couponatlas.

Гуру Грантх Сахиб (гурмукхи): Анг 1142

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ; ਮਨਿ ਅੰਮ੍ਰਿਤੁ ਵੂਠਾ ॥ ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ; ਦੇਖਿ ਭਏ ਨਿਹਾਲਾ ॥੪॥੧੦॥੨੩॥ ਭੈਰਉ ਮਹਲਾ ੫ ॥ ਸਤਿਗੁਰੁ ਮੇਰਾ; ਬੇਮੁਹਤਾਜੁ ॥ ਸਤਿਗੁਰ ਮੇਰੇ; ਸਚਾ ਸਾਜੁ ॥ ਸਤਿਗੁਰੁ ਮੇਰਾ; ਸਭਸ ਕਾ ਦਾਤਾ ॥ ਸਤਿਗੁਰੁ ਮੇਰਾ; ਪੁਰਖੁ ਬਿਧਾਤਾ ॥੧॥ ਗੁਰ ਜੈਸਾ. ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ; ਸੁ ਲਾਗਾ ਸੇਵ ॥੧॥ ਰਹਾਉ ॥ ਸਤਿਗੁਰੁ ਮੇਰਾ; ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ; ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥ ਸਤਿਗੁਰੁ ਮੇਰਾ; ਤਾਣੁ ਨਿਤਾਣੁ ॥ ਸਤਿਗੁਰੁ ਮੇਰਾ; ਘਰਿ ਦੀਬਾਣੁ ॥ ਸਤਿਗੁਰ ਕੈ ਹਉ; ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ; ਜਿਨਿ ਕਰਿ ਦਿਖਲਾਇਆ ॥੩॥ ਜਿਨਿ ਗੁਰੁ ਸੇਵਿਆ; ਤਿਸੁ ਭਉ. ਨ ਬਿਆਪੈ ॥ ਜਿਨਿ ਗੁਰੁ ਸੇਵਿਆ; ਤਿਸੁ ਦੁਖੁ. ਨ ਸੰਤਾਪੈ ॥ ਨਾਨਕ. ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ; ਨਾਹੀ ਭੇਦ ॥੪॥੧੧॥੨੪॥ ਭੈਰਉ ਮਹਲਾ ੫ ॥ ਨਾਮੁ ਲੈਤ; ਮਨੁ ਪਰਗਟੁ ਭਇਆ ॥ ਨਾਮੁ ਲੈਤ; ਪਾਪੁ ਤਨ ਤੇ ਗਇਆ ॥ ਨਾਮੁ ਲੈਤ; ਸਗਲ ਪੁਰਬਾਇਆ ॥ ਨਾਮੁ ਲੈਤ; ਅਠਸਠਿ ਮਜਨਾਇਆ ॥੧॥ ਤੀਰਥੁ ਹਮਰਾ; ਹਰਿ ਕੋ ਨਾਮੁ ॥ ਗੁਰਿ ਉਪਦੇਸਿਆ. ਤਤੁ ਗਿਆਨੁ ॥੧॥ ਰਹਾਉ ॥ ਨਾਮੁ ਲੈਤ; ਦੁਖੁ ਦੂਰਿ ਪਰਾਨਾ ॥ ਨਾਮੁ ਲੈਤ; ਅਤਿ ਮੂੜ ਸੁਗਿਆਨਾ ॥ ਨਾਮੁ ਲੈਤ; ਪਰਗਟਿ ਉਜੀਆਰਾ ॥ ਨਾਮੁ ਲੈਤ; ਛੁਟੇ ਜੰਜਾਰਾ ॥੨॥ ਨਾਮੁ ਲੈਤ; ਜਮੁ ਨੇੜਿ. ਨ ਆਵੈ ॥ ਨਾਮੁ ਲੈਤ; ਦਰਗਹ ਸੁਖੁ ਪਾਵੈ ॥ ਨਾਮੁ ਲੈਤ; ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਚੀ ਰਾਸਿ ॥੩॥ ਗੁਰਿ ਉਪਦੇਸੁ ਕਹਿਓ. ਇਹੁ ਸਾਰੁ ॥ ਹਰਿ ਕੀਰਤਿ; ਮਨ ਨਾਮੁ ਅਧਾਰੁ ॥ ਨਾਨਕ ਉਧਰੇ; ਨਾਮ ਪੁਨਹਚਾਰ ॥ ਅਵਰਿ ਕਰਮ; ਲੋਕਹ ਪਤੀਆਰ ॥੪॥੧੨॥੨੫॥ ਭੈਰਉ ਮਹਲਾ ੫ ॥ ਨਮਸਕਾਰ ਤਾ ਕਉ; ਲਖ ਬਾਰ ॥ ਇਹੁ ਮਨੁ ਦੀਜੈ; ਤਾ ਕਉ ਵਾਰਿ ॥ ਸਿਮਰਨਿ ਤਾ ਕੈ; ਮਿਟਹਿ ਸੰਤਾਪ ॥ ਹੋਇ ਅਨੰਦੁ; ਨ ਵਿਆਪਹਿ ਤਾਪ ॥੧॥ ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ; ਪੂਰਨ ਸਭਿ ਕਾਮ ॥੧॥ ਰਹਾਉ ॥ ਜਾ ਕੀ ਦ੍ਰਿਸਟਿ; ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ; ਸੀਤਲੁ ਮਨਿ ਗਹੈ ॥ ਅਨਿਕ ਭਗਤ; ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥ ਖਿਨ ਮਹਿ; ਊਣੇ. ਸੁਭਰ ਭਰਿਆ ॥ ਖਿਨ ਮਹਿ; ਸੂਕੇ ਕੀਨੇ ਹਰਿਆ ॥ ਖਿਨ ਮਹਿ; ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ; ਨਿਮਾਣੇ ਕਉ ਦੀਨੋ ਮਾਨੁ ॥੩॥
Источники и права