couponatlas.

Гуру Грантх Сахиб (гурмукхи): Анг 117

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਬਦਿ ਮਰੈ. ਮਨੁ ਮਾਰੈ ਅਪੁਨਾ; ਮੁਕਤੀ ਕਾ ਦਰੁ ਪਾਵਣਿਆ ॥੩॥ ਕਿਲਵਿਖ ਕਾਟੈ; ਕ੍ਰੋਧੁ ਨਿਵਾਰੇ ॥ ਗੁਰ ਕਾ ਸਬਦੁ; ਰਖੈ ਉਰ ਧਾਰੇ ॥ ਸਚਿ ਰਤੇ ਸਦਾ ਬੈਰਾਗੀ; ਹਉਮੈ ਮਾਰਿ ਮਿਲਾਵਣਿਆ ॥੪॥ ਅੰਤਰਿ ਰਤਨੁ; ਮਿਲੈ ਮਿਲਾਇਆ ॥ ਤ੍ਰਿਬਿਧਿ ਮਨਸਾ; ਤ੍ਰਿਬਿਧਿ ਮਾਇਆ ॥ ਪੜਿ ਪੜਿ ਪੰਡਿਤ ਮੋਨੀ ਥਕੇ; ਚਉਥੇ ਪਦ ਕੀ ਸਾਰ. ਨ ਪਾਵਣਿਆ ॥੫॥ ਆਪੇ ਰੰਗੇ. ਰੰਗੁ ਚੜਾਏ ॥ ਸੇ ਜਨ ਰਾਤੇ; ਗੁਰ ਸਬਦਿ ਰੰਗਾਏ ॥ ਹਰਿ ਰੰਗੁ ਚੜਿਆ ਅਤਿ ਅਪਾਰਾ; ਹਰਿ ਰਸਿ ਰਸਿ ਗੁਣ ਗਾਵਣਿਆ ॥੬॥ ਗੁਰਮੁਖਿ ਰਿਧਿ ਸਿਧਿ; ਸਚੁ ਸੰਜਮੁ ਸੋਈ ॥ ਗੁਰਮੁਖਿ ਗਿਆਨੁ; ਨਾਮਿ ਮੁਕਤਿ ਹੋਈ ॥ ਗੁਰਮੁਖਿ ਕਾਰ ਸਚੁ ਕਮਾਵਹਿ; ਸਚੇ ਸਚਿ ਸਮਾਵਣਿਆ ॥੭॥ ਗੁਰਮੁਖਿ ਥਾਪੇ; ਥਾਪਿ ਉਥਾਪੇ ॥ ਗੁਰਮੁਖਿ ਜਾਤਿ ਪਤਿ; ਸਭੁ ਆਪੇ ॥ ਨਾਨਕ. ਗੁਰਮੁਖਿ ਨਾਮੁ ਧਿਆਏ; ਨਾਮੇ ਨਾਮਿ ਸਮਾਵਣਿਆ ॥੮॥੧੨॥੧੩॥ ਮਾਝ ਮਹਲਾ ੩ ॥ ਉਤਪਤਿ ਪਰਲਉ; ਸਬਦੇ ਹੋਵੈ ॥ ਸਬਦੇ ਹੀ ਫਿਰਿ ਓਪਤਿ ਹੋਵੈ ॥ ਗੁਰਮੁਖਿ ਵਰਤੈ ਸਭੁ ਆਪੇ ਸਚਾ; ਗੁਰਮੁਖਿ ਉਪਾਇ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਗੁਰੁ ਪੂਰਾ ਮੰਨਿ ਵਸਾਵਣਿਆ ॥ ਗੁਰ ਤੇ. ਸਾਤਿ ਭਗਤਿ ਕਰੇ ਦਿਨੁ ਰਾਤੀ; ਗੁਣ ਕਹਿ. ਗੁਣੀ ਸਮਾਵਣਿਆ ॥੧॥ ਰਹਾਉ ॥ ਗੁਰਮੁਖਿ ਧਰਤੀ; ਗੁਰਮੁਖਿ ਪਾਣੀ ॥ ਗੁਰਮੁਖਿ ਪਵਣੁ ਬੈਸੰਤਰੁ; ਖੇਲੈ ਵਿਡਾਣੀ ॥ ਸੋ ਨਿਗੁਰਾ. ਜੋ ਮਰਿ ਮਰਿ ਜੰਮੈ; ਨਿਗੁਰੇ ਆਵਣ ਜਾਵਣਿਆ ॥੨॥ ਤਿਨਿ ਕਰਤੈ; ਇਕੁ ਖੇਲੁ ਰਚਾਇਆ ॥ ਕਾਇਆ ਸਰੀਰੈ ਵਿਚਿ; ਸਭੁ ਕਿਛੁ ਪਾਇਆ ॥ ਸਬਦਿ ਭੇਦਿ. ਕੋਈ ਮਹਲੁ ਪਾਏ; ਮਹਲੇ ਮਹਲਿ ਬੁਲਾਵਣਿਆ ॥੩॥ ਸਚਾ ਸਾਹੁ; ਸਚੇ ਵਣਜਾਰੇ ॥ ਸਚੁ ਵਣੰਜਹਿ; ਗੁਰ ਹੇਤਿ ਅਪਾਰੇ ॥ ਸਚੁ ਵਿਹਾਝਹਿ ਸਚੁ ਕਮਾਵਹਿ; ਸਚੋ ਸਚੁ ਕਮਾਵਣਿਆ ॥੪॥ ਬਿਨੁ ਰਾਸੀ; ਕੋ ਵਥੁ ਕਿਉ ਪਾਏ ॥ ਮਨਮੁਖ ਭੂਲੇ; ਲੋਕ ਸਬਾਏ ॥ ਬਿਨੁ ਰਾਸੀ. ਸਭ ਖਾਲੀ ਚਲੇ; ਖਾਲੀ ਜਾਇ ਦੁਖੁ ਪਾਵਣਿਆ ॥੫॥ ਇਕਿ ਸਚੁ ਵਣੰਜਹਿ; ਗੁਰ ਸਬਦਿ ਪਿਆਰੇ ॥ ਆਪਿ ਤਰਹਿ; ਸਗਲੇ ਕੁਲ ਤਾਰੇ ॥ ਆਏ ਸੇ ਪਰਵਾਣੁ ਹੋਏ; ਮਿਲਿ ਪ੍ਰੀਤਮ. ਸੁਖੁ ਪਾਵਣਿਆ ॥੬॥ ਅੰਤਰਿ ਵਸਤੁ; ਮੂੜਾ ਬਾਹਰੁ ਭਾਲੇ ॥ ਮਨਮੁਖ ਅੰਧੇ; ਫਿਰਹਿ ਬੇਤਾਲੇ ॥ ਜਿਥੈ ਵਥੁ ਹੋਵੈ. ਤਿਥਹੁ ਕੋਇ ਨ ਪਾਵੈ; ਮਨਮੁਖ ਭਰਮਿ ਭੁਲਾਵਣਿਆ ॥੭॥ ਆਪੇ ਦੇਵੈ; ਸਬਦਿ ਬੁਲਾਏ ॥ ਮਹਲੀ ਮਹਲਿ; ਸਹਜ ਸੁਖੁ ਪਾਏ ॥ ਨਾਨਕ. ਨਾਮਿ ਮਿਲੈ ਵਡਿਆਈ; ਆਪੇ ਸੁਣਿ ਸੁਣਿ ਧਿਆਵਣਿਆ ॥੮॥੧੩॥੧੪॥ ਮਾਝ ਮਹਲਾ ੩ ॥ ਸਤਿਗੁਰ; ਸਾਚੀ ਸਿਖ ਸੁਣਾਈ ॥
Источники и права