couponatlas.

Гуру Грантх Сахиб (гурмукхи): Анг 1146

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭੈਰਉ ਮਹਲਾ ੫ ॥ ਨਿਰਧਨ ਕਉ. ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ; ਨਿਰਮਲ ਮਨਾ ॥ ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ; ਦੇਵਹੁ ਨਾਮ ॥੧॥ ਸਫਲ ਸੇਵਾ; ਗੋਪਾਲ ਰਾਇ ॥ ਕਰਨ ਕਰਾਵਨਹਾਰ ਸੁਆਮੀ; ਤਾ ਤੇ ਬਿਰਥਾ ਕੋਇ. ਨ ਜਾਇ ॥੧॥ ਰਹਾਉ ॥ ਰੋਗੀ ਕਾ; ਪ੍ਰਭ ਖੰਡਹੁ ਰੋਗੁ ॥ ਦੁਖੀਏ ਕਾ; ਮਿਟਾਵਹੁ ਪ੍ਰਭ ਸੋਗੁ ॥ ਨਿਥਾਵੇ ਕਉ; ਤੁਮੑ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ; ਭਗਤੀ ਲਾਵਹੁ ॥੨॥ ਨਿਮਾਣੇ ਕਉ; ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ; ਹੋਇ ਚਤੁਰ ਸੁਗਿਆਨੁ ॥ ਸਗਲ ਭਇਆਨ ਕਾ; ਭਉ ਨਸੈ ॥ ਜਨ ਅਪਨੇ ਕੈ; ਹਰਿ ਮਨਿ ਬਸੈ ॥੩॥ ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ; ਹਰਿ ਅੰਮ੍ਰਿਤ ਨਾਮ ॥ ਕਰਿ ਕਿਰਪਾ; ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥ ਭੈਰਉ ਮਹਲਾ ੫ ॥ ਸੰਤ ਮੰਡਲ ਮਹਿ; ਹਰਿ ਮਨਿ ਵਸੈ ॥ ਸੰਤ ਮੰਡਲ ਮਹਿ; ਦੁਰਤੁ ਸਭੁ ਨਸੈ ॥ ਸੰਤ ਮੰਡਲ ਮਹਿ; ਨਿਰਮਲ ਰੀਤਿ ॥ ਸੰਤਸੰਗਿ. ਹੋਇ ਏਕ ਪਰੀਤਿ ॥੧॥ ਸੰਤ ਮੰਡਲੁ; ਤਹਾ ਕਾ ਨਾਉ ॥ ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ ॥ ਸੰਤ ਮੰਡਲ ਮਹਿ; ਜਨਮ ਮਰਣੁ ਰਹੈ ॥ ਸੰਤ ਮੰਡਲ ਮਹਿ; ਜਮੁ ਕਿਛੂ. ਨ ਕਹੈ ॥ ਸੰਤਸੰਗਿ ਹੋਇ ਨਿਰਮਲ ਬਾਣੀ ॥ ਸੰਤ ਮੰਡਲ ਮਹਿ; ਨਾਮੁ ਵਖਾਣੀ ॥੨॥ ਸੰਤ ਮੰਡਲ ਕਾ; ਨਿਹਚਲ ਆਸਨੁ ॥ ਸੰਤ ਮੰਡਲ ਮਹਿ; ਪਾਪ ਬਿਨਾਸਨੁ ॥ ਸੰਤ ਮੰਡਲ ਮਹਿ; ਨਿਰਮਲ ਕਥਾ ॥ ਸੰਤਸੰਗਿ; ਹਉਮੈ ਦੁਖ ਨਸਾ ॥੩॥ ਸੰਤ ਮੰਡਲ ਕਾ. ਨਹੀ ਬਿਨਾਸੁ ॥ ਸੰਤ ਮੰਡਲ ਮਹਿ; ਹਰਿ ਗੁਣਤਾਸੁ ॥ ਸੰਤ ਮੰਡਲ; ਠਾਕੁਰ ਬਿਸ੍ਰਾਮੁ ॥ ਨਾਨਕ; ਓਤਿ ਪੋਤਿ ਭਗਵਾਨੁ ॥੪॥੨੪॥੩੭॥ ਭੈਰਉ ਮਹਲਾ ੫ ॥ ਰੋਗੁ ਕਵਨੁ; ਜਾਂ ਰਾਖੈ ਆਪਿ ॥ ਤਿਸੁ ਜਨ; ਹੋਇ. ਨ ਦੂਖੁ ਸੰਤਾਪੁ ॥ ਜਿਸੁ ਊਪਰਿ; ਪ੍ਰਭੁ ਕਿਰਪਾ ਕਰੈ ॥ ਤਿਸੁ ਊਪਰ ਤੇ; ਕਾਲੁ ਪਰਹਰੈ ॥੧॥ ਸਦਾ ਸਖਾਈ. ਹਰਿ ਹਰਿ ਨਾਮੁ ॥ ਜਿਸੁ ਚੀਤਿ ਆਵੈ. ਤਿਸੁ ਸਦਾ ਸੁਖੁ ਹੋਵੈ; ਨਿਕਟਿ. ਨ ਆਵੈ ਤਾ ਕੈ ਜਾਮੁ ॥੧॥ ਰਹਾਉ ॥ ਜਬ ਇਹੁ. ਨ ਸੋ; ਤਬ ਕਿਨਹਿ ਉਪਾਇਆ ॥ ਕਵਨ ਮੂਲ ਤੇ; ਕਿਆ ਪ੍ਰਗਟਾਇਆ ॥ ਆਪਹਿ ਮਾਰਿ; ਆਪਿ ਜੀਵਾਲੈ ॥ ਅਪਨੇ ਭਗਤ ਕਉ; ਸਦਾ ਪ੍ਰਤਿਪਾਲੈ ॥੨॥ ਸਭ ਕਿਛੁ ਜਾਣਹੁ; ਤਿਸ ਕੈ ਹਾਥ ॥ ਪ੍ਰਭੁ ਮੇਰੋ; ਅਨਾਥ ਕੋ ਨਾਥ ॥ ਦੁਖ ਭੰਜਨੁ; ਤਾ ਕਾ ਹੈ ਨਾਉ ॥ ਸੁਖ ਪਾਵਹਿ; ਤਿਸ ਕੇ ਗੁਣ ਗਾਉ ॥੩॥ ਸੁਣਿ ਸੁਆਮੀ. ਸੰਤਨ ਅਰਦਾਸਿ ॥ ਜੀਉ ਪ੍ਰਾਨ ਧਨੁ. ਤੁਮੑਰੈ ਪਾਸਿ ॥ ਇਹੁ ਜਗੁ ਤੇਰਾ; ਸਭ ਤੁਝਹਿ ਧਿਆਏ ॥
Источники и права