couponatlas.

Гуру Грантх Сахиб (гурмукхи): Анг 1155

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਹਲਾਦੁ ਜਨੁ; ਚਰਣੀ ਲਾਗਾ ਆਇ ॥੧੧॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ ਰਾਜੁ ਮਾਲੁ; ਝੂਠੀ ਸਭ ਮਾਇਆ ॥ ਲੋਭੀ ਨਰ; ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ; ਦਰਗਹ ਮਿਲੈ ਸਜਾਇ ॥੧੨॥ ਕਹੈ ਨਾਨਕੁ; ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ; ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ; ਅੰਗੀਕਾਰੁ ਕਰਦਾ ਆਇਆ ॥ ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥ ਭੈਰਉ ਮਹਲਾ ੩ ॥ ਗੁਰ ਸੇਵਾ ਤੇ. ਅੰਮ੍ਰਿਤ ਫਲੁ ਪਾਇਆ; ਹਉਮੈ ਤ੍ਰਿਸਨ ਬੁਝਾਈ ॥ ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ; ਮਨਸਾ ਮਨਹਿ ਸਮਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ; ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ. ਦੀਨ ਜਨੁ ਮਾਂਗੈ; ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥ ਸੰਤ ਜਨਾ ਕਉ. ਜਮੁ ਜੋਹਿ, ਨ ਸਾਕੈ; ਰਤੀ ਅੰਚ ਦੂਖ. ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ; ਜੋ ਤੇਰੀ ਸਰਣਾਈ ॥੨॥ ਭਗਤਾ ਕੀ ਪੈਜ ਰਖਹਿ ਤੂ ਆਪੇ; ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ; ਦੁਬਿਧਾ ਰਤੀ ਨ ਰਾਈ ॥੩॥ ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ; ਤੂ ਆਪੇ ਦੇਹਿ ਬੁਝਾਈ ॥ ਜੋ ਤੁਧੁ ਭਾਵੈ. ਸੋਈ ਕਰਸੀ; ਅਵਰੁ. ਨ ਕਰਣਾ ਜਾਈ ॥੪॥ ਜਗਤੁ ਉਪਾਇ. ਤੁਧੁ ਧੰਧੈ ਲਾਇਆ; ਭੂੰਡੀ ਕਾਰ ਕਮਾਈ ॥ ਜਨਮੁ ਪਦਾਰਥੁ. ਜੂਐ ਹਾਰਿਆ; ਸਬਦੈ ਸੁਰਤਿ. ਨ ਪਾਈ ॥੫॥ ਮਨਮੁਖਿ ਮਰਹਿ ਤਿਨ ਕਿਛੂ. ਨ ਸੂਝੈ; ਦੁਰਮਤਿ ਅਗਿਆਨ ਅੰਧਾਰਾ ॥ ਭਵਜਲੁ ਪਾਰਿ. ਨ ਪਾਵਹਿ ਕਬ ਹੀ; ਡੂਬਿ ਮੁਏ. ਬਿਨੁ ਗੁਰ, ਸਿਰਿ ਭਾਰਾ ॥੬॥ ਸਾਚੈ ਸਬਦਿ ਰਤੇ ਜਨ ਸਾਚੇ; ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ; ਸਾਚਿ ਰਹੇ ਲਿਵ ਲਾਏ ॥੭॥ ਤੂੰ ਆਪਿ ਨਿਰਮਲੁ. ਤੇਰੇ ਜਨ ਹੈ ਨਿਰਮਲ; ਗੁਰ ਕੈ ਸਬਦਿ ਵੀਚਾਰੇ ॥ ਨਾਨਕੁ. ਤਿਨ ਕੈ ਸਦ ਬਲਿਹਾਰੈ; ਰਾਮ ਨਾਮੁ ਉਰਿ ਧਾਰੇ ॥੮॥੨॥੩॥ ਭੈਰਉ ਮਹਲਾ ੫ ਅਸਟਪਦੀਆ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਜਿਸੁ ਨਾਮੁ ਰਿਦੈ; ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ; ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ; ਤਿਨਿ ਕੋਟਿ ਧਨ ਪਾਏ ॥ ਨਾਮ ਬਿਨਾ; ਜਨਮੁ ਬਿਰਥਾ ਜਾਏ ॥੧॥ ਤਿਸੁ ਸਾਲਾਹੀ; ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ; ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥ ਜਿਸੁ ਨਾਮੁ ਰਿਦੈ; ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ; ਤਿਸੁ ਸਹਜ ਸੁਖੈਨਾ ॥
Источники и права