਾ; ਥਾਇ ਨ ਪਾਈ ॥ ਜੇਹਾ ਆਇਆ. ਤੇਹਾ ਜਾਸੀ; ਕਰਿ ਅਵਗਣ ਪਛੋਤਾਵਣਿਆ ॥੨॥ ਮਨਮੁਖ ਅੰਧੇ; ਕਿਛੂ ਨ ਸੂਝੈ ॥ ਮਰਣੁ ਲਿਖਾਇ ਆਏ; ਨਹੀ ਬੂਝੈ ॥ ਮਨਮੁਖ ਕਰਮ ਕਰੇ. ਨਹੀ ਪਾਏ; ਬਿਨੁ ਨਾਵੈ. ਜਨਮੁ ਗਵਾਵਣਿਆ ॥੩॥ ਸਚੁ ਕਰਣੀ; ਸਬਦੁ ਹੈ ਸਾਰੁ ॥ ਪੂਰੈ ਗੁਰਿ ਪਾਈਐ; ਮੋਖ ਦੁਆਰੁ ॥ ਅਨਦਿਨੁ ਬਾਣੀ ਸਬਦਿ ਸੁਣਾਏ; ਸਚਿ ਰਾਤੇ ਰੰਗਿ ਰੰਗਾਵਣਿਆ ॥੪॥ ਰਸਨਾ ਹਰਿ ਰਸਿ ਰਾਤੀ; ਰੰਗੁ ਲਾਏ ॥ ਮਨੁ ਤਨੁ ਮੋਹਿਆ; ਸਹਜਿ ਸੁਭਾਏ ॥ ਸਹਜੇ ਪ੍ਰੀਤਮੁ ਪਿਆਰਾ ਪਾਇਆ; ਸਹਜੇ ਸਹਜਿ ਮਿਲਾਵਣਿਆ ॥੫॥ ਜਿਸੁ ਅੰਦਰਿ ਰੰਗੁ; ਸੋਈ ਗੁਣ ਗਾਵੈ ॥ ਗੁਰ ਕੈ ਸਬਦਿ; ਸਹਜੇ ਸੁਖਿ ਸਮਾਵੈ ॥ ਹਉ ਬਲਿਹਾਰੀ ਸਦਾ, ਤਿਨ ਵਿਟਹੁ; ਗੁਰ ਸੇਵਾ ਚਿਤੁ ਲਾਵਣਿਆ ॥੬॥ ਸਚਾ ਸਚੋ ਸਚਿ ਪਤੀਜੈ ॥ ਗੁਰ ਪਰਸਾਦੀ ਅੰਦਰੁ ਭੀਜੈ ॥ ਬੈਸਿ ਸੁਥਾਨਿ. ਹਰਿ ਗੁਣ ਗਾਵਹਿ; ਆਪੇ ਕਰਿ ਸਤਿ ਮਨਾਵਣਿਆ ॥੭॥ ਜਿਸ ਨੋ ਨਦਰਿ ਕਰੇ; ਸੋ ਪਾਏ ॥ ਗੁਰ ਪਰਸਾਦੀ; ਹਉਮੈ ਜਾਏ ॥ ਨਾਨਕ. ਨਾਮੁ ਵਸੈ ਮਨ ਅੰਤਰਿ; ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥ ਮਾਝ ਮਹਲਾ ੩ ॥ ਸਤਿਗੁਰੁ ਸੇਵਿਐ; ਵਡੀ ਵਡਿਆਈ ॥ ਹਰਿ ਜੀ ਅਚਿੰਤੁ ਵਸੈ. ਮਨਿ ਆਈ ॥ ਹਰਿ ਜੀਉ. ਸਫਲਿਓ ਬਿਰਖੁ ਹੈ ਅੰਮ੍ਰਿਤੁ; ਜਿਨਿ ਪੀਤਾ. ਤਿਸੁ ਤਿਖਾ ਲਹਾਵਣਿਆ ॥੧॥ ਹਉ ਵਾਰੀ; ਜੀਉ ਵਾਰੀ; ਸਚੁ ਸੰਗਤਿ ਮੇਲਿ ਮਿਲਾਵਣਿਆ ॥ ਹਰਿ ਸਤਸੰਗਤਿ ਆਪੇ ਮੇਲੈ; ਗੁਰਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥
Источники и права