couponatlas.

Гуру Грантх Сахиб (гурмукхи): Анг 115

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਸੇਵੀ; ਸਬਦਿ ਸੁਹਾਇਆ ॥ ਜਿਨਿ ਹਰਿ ਕਾ ਨਾਮੁ; ਮੰਨਿ ਵਸਾਇਆ ॥ ਹਰਿ ਨਿਰਮਲੁ. ਹਉਮੈ ਮੈਲੁ ਗਵਾਏ; ਦਰਿ ਸਚੈ ਸੋਭਾ ਪਾਵਣਿਆ ॥੨॥ ਬਿਨੁ ਗੁਰ; ਨਾਮੁ. ਨ ਪਾਇਆ ਜਾਇ ॥ ਸਿਧ ਸਾਧਿਕ; ਰਹੇ ਬਿਲਲਾਇ ॥ ਬਿਨੁ ਗੁਰ ਸੇਵੇ. ਸੁਖੁ ਨ ਹੋਵੀ; ਪੂਰੈ ਭਾਗਿ ਗੁਰੁ ਪਾਵਣਿਆ ॥੩॥ ਇਹੁ ਮਨੁ ਆਰਸੀ; ਕੋਈ ਗੁਰਮੁਖਿ ਵੇਖੈ ॥ ਮੋਰਚਾ ਨ ਲਾਗੈ; ਜਾ ਹਉਮੈ ਸੋਖੈ ॥ ਅਨਹਤ ਬਾਣੀ. ਨਿਰਮਲ ਸਬਦੁ ਵਜਾਏ; ਗੁਰਸਬਦੀ ਸਚਿ ਸਮਾਵਣਿਆ ॥੪॥ ਬਿਨੁ ਸਤਿਗੁਰ; ਕਿਹੁ. ਨ ਦੇਖਿਆ ਜਾਇ ॥ ਗੁਰਿ ਕਿਰਪਾ ਕਰਿ; ਆਪੁ ਦਿਤਾ ਦਿਖਾਇ ॥ ਆਪੇ ਆਪਿ ਆਪਿ ਮਿਲਿ ਰਹਿਆ; ਸਹਜੇ ਸਹਜਿ ਸਮਾਵਣਿਆ ॥੫॥ ਗੁਰਮੁਖਿ ਹੋਵੈ; ਸੁ ਇਕਸੁ ਸਿਉ ਲਿਵ ਲਾਏ ॥ ਦੂਜਾ ਭਰਮੁ; ਗੁਰ ਸਬਦਿ ਜਲਾਏ ॥ ਕਾਇਆ ਅੰਦਰਿ ਵਣਜੁ ਕਰੇ ਵਾਪਾਰਾ; ਨਾਮੁ ਨਿਧਾਨੁ ਸਚੁ ਪਾਵਣਿਆ ॥੬॥ ਗੁਰਮੁਖਿ ਕਰਣੀ; ਹਰਿ ਕੀਰਤਿ ਸਾਰੁ ॥ ਗੁਰਮੁਖਿ ਪਾਏ; ਮੋਖ ਦੁਆਰੁ ॥ ਅਨਦਿਨੁ ਰੰਗਿ ਰਤਾ ਗੁਣ ਗਾਵੈ; ਅੰਦਰਿ ਮਹਲਿ ਬੁਲਾਵਣਿਆ ॥੭॥ ਸਤਿਗੁਰੁ ਦਾਤਾ; ਮਿਲੈ ਮਿਲਾਇਆ ॥ ਪੂਰੈ ਭਾਗਿ; ਮਨਿ ਸਬਦੁ ਵਸਾਇਆ ॥ ਨਾਨਕ. ਨਾਮੁ ਮਿਲੈ ਵਡਿਆਈ; ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥ ਮਾਝ ਮਹਲਾ ੩ ॥ ਆਪੁ ਵੰਞਾਏ ਤਾ; ਸਭ ਕਿਛੁ ਪਾਏ ॥ ਗੁਰਸਬਦੀ; ਸਚੀ ਲਿਵ ਲਾਏ ॥ ਸਚੁ ਵਣੰਜਹਿ ਸਚੁ ਸੰਘਰਹਿ; ਸਚੁ ਵਾਪਾਰੁ ਕਰਾਵਣਿਆ ॥੧॥ ਹਉ ਵਾਰੀ; ਜੀਉ ਵਾਰੀ; ਹਰਿ ਗੁਣ ਅਨਦਿਨੁ ਗਾਵਣਿਆ ॥ ਹਉ ਤੇਰਾ. ਤੂੰ ਠਾਕੁਰੁ ਮੇਰਾ; ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥ ਵੇਲਾ ਵਖਤ; ਸਭਿ ਸੁਹਾਇਆ ॥ ਜਿਤੁ ਸਚਾ; ਮੇਰੇ ਮਨਿ ਭਾਇਆ ॥ ਸਚੇ ਸੇਵਿਐ ਸਚੁ ਵਡਿਆਈ; ਗੁਰ ਕਿਰਪਾ ਤੇ. ਸਚੁ ਪਾਵਣਿਆ ॥੨॥ ਭਾਉ ਭੋਜਨੁ; ਸਤਿਗੁਰਿ ਤੁਠੈ ਪਾਏ ॥ ਅਨ ਰਸੁ ਚੂਕੈ; ਹਰਿ ਰਸੁ ਮੰਨਿ ਵਸਾਏ ॥ ਸਚੁ ਸੰਤੋਖੁ ਸਹਜ ਸੁਖੁ ਬਾਣੀ; ਪੂਰੇ ਗੁਰ ਤੇ ਪਾਵਣਿਆ ॥੩॥ ਸਤਿਗੁਰੁ. ਨ ਸੇਵਹਿ; ਮੂਰਖ ਅੰਧ ਗਵਾਰਾ ॥ ਫਿਰਿ ਓਇ ਕਿਥਹੁ; ਪਾਇਨਿ ਮੋਖ ਦੁਆਰਾ ॥ ਮਰਿ ਮਰਿ ਜੰਮਹਿ. ਫਿਰਿ ਫਿਰਿ ਆਵਹਿ; ਜਮ ਦਰਿ ਚੋਟਾ ਖਾਵਣਿਆ ॥੪॥ ਸਬਦੈ ਸਾਦੁ ਜਾਣਹਿ; ਤਾ ਆਪੁ ਪਛਾਣਹਿ ॥ ਨਿਰਮਲ ਬਾਣੀ; ਸਬਦਿ ਵਖਾਣਹਿ ॥ ਸਚੇ ਸੇਵਿ ਸਦਾ ਸੁਖੁ ਪਾਇਨਿ; ਨਉ ਨਿਧਿ ਨਾਮੁ. ਮੰਨਿ ਵਸਾਵਣਿਆ ॥੫॥ ਸੋ ਥਾਨੁ ਸੁਹਾਇਆ; ਜੋ ਹਰਿ ਮਨਿ ਭਾਇਆ ॥ ਸਤਸੰਗਤਿ ਬਹਿ; ਹਰਿ ਗੁਣ ਗਾਇਆ ॥ ਅਨਦਿਨੁ ਹਰਿ ਸਾਲਾਹਹਿ ਸਾਚਾ; ਨਿਰਮਲ ਨਾਦੁ ਵਜਾਵਣਿਆ ॥੬॥
Источники и права