couponatlas.

Гуру Грантх Сахиб (гурмукхи): Анг 1170

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਿ ਸੰਗਿ ਦਿਖਾਇਓ; ਰਾਮ ਰਾਇ ॥੧॥ ਮਿਲੁ ਸਖੀ ਸਹੇਲੀ; ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ; ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥ ਮਨਮੁਖੀ ਦੁਹਾਗਣਿ; ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ; ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ; ਸੰਗਿ ਦੇਉ ॥ ਗੁਰਿ. ਨਾਮੁ ਦ੍ਰਿੜਾਇਆ; ਜਪੁ ਜਪੇਉ ॥੨॥ ਬਿਨੁ ਗੁਰ; ਭਗਤਿ ਨ ਭਾਉ ਹੋਇ ॥ ਬਿਨੁ ਗੁਰ; ਸੰਤ. ਨ ਸੰਗੁ ਦੇਇ ॥ ਬਿਨੁ ਗੁਰ; ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ; ਮਲੁ. ਸਬਦਿ ਖੋਇ ॥੩॥ ਗੁਰਿ ਮਨੁ ਮਾਰਿਓ; ਕਰਿ ਸੰਜੋਗੁ ॥ ਅਹਿਨਿਸਿ ਰਾਵੇ; ਭਗਤਿ ਜੋਗੁ ॥ ਗੁਰ ਸੰਤ ਸਭਾ; ਦੁਖੁ ਮਿਟੈ ਰੋਗੁ ॥ ਜਨ ਨਾਨਕ; ਹਰਿ ਵਰੁ ਸਹਜ ਜੋਗੁ ॥੪॥੬॥ ਬਸੰਤੁ ਮਹਲਾ ੧ ॥ ਆਪੇ ਕੁਦਰਤਿ ਕਰੇ ਸਾਜਿ ॥ ਸਚੁ ਆਪਿ ਨਿਬੇੜੇ; ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ; ਸਹਜਿ ਆਥਿ ॥੧॥ ਮਤ ਬਿਸਰਸਿ; ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ; ਹਰਿ ਆਪਿ ਤੁਲਾਏ. ਅਤੁਲੁ ਤੋਲਿ ॥੧॥ ਰਹਾਉ ॥ ਗੁਰ ਚਰਨ ਸਰੇਵਹਿ; ਗੁਰਸਿਖ ਤੋਰ ॥ ਗੁਰ ਸੇਵ ਤਰੇ; ਤਜਿ ਮੇਰ ਤੋਰ ॥ ਨਰ ਨਿੰਦਕ ਲੋਭੀ; ਮਨਿ ਕਠੋਰ ॥ ਗੁਰ ਸੇਵ. ਨ ਭਾਈ; ਸਿ ਚੋਰ ਚੋਰ ॥੨॥ ਗੁਰੁ ਤੁਠਾ; ਬਖਸੇ ਭਗਤਿ ਭਾਉ ॥ ਗੁਰਿ ਤੁਠੈ; ਪਾਈਐ ਹਰਿ ਮਹਲਿ ਠਾਉ ॥ ਪਰਹਰਿ ਨਿੰਦਾ; ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ; ਕਰਮਿ ਭਾਗੁ ॥੩॥ ਗੁਰੁ ਮੇਲਿ ਮਿਲਾਵੈ; ਕਰੇ ਦਾਤਿ ॥ ਗੁਰਸਿਖ ਪਿਆਰੇ; ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ; ਗੁਰੁ ਤੁਸਿ ਦੇਇ ॥ ਕਹੁ ਨਾਨਕ; ਪਾਵਹਿ ਵਿਰਲੇ ਕੇਇ ॥੪॥੭॥ ਬਸੰਤੁ ਮਹਲਾ ੩ ਇਕ ਤੁਕਾ ॥ ਸਾਹਿਬ ਭਾਵੈ; ਸੇਵਕੁ ਸੇਵਾ ਕਰੈ ॥ ਜੀਵਤੁ ਮਰੈ; ਸਭਿ ਕੁਲ ਉਧਰੈ ॥੧॥ ਤੇਰੀ ਭਗਤਿ. ਨ ਛੋਡਉ; ਕਿਆ ਕੋ ਹਸੈ ॥ ਸਾਚੁ ਨਾਮੁ; ਮੇਰੈ ਹਿਰਦੈ ਵਸੈ ॥੧॥ ਰਹਾਉ ॥ ਜੈਸੇ ਮਾਇਆ ਮੋਹਿ; ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ; ਰਾਮ ਨਾਮ ਰਵਤ ਰਹੈ ॥੨॥ ਮੈ ਮੂਰਖ ਮੁਗਧ ਊਪਰਿ; ਕਰਹੁ ਦਇਆ ॥ ਤਉ ਸਰਣਾਗਤਿ. ਰਹਉ ਪਇਆ ॥੩॥ ਕਹਤੁ ਨਾਨਕੁ; ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ; ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥ ਮਹਲਾ ੧ ਬਸੰਤੁ ਹਿੰਡੋਲ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਸਾਲ ਗ੍ਰਾਮ ਬਿਪ ਪੂਜਿ ਮਨਾਵਹੁ; ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ; ਦਇਆ ਕਰਹੁ ਦਇਆਲਾ ॥੧॥
Источники и права