couponatlas.

Гуру Грантх Сахиб (гурмукхи): Анг 1168

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਮਾਹਾ ਮਾਹ ਮੁਮਾਰਖੀ; ਚੜਿਆ ਸਦਾ ਬਸੰਤੁ ॥ ਪਰਫੜੁ ਚਿਤ, ਸਮਾਲਿ ਸੋਇ; ਸਦਾ ਸਦਾ ਗੋਬਿੰਦੁ ॥੧॥ ਭੋਲਿਆ; ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ. ਬੀਚਾਰਿ ਮਨ; ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥ ਕਰਮ ਪੇਡੁ. ਸਾਖਾ ਹਰੀ; ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ. ਛਾਵ ਘਣੀ; ਚੂਕਾ ਮਨ ਅਭਿਮਾਨੁ ॥੨॥ ਅਖੀ ਕੁਦਰਤਿ. ਕੰਨੀ ਬਾਣੀ; ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ; ਲਾਗਾ ਸਹਜਿ ਧਿਆਨੁ ॥੩॥ ਮਾਹਾ ਰੁਤੀ ਆਵਣਾ; ਵੇਖਹੁ ਕਰਮ ਕਮਾਇ ॥ ਨਾਨਕ ਹਰੇ. ਨ ਸੂਕਹੀ; ਜਿ ਗੁਰਮੁਖਿ ਰਹੇ ਸਮਾਇ ॥੪॥੧॥ ਮਹਲਾ ੧ ਬਸੰਤੁ ॥ ਰੁਤਿ ਆਈਲੇ; ਸਰਸ. ਬਸੰਤ ਮਾਹਿ ॥ ਰੰਗਿ ਰਾਤੇ ਰਵਹਿ; ਸਿ ਤੇਰੈ ਚਾਇ ॥ ਕਿਸੁ ਪੂਜ ਚੜਾਵਉ; ਲਗਉ ਪਾਇ ॥੧॥ ਤੇਰਾ ਦਾਸਨਿ ਦਾਸਾ; ਕਹਉ ਰਾਇ ॥ ਜਗਜੀਵਨ; ਜੁਗਤਿ. ਨ ਮਿਲੈ ਕਾਇ ॥੧॥ ਰਹਾਉ ॥ ਤੇਰੀ ਮੂਰਤਿ ਏਕਾ; ਬਹੁਤੁ ਰੂਪ ॥ ਕਿਸੁ ਪੂਜ ਚੜਾਵਉ; ਦੇਉ ਧੂਪ ॥ ਤੇਰਾ ਅੰਤੁ. ਨ ਪਾਇਆ; ਕਹਾ ਪਾਇ ॥ ਤੇਰਾ ਦਾਸਨਿ ਦਾਸਾ; ਕਹਉ ਰਾਇ ॥੨॥ ਤੇਰੇ ਸਠਿ ਸੰਬਤ; ਸਭਿ ਤੀਰਥਾ ॥ ਤੇਰਾ ਸਚੁ ਨਾਮੁ ਪਰਮੇਸਰਾ ॥ ਤੇਰੀ ਗਤਿ ਅਵਿਗਤਿ; ਨਹੀ ਜਾਣੀਐ ॥ ਅਣਜਾਣਤ; ਨਾਮੁ ਵਖਾਣੀਐ ॥੩॥ ਨਾਨਕੁ ਵੇਚਾਰਾ; ਕਿਆ ਕਹੈ ॥ ਸਭੁ ਲੋਕੁ ਸਲਾਹੇ; ਏਕਸੈ ॥ ਸਿਰੁ ਨਾਨਕ; ਲੋਕਾ ਪਾਵ ਹੈ ॥ ਬਲਿਹਾਰੀ ਜਾਉ; ਜੇਤੇ ਤੇਰੇ ਨਾਵ ਹੈ ॥੪॥੨॥ ਬਸੰਤੁ ਮਹਲਾ ੧ ॥ ਸੁਇਨੇ ਕਾ ਚਉਕਾ; ਕੰਚਨ ਕੁਆਰ ॥ ਰੁਪੇ ਕੀਆ ਕਾਰਾ; ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕੁ; ਕਰੰਤੇ ਕੀ ਆਗਿ ॥ ਗਰੁੜਾ ਖਾਣਾ; ਦੁਧ ਸਿਉ ਗਾਡਿ ॥੧॥ ਰੇ ਮਨ ਲੇਖੈ; ਕਬਹੂ. ਨ ਪਾਇ ॥
Источники и права