couponatlas.

Гуру Грантх Сахиб (гурмукхи): Анг 1141

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰੋਗ ਬੰਧ; ਰਹਨੁ ਰਤੀ. ਨ ਪਾਵੈ ॥ ਬਿਨੁ ਸਤਿਗੁਰ; ਰੋਗੁ ਕਤਹਿ. ਨ ਜਾਵੈ ॥੩॥ ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ; ਰੋਗਹੁ ਕਢਿ ਲਇਆ ॥ ਤੂਟੇ ਬੰਧਨ; ਸਾਧਸੰਗੁ ਪਾਇਆ ॥ ਕਹੁ ਨਾਨਕ; ਗੁਰਿ. ਰੋਗੁ ਮਿਟਾਇਆ ॥੪॥੭॥੨੦॥ ਭੈਰਉ ਮਹਲਾ ੫ ॥ ਚੀਤਿ ਆਵੈ; ਤਾਂ ਮਹਾ ਅਨੰਦ ॥ ਚੀਤਿ ਆਵੈ; ਤਾਂ ਸਭਿ ਦੁਖ ਭੰਜ ॥ ਚੀਤਿ ਆਵੈ; ਤਾਂ ਸਰਧਾ ਪੂਰੀ ॥ ਚੀਤਿ ਆਵੈ; ਤਾਂ ਕਬਹਿ. ਨ ਝੂਰੀ ॥੧॥ ਅੰਤਰਿ ਰਾਮ ਰਾਇ ਪ੍ਰਗਟੇ ਆਇ ॥ ਗੁਰਿ ਪੂਰੈ; ਦੀਓ ਰੰਗੁ ਲਾਇ ॥੧॥ ਰਹਾਉ ॥ ਚੀਤਿ ਆਵੈ; ਤਾਂ ਸਰਬ ਕੋ ਰਾਜਾ ॥ ਚੀਤਿ ਆਵੈ; ਤਾਂ ਪੂਰੇ ਕਾਜਾ ॥ ਚੀਤਿ ਆਵੈ; ਤਾਂ ਰੰਗਿ ਗੁਲਾਲ ॥ ਚੀਤਿ ਆਵੈ; ਤਾਂ ਸਦਾ ਨਿਹਾਲ ॥੨॥ ਚੀਤਿ ਆਵੈ; ਤਾਂ ਸਦ ਧਨਵੰਤਾ ॥ ਚੀਤਿ ਆਵੈ; ਤਾਂ ਸਦ ਨਿਭਰੰਤਾ ॥ ਚੀਤਿ ਆਵੈ; ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ; ਤਾਂ ਚੂਕੀ ਕਾਣੇ ॥੩॥ ਚੀਤਿ ਆਵੈ; ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ; ਤਾਂ ਸੁੰਨਿ ਸਮਾਇਆ ॥ ਚੀਤਿ ਆਵੈ; ਸਦ ਕੀਰਤਨੁ ਕਰਤਾ ॥ ਮਨੁ ਮਾਨਿਆ; ਨਾਨਕ ਭਗਵੰਤਾ ॥੪॥੮॥੨੧॥ ਭੈਰਉ ਮਹਲਾ ੫ ॥ ਬਾਪੁ ਹਮਾਰਾ. ਸਦ ਚਰੰਜੀਵੀ ॥ ਭਾਈ ਹਮਾਰੇ; ਸਦ ਹੀ ਜੀਵੀ ॥ ਮੀਤ ਹਮਾਰੇ; ਸਦਾ ਅਬਿਨਾਸੀ ॥ ਕੁਟੰਬੁ ਹਮਾਰਾ; ਨਿਜ ਘਰਿ ਵਾਸੀ ॥੧॥ ਹਮ ਸੁਖੁ ਪਾਇਆ; ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ; ਪਿਤਾ ਸੰਗਿ ਮੇਲੇ ॥੧॥ ਰਹਾਉ ॥ ਮੰਦਰ ਮੇਰੇ; ਸਭ ਤੇ ਊਚੇ ॥ ਦੇਸ ਮੇਰੇ; ਬੇਅੰਤ ਅਪੂਛੇ ॥ ਰਾਜੁ ਹਮਾਰਾ; ਸਦ ਹੀ ਨਿਹਚਲੁ ॥ ਮਾਲੁ ਹਮਾਰਾ; ਅਖੂਟੁ ਅਬੇਚਲੁ ॥੨॥ ਸੋਭਾ ਮੇਰੀ ਸਭ ਜੁਗ ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ; ਘਰਿ ਘਰਿ ਹੋਈ ॥ ਭਗਤਿ ਹਮਾਰੀ; ਸਭਨੀ ਲੋਈ ॥੩॥ ਪਿਤਾ ਹਮਾਰੇ; ਪ੍ਰਗਟੇ ਮਾਝ ॥ ਪਿਤਾ ਪੂਤ ਰਲਿ. ਕੀਨੀ ਸਾਂਝ ॥ ਕਹੁ ਨਾਨਕ; ਜਉ ਪਿਤਾ ਪਤੀਨੇ ॥ ਪਿਤਾ ਪੂਤ; ਏਕੈ ਰੰਗਿ ਲੀਨੇ ॥੪॥੯॥੨੨॥ ਭੈਰਉ ਮਹਲਾ ੫ ॥ ਨਿਰਵੈਰ ਪੁਰਖ. ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ; ਤੁਮੑ ਬਖਸਾਤੇ ॥ ਜਿਸੁ ਪਾਪੀ ਕਉ. ਮਿਲੈ ਨ ਢੋਈ ॥ ਸਰਣਿ ਆਵੈ; ਤਾਂ ਨਿਰਮਲੁ ਹੋਈ ॥੧॥ ਸੁਖੁ ਪਾਇਆ ਸਤਿਗੁਰੂ ਮਨਾਇ ॥ ਸਭ ਫਲ ਪਾਏ; ਗੁਰੂ ਧਿਆਇ ॥੧॥ ਰਹਾਉ ॥ ਪਾਰਬ੍ਰਹਮ ਸਤਿਗੁਰ ਆਦੇਸੁ ॥ ਮਨੁ ਤਨੁ ਤੇਰਾ; ਸਭੁ ਤੇਰਾ ਦੇਸੁ ॥ ਚੂਕਾ ਪੜਦਾ; ਤਾਂ ਨਦਰੀ ਆਇਆ ॥ ਖਸਮੁ ਤੂਹੈ; ਸਭਨਾ ਕੇ ਰਾਇਆ ॥੨॥ ਤਿਸੁ ਭਾਣਾ; ਸੂਕੇ ਕਾਸਟ ਹਰਿਆ ॥ ਤਿਸੁ ਭਾਣਾ; ਤਾਂ ਥਲ ਸਿਰਿ ਸਰਿਆ ॥ ਤਿਸੁ ਭਾਣਾ; ਤਾਂ ਸਭਿ ਫਲ ਪਾਏ ॥ ਚਿੰਤ ਗਈ; ਲਗਿ ਸਤਿਗੁਰ ਪਾਏ ॥੩॥
Источники и права