couponatlas.

Гуру Грантх Сахиб (гурмукхи): Анг 1154

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭੈਰਉ ਮਹਲਾ ੩ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਤਿਨਿ ਕਰਤੈ; ਇਕੁ ਚਲਤੁ ਉਪਾਇਆ ॥ ਅਨਹਦ ਬਾਣੀ ਸਬਦੁ ਸੁਣਾਇਆ ॥ ਮਨਮੁਖਿ ਭੂਲੇ; ਗੁਰਮੁਖਿ ਬੁਝਾਇਆ ॥ ਕਾਰਣੁ ਕਰਤਾ ਕਰਦਾ ਆਇਆ ॥੧॥ ਗੁਰ ਕਾ ਸਬਦੁ; ਮੇਰੈ ਅੰਤਰਿ ਧਿਆਨੁ ॥ ਹਉ ਕਬਹੁ. ਨ ਛੋਡਉ; ਹਰਿ ਕਾ ਨਾਮੁ ॥੧॥ ਰਹਾਉ ॥ ਪਿਤਾ; ਪ੍ਰਹਲਾਦੁ ਪੜਣ ਪਠਾਇਆ ॥ ਲੈ ਪਾਟੀ; ਪਾਧੇ ਕੈ ਆਇਆ ॥ ਨਾਮ ਬਿਨਾ; ਨਹ ਪੜਉ ਅਚਾਰ ॥ ਮੇਰੀ ਪਟੀਆ ਲਿਖਿ ਦੇਹੁ; ਗੋਬਿੰਦ ਮੁਰਾਰਿ ॥੨॥ ਪੁਤ੍ਰ ਪ੍ਰਹਿਲਾਦ ਸਿਉ; ਕਹਿਆ ਮਾਇ ॥ ਪਰਵਿਰਤਿ. ਨ ਪੜਹੁ; ਰਹੀ ਸਮਝਾਇ ॥ ਨਿਰਭਉ ਦਾਤਾ ਹਰਿ ਜੀਉ; ਮੇਰੈ ਨਾਲਿ ॥ ਜੇ ਹਰਿ ਛੋਡਉ; ਤਉ ਕੁਲਿ ਲਾਗੈ ਗਾਲਿ ॥੩॥ ਪ੍ਰਹਲਾਦਿ; ਸਭਿ ਚਾਟੜੇ ਵਿਗਾਰੇ ॥ ਹਮਾਰਾ ਕਹਿਆ. ਨ ਸੁਣੈ; ਆਪਣੇ ਕਾਰਜ ਸਵਾਰੇ ॥ ਸਭ ਨਗਰੀ ਮਹਿ; ਭਗਤਿ ਦ੍ਰਿੜਾਈ ॥ ਦੁਸਟ ਸਭਾ ਕਾ; ਕਿਛੁ. ਨ ਵਸਾਈ ॥੪॥ ਸੰਡੈ ਮਰਕੈ; ਕੀਈ ਪੂਕਾਰ ॥ ਸਭੇ ਦੈਤ; ਰਹੇ ਝਖ ਮਾਰਿ ॥ ਭਗਤ ਜਨਾ ਕੀ; ਪਤਿ ਰਾਖੈ ਸੋਈ ॥ ਕੀਤੇ ਕੈ ਕਹਿਐ; ਕਿਆ ਹੋਈ ॥੫॥ ਕਿਰਤ ਸੰਜੋਗੀ; ਦੈਤਿ ਰਾਜੁ ਚਲਾਇਆ ॥ ਹਰਿ. ਨ ਬੂਝੈ; ਤਿਨਿ ਆਪਿ ਭੁਲਾਇਆ ॥ ਪੁਤ੍ਰ ਪ੍ਰਹਲਾਦ ਸਿਉ; ਵਾਦੁ ਰਚਾਇਆ ॥ ਅੰਧਾ. ਨ ਬੂਝੈ; ਕਾਲੁ ਨੇੜੈ ਆਇਆ ॥੬॥ ਪ੍ਰਹਲਾਦੁ ਕੋਠੇ ਵਿਚਿ ਰਾਖਿਆ; ਬਾਰਿ ਦੀਆ ਤਾਲਾ ॥ ਨਿਰਭਉ ਬਾਲਕੁ. ਮੂਲਿ, ਨ ਡਰਈ; ਮੇਰੈ ਅੰਤਰਿ ਗੁਰ ਗੋਪਾਲਾ ॥ ਕੀਤਾ ਹੋਵੈ. ਸਰੀਕੀ ਕਰੈ; ਅਨਹੋਦਾ ਨਾਉ ਧਰਾਇਆ ॥ ਜੋ ਧੁਰਿ ਲਿਖਿਆ. ਸੋੁ ਆਇ ਪਹੁਤਾ; ਜਨ ਸਿਉ ਵਾਦੁ ਰਚਾਇਆ ॥੭॥ ਪਿਤਾ; ਪ੍ਰਹਲਾਦ ਸਿਉ ਗੁਰਜ ਉਠਾਈ ॥ ਕਹਾਂ ਤੁਮੑਾਰਾ ਜਗਦੀਸ ਗੁਸਾਈ ॥ ਜਗਜੀਵਨੁ ਦਾਤਾ; ਅੰਤਿ ਸਖਾਈ ॥ ਜਹ ਦੇਖਾ; ਤਹ ਰਹਿਆ ਸਮਾਈ ॥੮॥ ਥੰਮੑੁ ਉਪਾੜਿ; ਹਰਿ ਆਪੁ ਦਿਖਾਇਆ ॥ ਅਹੰਕਾਰੀ ਦੈਤੁ ਮਾਰਿ ਪਚਾਇਆ ॥ ਭਗਤਾ ਮਨਿ ਆਨੰਦੁ ਵਜੀ ਵਧਾਈ ॥ ਅਪਨੇ ਸੇਵਕ ਕਉ ਦੇ ਵਡਿਆਈ ॥੯॥ ਜੰਮਣੁ ਮਰਣਾ ਮੋਹੁ ਉਪਾਇਆ ॥ ਆਵਣੁ ਜਾਣਾ; ਕਰਤੈ ਲਿਖਿ ਪਾਇਆ ॥ ਪ੍ਰਹਲਾਦ ਕੈ ਕਾਰਜਿ; ਹਰਿ ਆਪੁ ਦਿਖਾਇਆ ॥ ਭਗਤਾ ਕਾ ਬੋਲੁ; ਆਗੈ ਆਇਆ ॥੧੦॥ ਦੇਵ ਕੁਲੀ; ਲਖਿਮੀ ਕਉ, ਕਰਹਿ ਜੈਕਾਰੁ ॥ ਮਾਤਾ; ਨਰਸਿੰਘ ਕਾ ਰੂਪੁ ਨਿਵਾਰੁ ॥ ਲਖਿਮੀ ਭਉ ਕਰੈ; ਨ ਸਾਕੈ ਜਾਇ ॥
Источники и права