couponatlas.

Гуру Грантх Сахиб (гурмукхи): Анг 1157

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕੋਟਿ ਮੁਨੀਸਰ; ਮੋੁਨਿ ਮਹਿ ਰਹਤੇ ॥੭॥ ਅਵਿਗਤ ਨਾਥੁ. ਅਗੋਚਰ ਸੁਆਮੀ ॥ ਪੂਰਿ ਰਹਿਆ ਘਟ; ਅੰਤਰਜਾਮੀ ॥ ਜਤ ਕਤ ਦੇਖਉ; ਤੇਰਾ ਵਾਸਾ ॥ ਨਾਨਕ ਕਉ; ਗੁਰਿ ਕੀਓ ਪ੍ਰਗਾਸਾ ॥੮॥੨॥੫॥ ਭੈਰਉ ਮਹਲਾ ੫ ॥ ਸਤਿਗੁਰਿ; ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ ਆਨੰਤਾ ॥ ਨਾਨਕ ਕਉ; ਪ੍ਰਭੁ ਮਿਲਿਓ ਅਚਿੰਤਾ ॥੧॥ ਕਹੁ ਨਾਨਕ; ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ; ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥ ਅਚਿੰਤ ਹਮਾਰੈ. ਭੋਜਨ ਭਾਉ ॥ ਅਚਿੰਤ ਹਮਾਰੈ. ਲੀਚੈ ਨਾਉ ॥ ਅਚਿੰਤ ਹਮਾਰੈ. ਸਬਦਿ ਉਧਾਰ ॥ ਅਚਿੰਤ ਹਮਾਰੈ. ਭਰੇ ਭੰਡਾਰ ॥੨॥ ਅਚਿੰਤ ਹਮਾਰੈ. ਕਾਰਜ ਪੂਰੇ ॥ ਅਚਿੰਤ ਹਮਾਰੈ. ਲਥੇ ਵਿਸੂਰੇ ॥ ਅਚਿੰਤ ਹਮਾਰੈ. ਬੈਰੀ ਮੀਤਾ ॥ ਅਚਿੰਤੋ ਹੀ; ਇਹੁ ਮਨੁ ਵਸਿ ਕੀਤਾ ॥੩॥ ਅਚਿੰਤ ਪ੍ਰਭੂ; ਹਮ ਕੀਆ ਦਿਲਾਸਾ ॥ ਅਚਿੰਤ ਹਮਾਰੀ. ਪੂਰਨ ਆਸਾ ॥ ਅਚਿੰਤ ਹਮੑਾ ਕਉ; ਸਗਲ ਸਿਧਾਂਤੁ ॥ ਅਚਿੰਤੁ ਹਮ ਕਉ; ਗੁਰਿ ਦੀਨੋ ਮੰਤੁ ॥੪॥ ਅਚਿੰਤ ਹਮਾਰੇ. ਬਿਨਸੇ ਬੈਰ ॥ ਅਚਿੰਤ ਹਮਾਰੇ. ਮਿਟੇ ਅੰਧੇਰ ॥ ਅਚਿੰਤੋ ਹੀ; ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ; ਪ੍ਰਭੁ ਘਟਿ ਘਟਿ ਡੀਠਾ ॥੫॥ ਅਚਿੰਤ ਮਿਟਿਓ ਹੈ; ਸਗਲੋ ਭਰਮਾ ॥ ਅਚਿੰਤ ਵਸਿਓ; ਮਨਿ ਸੁਖ ਬਿਸ੍ਰਾਮਾ ॥ ਅਚਿੰਤ ਹਮਾਰੈ. ਅਨਹਤ ਵਾਜੈ ॥ ਅਚਿੰਤ ਹਮਾਰੈ. ਗੋਬਿੰਦੁ ਗਾਜੈ ॥੬॥ ਅਚਿੰਤ ਹਮਾਰੈ. ਮਨੁ ਪਤੀਆਨਾ ॥ ਨਿਹਚਲ ਧਨੀ; ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ; ਸਗਲ ਬਿਬੇਕਾ ॥ ਅਚਿੰਤ ਚਰੀ ਹਥਿ; ਹਰਿ ਹਰਿ ਟੇਕਾ ॥੭॥ ਅਚਿੰਤ ਪ੍ਰਭੂ; ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ; ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ; ਸਗਲੀ ਗਈ ॥ ਪ੍ਰਭ ਨਾਨਕ ਨਾਨਕ; ਨਾਨਕ ਮਈ ॥੮॥੩॥੬॥ ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਮੇਰੇ; ਹਰਿ ਕੋ ਨਾਉ ॥ ਗਾਂਠਿ. ਨ ਬਾਧਉ; ਬੇਚਿ. ਨ ਖਾਉ ॥੧॥ ਰਹਾਉ ॥ ਨਾਉ ਮੇਰੇ ਖੇਤੀ; ਨਾਉ ਮੇਰੇ ਬਾਰੀ ॥ ਭਗਤਿ ਕਰਉ; ਜਨੁ ਸਰਨਿ ਤੁਮੑਾਰੀ ॥੧॥ ਨਾਉ ਮੇਰੇ ਮਾਇਆ; ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ; ਜਾਨਉ ਨਹੀ ਦੂਜੀ ॥੨॥ ਨਾਉ ਮੇਰੇ ਬੰਧਿਪ; ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ; ਅੰਤਿ ਹੋਇ ਸਖਾਈ ॥੩॥ ਮਾਇਆ ਮਹਿ; ਜਿਸੁ ਰਖੈ ਉਦਾਸੁ ॥ ਕਹਿ ਕਬੀਰ; ਹਉ ਤਾ ਕੋ ਦਾਸੁ ॥੪॥੧॥ ਨਾਂਗੇ ਆਵਨੁ. ਨਾਂਗੇ ਜਾਨਾ ॥ ਕੋਇ. ਨ ਰਹਿਹੈ; ਰਾਜਾ ਰਾਨਾ ॥੧॥
Источники и права