couponatlas.

Гуру Грантх Сахиб (гурмукхи): Анг 1163

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁਰ ਤੇਤੀਸਉ; ਜੇਵਹਿ ਪਾਕ ॥ ਨਵ ਗ੍ਰਹ ਕੋਟਿ; ਠਾਢੇ ਦਰਬਾਰ ॥ ਧਰਮ ਕੋਟਿ; ਜਾ ਕੈ ਪ੍ਰਤਿਹਾਰ ॥੨॥ ਪਵਨ ਕੋਟਿ; ਚਉਬਾਰੇ ਫਿਰਹਿ ॥ ਬਾਸਕ ਕੋਟਿ; ਸੇਜ ਬਿਸਥਰਹਿ ॥ ਸਮੁੰਦ ਕੋਟਿ; ਜਾ ਕੇ ਪਾਨੀਹਾਰ ॥ ਰੋਮਾਵਲਿ ਕੋਟਿ; ਅਠਾਰਹ ਭਾਰ ॥੩॥ ਕੋਟਿ ਕਮੇਰ; ਭਰਹਿ ਭੰਡਾਰ ॥ ਕੋਟਿਕ ਲਖਿਮੀ; ਕਰੈ ਸੀਗਾਰ ॥ ਕੋਟਿਕ ਪਾਪ ਪੁੰਨ; ਬਹੁ ਹਿਰਹਿ ॥ ਇੰਦ੍ਰ ਕੋਟਿ; ਜਾ ਕੇ ਸੇਵਾ ਕਰਹਿ ॥੪॥ ਛਪਨ ਕੋਟਿ; ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ ਖਿਅਤ ਅਪਾਰ ॥ ਲਟ ਛੂਟੀ; ਵਰਤੈ ਬਿਕਰਾਲ ॥ ਕੋਟਿ ਕਲਾ; ਖੇਲੈ ਗੋਪਾਲ ॥੫॥ ਕੋਟਿ ਜਗ; ਜਾ ਕੈ ਦਰਬਾਰ ॥ ਗੰਧ੍ਰਬ ਕੋਟਿ; ਕਰਹਿ ਜੈਕਾਰ ॥ ਬਿਦਿਆ ਕੋਟਿ; ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ; ਅੰਤੁ. ਨ ਲਹੈ ॥੬॥ ਬਾਵਨ ਕੋਟਿ; ਜਾ ਕੈ ਰੋਮਾਵਲੀ ॥ ਰਾਵਨ ਸੈਨਾ; ਜਹ ਤੇ ਛਲੀ ॥ ਸਹਸ ਕੋਟਿ; ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ ਮਾਨੁ ॥੭॥ ਕੰਦ੍ਰਪ ਕੋਟਿ; ਜਾ ਕੈ ਲਵੈ. ਨ ਧਰਹਿ ॥ ਅੰਤਰ ਅੰਤਰਿ ਮਨਸਾ ਹਰਹਿ ॥ ਕਹਿ ਕਬੀਰ; ਸੁਨਿ ਸਾਰਿਗਪਾਨ ॥ ਦੇਹਿ ਅਭੈ ਪਦੁ; ਮਾਂਗਉ ਦਾਨ ॥੮॥੨॥੧੮॥੨੦॥ ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਰੇ ਜਿਹਬਾ; ਕਰਉ ਸਤ ਖੰਡ ॥ ਜਾਮਿ. ਨ ਉਚਰਸਿ; ਸ੍ਰੀ ਗੋਬਿੰਦ ॥੧॥ ਰੰਗੀ ਲੇ ਜਿਹਬਾ; ਹਰਿ ਕੈ ਨਾਇ ॥ ਸੁਰੰਗ ਰੰਗੀਲੇ; ਹਰਿ ਹਰਿ ਧਿਆਇ ॥੧॥ ਰਹਾਉ ॥ ਮਿਥਿਆ ਜਿਹਬਾ; ਅਵਰੇਂ ਕਾਮ ॥ ਨਿਰਬਾਣ ਪਦੁ; ਇਕੁ ਹਰਿ ਕੋ ਨਾਮੁ ॥੨॥ ਅਸੰਖ ਕੋਟਿ; ਅਨ ਪੂਜਾ ਕਰੀ ॥ ਏਕ. ਨ ਪੂਜਸਿ; ਨਾਮੈ ਹਰੀ ॥੩॥ ਪ੍ਰਣਵੈ ਨਾਮਦੇਉ; ਇਹੁ ਕਰਣਾ ॥ ਅਨੰਤ ਰੂਪ ਤੇਰੇ; ਨਾਰਾਇਣਾ ॥੪॥੧॥ ਪਰ ਧਨ ਪਰ ਦਾਰਾ; ਪਰਹਰੀ ॥ ਤਾ ਕੈ ਨਿਕਟਿ ਬਸੈ; ਨਰਹਰੀ ॥੧॥ ਜੋ. ਨ ਭਜੰਤੇ; ਨਾਰਾਇਣਾ ॥ ਤਿਨ ਕਾ ਮੈ; ਨ ਕਰਉ ਦਰਸਨਾ ॥੧॥ ਰਹਾਉ ॥ ਜਿਨ ਕੈ ਭੀਤਰਿ; ਹੈ ਅੰਤਰਾ ॥ ਜੈਸੇ ਪਸੁ; ਤੈਸੇ ਓਇ ਨਰਾ ॥੨॥ ਪ੍ਰਣਵਤਿ ਨਾਮਦੇਉ; ਨਾਕਹਿ ਬਿਨਾ ॥ ਨਾ ਸੋਹੈ; ਬਤੀਸ ਲਖਨਾ ॥੩॥੨॥ ਦੂਧੁ ਕਟੋਰੈ. ਗਡਵੈ ਪਾਨੀ ॥ ਕਪਲ ਗਾਇ; ਨਾਮੈ ਦੁਹਿ ਆਨੀ ॥੧॥ ਦੂਧੁ ਪੀਉ; ਗੋਬਿੰਦੇ ਰਾਇ ॥ ਦੂਧੁ ਪੀਉ; ਮੇਰੋ ਮਨੁ ਪਤੀਆਇ ॥ ਨਾਹੀ ਤ; ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥ ਸੋੁਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ; ਹਰਿ ਆਗੈ ਧਰੀ ॥੨॥ ਏਕੁ ਭਗਤੁ; ਮੇਰੇ ਹਿਰਦੇ ਬਸੈ ॥ ਨਾਮੇ ਦੇਖਿ; ਨਰਾਇਨੁ ਹਸੈ ॥੩॥ ਦੂਧੁ ਪੀਆਇ; ਭਗਤੁ ਘਰਿ ਗਇਆ ॥
Источники и права