couponatlas.

Гуру Грантх Сахиб (гурмукхи): Анг 116

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਖੋਟੀ ਰਾਸਿ; ਖੋਟਾ ਪਾਸਾਰਾ ॥ ਕੂੜੁ ਕਮਾਵਨਿ; ਦੁਖੁ ਲਾਗੈ ਭਾਰਾ ॥ ਭਰਮੇ ਭੂਲੇ ਫਿਰਨਿ ਦਿਨ ਰਾਤੀ; ਮਰਿ ਜਨਮਹਿ ਜਨਮੁ ਗਵਾਵਣਿਆ ॥੭॥ ਸਚਾ ਸਾਹਿਬੁ; ਮੈ ਅਤਿ ਪਿਆਰਾ ॥ ਪੂਰੇ ਗੁਰ ਕੈ ਸਬਦਿ ਅਧਾਰਾ ॥ ਨਾਨਕ. ਨਾਮਿ ਮਿਲੈ ਵਡਿਆਈ; ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥ ਮਾਝ ਮਹਲਾ ੩ ॥ ਤੇਰੀਆ ਖਾਣੀ; ਤੇਰੀਆ ਬਾਣੀ ॥ ਬਿਨੁ ਨਾਵੈ; ਸਭ ਭਰਮਿ ਭੁਲਾਣੀ ॥ ਗੁਰ ਸੇਵਾ ਤੇ. ਹਰਿ ਨਾਮੁ ਪਾਇਆ; ਬਿਨੁ ਸਤਿਗੁਰ. ਕੋਇ ਨ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਹਰਿ ਸੇਤੀ ਚਿਤੁ ਲਾਵਣਿਆ ॥ ਹਰਿ ਸਚਾ. ਗੁਰ ਭਗਤੀ ਪਾਈਐ; ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥ ਸਤਿਗੁਰੁ ਸੇਵੇ; ਤਾ ਸਭ ਕਿਛੁ ਪਾਏ ॥ ਜੇਹੀ ਮਨਸਾ ਕਰਿ ਲਾਗੈ; ਤੇਹਾ ਫਲੁ ਪਾਏ ॥ ਸਤਿਗੁਰੁ ਦਾਤਾ. ਸਭਨਾ ਵਥੂ ਕਾ; ਪੂਰੈ ਭਾਗਿ ਮਿਲਾਵਣਿਆ ॥੨॥ ਇਹੁ ਮਨੁ ਮੈਲਾ; ਇਕੁ. ਨ ਧਿਆਏ ॥ ਅੰਤਰਿ ਮੈਲੁ ਲਾਗੀ ਬਹੁ; ਦੂਜੈ ਭਾਏ ॥ ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ; ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥ ਸਤਿਗੁਰੁ ਸੇਵੇ; ਤਾ ਮਲੁ ਜਾਏ ॥ ਜੀਵਤੁ ਮਰੈ; ਹਰਿ ਸਿਉ ਚਿਤੁ ਲਾਏ ॥ ਹਰਿ ਨਿਰਮਲੁ ਸਚੁ. ਮੈਲੁ ਨ ਲਾਗੈ; ਸਚਿ ਲਾਗੈ. ਮੈਲੁ ਗਵਾਵਣਿਆ ॥੪॥ ਬਾਝੁ ਗੁਰੂ; ਹੈ ਅੰਧ ਗੁਬਾਰਾ ॥ ਅਗਿਆਨੀ ਅੰਧਾ; ਅੰਧੁ ਅੰਧਾਰਾ ॥ ਬਿਸਟਾ ਕੇ ਕੀੜੇ. ਬਿਸਟਾ ਕਮਾਵਹਿ; ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥ ਮੁਕਤੇ ਸੇਵੇ; ਮੁਕਤਾ ਹੋਵੈ ॥ ਹਉਮੈ ਮਮਤਾ; ਸਬਦੇ ਖੋਵੈ ॥ ਅਨਦਿਨੁ ਹਰਿ ਜੀਉ ਸਚਾ ਸੇਵੀ; ਪੂਰੈ ਭਾਗਿ ਗੁਰੁ ਪਾਵਣਿਆ ॥੬॥ ਆਪੇ ਬਖਸੇ; ਮੇਲਿ ਮਿਲਾਏ ॥ ਪੂਰੇ ਗੁਰ ਤੇ; ਨਾਮੁ ਨਿਧਿ ਪਾਏ ॥ ਸਚੈ ਨਾਮਿ ਸਦਾ ਮਨੁ ਸਚਾ; ਸਚੁ ਸੇਵੇ. ਦੁਖੁ ਗਵਾਵਣਿਆ ॥੭॥ ਸਦਾ ਹਜੂਰਿ; ਦੂਰਿ ਨ ਜਾਣਹੁ ॥ ਗੁਰਸਬਦੀ; ਹਰਿ ਅੰਤਰਿ ਪਛਾਣਹੁ ॥ ਨਾਨਕ. ਨਾਮਿ ਮਿਲੈ ਵਡਿਆਈ; ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥ ਮਾਝ ਮਹਲਾ ੩ ॥ ਐਥੈ ਸਾਚੇ; ਸੁ ਆਗੈ ਸਾਚੇ ॥ ਮਨੁ ਸਚਾ; ਸਚੈ ਸਬਦਿ ਰਾਚੇ ॥ ਸਚਾ ਸੇਵਹਿ ਸਚੁ ਕਮਾਵਹਿ; ਸਚੋ ਸਚੁ ਕਮਾਵਣਿਆ ॥੧॥ ਹਉ ਵਾਰੀ. ਜੀਉ ਵਾਰੀ; ਸਚਾ ਨਾਮੁ ਮੰਨਿ ਵਸਾਵਣਿਆ ॥ ਸਚੇ ਸੇਵਹਿ ਸਚਿ ਸਮਾਵਹਿ; ਸਚੇ ਕੇ ਗੁਣ ਗਾਵਣਿਆ ॥੧॥ ਰਹਾਉ ॥ ਪੰਡਿਤ ਪੜਹਿ; ਸਾਦੁ. ਨ ਪਾਵਹਿ ॥ ਦੂਜੈ ਭਾਇ; ਮਾਇਆ ਮਨੁ ਭਰਮਾਵਹਿ ॥ ਮਾਇਆ ਮੋਹਿ. ਸਭ ਸੁਧਿ ਗਵਾਈ; ਕਰਿ ਅਵਗਣ ਪਛੋਤਾਵਣਿਆ ॥੨॥ ਸਤਿਗੁਰੁ ਮਿਲੈ; ਤਾ ਤਤੁ ਪਾਏ ॥ ਹਰਿ ਕਾ ਨਾਮੁ; ਮੰਨਿ ਵਸਾਏ ॥
Источники и права