couponatlas.

Гуру Грантх Сахиб (гурмукхи): Анг 1166

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਮੇ ਸਰ ਭਰਿ; ਸੋਨਾ ਲੇਹੁ ॥੧੦॥ ਮਾਲੁ ਲੇਉ; ਤਉ ਦੋਜਕਿ ਪਰਉ ॥ ਦੀਨੁ ਛੋਡਿ; ਦੁਨੀਆ ਕਉ ਭਰਉ ॥੧੧॥ ਪਾਵਹੁ ਬੇੜੀ. ਹਾਥਹੁ ਤਾਲ ॥ ਨਾਮਾ ਗਾਵੈ. ਗੁਨ ਗੋਪਾਲ ॥੧੨॥ ਗੰਗ ਜਮੁਨ; ਜਉ ਉਲਟੀ ਬਹੈ ॥ ਤਉ ਨਾਮਾ. ਹਰਿ ਕਰਤਾ ਰਹੈ ॥੧੩॥ ਸਾਤ ਘੜੀ; ਜਬ ਬੀਤੀ ਸੁਣੀ ॥ ਅਜਹੁ. ਨ ਆਇਓ; ਤ੍ਰਿਭਵਣ ਧਣੀ ॥੧੪॥ ਪਾਖੰਤਣ; ਬਾਜ ਬਜਾਇਲਾ ॥ ਗਰੁੜ ਚੜੑੇ ਗੋਬਿੰਦ ਆਇਲਾ ॥੧੫॥ ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ ਗਰੁੜ ਚੜੑੇ ਆਏ ਗੋਪਾਲ ॥੧੬॥ ਕਹਹਿ ਤ; ਧਰਣਿ ਇਕੋਡੀ ਕਰਉ ॥ ਕਹਹਿ ਤ; ਲੇ ਕਰਿ ਊਪਰਿ ਧਰਉ ॥੧੭॥ ਕਹਹਿ ਤ; ਮੁਈ ਗਊ ਦੇਉ ਜੀਆਇ ॥ ਸਭੁ ਕੋਈ; ਦੇਖੈ ਪਤੀਆਇ ॥੧੮॥ ਨਾਮਾ ਪ੍ਰਣਵੈ; ਸੇਲ ਮਸੇਲ ॥ ਗਊ ਦੁਹਾਈ; ਬਛਰਾ ਮੇਲਿ ॥੧੯॥ ਦੂਧਹਿ ਦੁਹਿ; ਜਬ ਮਟੁਕੀ ਭਰੀ ॥ ਲੇ ਬਾਦਿਸਾਹ ਕੇ ਆਗੇ ਧਰੀ ॥੨੦॥ ਬਾਦਿਸਾਹੁ ਮਹਲ ਮਹਿ ਜਾਇ ॥ ਅਉਘਟ ਕੀ ਘਟ; ਲਾਗੀ ਆਇ ॥੨੧॥ ਕਾਜੀ ਮੁਲਾਂ; ਬਿਨਤੀ ਫੁਰਮਾਇ ॥ ਬਖਸੀ ਹਿੰਦੂ; ਮੈ ਤੇਰੀ ਗਾਇ ॥੨੨॥ ਨਾਮਾ ਕਹੈ; ਸੁਨਹੁ ਬਾਦਿਸਾਹ ॥ ਇਹੁ ਕਿਛੁ ਪਤੀਆ; ਮੁਝੈ ਦਿਖਾਇ ॥੨੩॥ ਇਸ ਪਤੀਆ ਕਾ; ਇਹੈ ਪਰਵਾਨੁ ॥ ਸਾਚਿ ਸੀਲਿ; ਚਾਲਹੁ ਸੁਲਿਤਾਨ ॥੨੪॥ ਨਾਮਦੇਉ; ਸਭ ਰਹਿਆ ਸਮਾਇ ॥ ਮਿਲਿ ਹਿੰਦੂ ਸਭ; ਨਾਮੇ ਪਹਿ ਜਾਹਿ ॥੨੫॥ ਜਉ ਅਬ ਕੀ ਬਾਰ; ਨ ਜੀਵੈ ਗਾਇ ॥ ਤ ਨਾਮਦੇਵ ਕਾ ਪਤੀਆ ਜਾਇ ॥੨੬॥ ਨਾਮੇ ਕੀ ਕੀਰਤਿ. ਰਹੀ ਸੰਸਾਰਿ ॥ ਭਗਤ ਜਨਾਂ ਲੇ. ਉਧਰਿਆ ਪਾਰਿ ॥੨੭॥ ਸਗਲ ਕਲੇਸ; ਨਿੰਦਕ ਭਇਆ ਖੇਦੁ ॥ ਨਾਮੇ ਨਾਰਾਇਨ. ਨਾਹੀ ਭੇਦੁ ॥੨੮॥੧॥੧੦॥ ਘਰੁ ੨ ॥ ਜਉ ਗੁਰਦੇਉ; ਤ ਮਿਲੈ ਮੁਰਾਰਿ ॥ ਜਉ ਗੁਰਦੇਉ; ਤ ਉਤਰੈ ਪਾਰਿ ॥ ਜਉ ਗੁਰਦੇਉ; ਤ ਬੈਕੁੰਠ ਤਰੈ ॥ ਜਉ ਗੁਰਦੇਉ; ਤ ਜੀਵਤ ਮਰੈ ॥੧॥ ਸਤਿ ਸਤਿ ਸਤਿ; ਸਤਿ ਸਤਿ ਗੁਰਦੇਵ ॥ ਝੂਠੁ ਝੂਠੁ ਝੂਠੁ ਝੂਠੁ; ਆਨ ਸਭ ਸੇਵ ॥੧॥ ਰਹਾਉ ॥ ਜਉ ਗੁਰਦੇਉ; ਤ ਨਾਮੁ ਦ੍ਰਿੜਾਵੈ ॥ ਜਉ ਗੁਰਦੇਉ; ਨ ਦਹ ਦਿਸ ਧਾਵੈ ॥ ਜਉ ਗੁਰਦੇਉ; ਪੰਚ ਤੇ ਦੂਰਿ ॥ ਜਉ ਗੁਰਦੇਉ; ਨ ਮਰਿਬੋ ਝੂਰਿ ॥੨॥ ਜਉ ਗੁਰਦੇਉ; ਤ ਅੰਮ੍ਰਿਤ ਬਾਨੀ ॥ ਜਉ ਗੁਰਦੇਉ; ਤ ਅਕਥ ਕਹਾਨੀ ॥ ਜਉ ਗੁਰਦੇਉ; ਤ ਅੰਮ੍ਰਿਤ ਦੇਹ ॥ ਜਉ ਗੁਰਦੇਉ; ਨਾਮੁ ਜਪਿ ਲੇਹਿ ॥੩॥ ਜਉ ਗੁਰਦੇਉ; ਭਵਨ ਤ੍ਰੈ ਸੂਝੈ ॥ ਜਉ ਗੁਰਦੇਉ; ਊਚ ਪਦ ਬੂਝੈ ॥ ਜਉ ਗੁਰਦੇਉ; ਤ ਸੀਸੁ ਅਕਾਸਿ ॥ ਜਉ ਗੁਰਦੇਉ; ਸਦਾ ਸਾਬਾਸਿ ॥੪॥ ਜਉ ਗੁਰਦੇਉ; ਸਦਾ ਬੈਰਾਗੀ ॥ ਜਉ ਗੁਰਦੇਉ; ਪਰ ਨਿੰਦਾ ਤਿਆਗੀ ॥
Источники и права