couponatlas.

Гуру Грантх Сахиб (гурмукхи): Анг 1172

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨ ਕਉ ਤਖਤਿ ਮਿਲੈ ਵਡਿਆਈ; ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ. ਭਏ ਸੇ ਪਾਰਸ; ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥ ਬਸੰਤੁ ਮਹਲਾ ੩ ਘਰੁ ੧ ਦੁਤੁਕੇ ॥ ੴ ਸਤਿਗੁਰ ਪ੍ਰਸਾਦਿ ॥ ਮਾਹਾ ਰੁਤੀ ਮਹਿ; ਸਦ ਬਸੰਤੁ ॥ ਜਿਤੁ ਹਰਿਆ; ਸਭੁ ਜੀਅ ਜੰਤੁ ॥ ਕਿਆ ਹਉ ਆਖਾ; ਕਿਰਮ ਜੰਤੁ ॥ ਤੇਰਾ ਕਿਨੈ. ਨ ਪਾਇਆ ਆਦਿ ਅੰਤੁ ॥੧॥ ਤੈ ਸਾਹਿਬ ਕੀ; ਕਰਹਿ ਸੇਵ ॥ ਪਰਮ ਸੁਖ ਪਾਵਹਿ; ਆਤਮ ਦੇਵ ॥੧॥ ਰਹਾਉ ॥ ਕਰਮੁ ਹੋਵੈ; ਤਾਂ ਸੇਵਾ ਕਰੈ ॥ ਗੁਰ ਪਰਸਾਦੀ; ਜੀਵਤ ਮਰੈ ॥ ਅਨਦਿਨੁ; ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ; ਦੁਤਰੁ ਤਰੈ ॥੨॥ ਬਿਖੁ ਅੰਮ੍ਰਿਤੁ; ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ; ਦੁਇ ਫਲ ਲਾਏ ॥ ਆਪੇ ਕਰਤਾ ਕਰੇ ਕਰਾਏ ॥ ਜੋ ਤਿਸੁ ਭਾਵੈ; ਤਿਸੈ ਖਵਾਏ ॥੩॥ ਨਾਨਕ; ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ; ਆਪੇ ਦੇਇ ॥ ਬਿਖਿਆ ਕੀ ਬਾਸਨਾ; ਮਨਹਿ ਕਰੇਇ ॥ ਅਪਣਾ ਭਾਣਾ; ਆਪਿ ਕਰੇਇ ॥੪॥੧॥ ਬਸੰਤੁ ਮਹਲਾ ੩ ॥ ਰਾਤੇ ਸਾਚਿ. ਹਰਿ ਨਾਮਿ ਨਿਹਾਲਾ ॥ ਦਇਆ ਕਰਹੁ; ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ; ਅਵਰੁ. ਨਹੀ ਮੈ ਕੋਇ ॥ ਜਿਉ ਭਾਵੈ; ਤਿਉ ਰਾਖੈ ਸੋਇ ॥੧॥ ਗੁਰ ਗੋਪਾਲ; ਮੇਰੈ ਮਨਿ ਭਾਏ ॥ ਰਹਿ. ਨ ਸਕਉ, ਦਰਸਨ ਦੇਖੇ ਬਿਨੁ; ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥ ਇਹੁ ਮਨੁ ਲੋਭੀ; ਲੋਭਿ ਲੁਭਾਨਾ ॥ ਰਾਮ ਬਿਸਾਰਿ; ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ; ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ; ਮਸਤਕਿ ਵਡਭਾਗੇ ॥੨॥ ਪਉਣ ਪਾਣੀ ਕੀ; ਇਹ ਦੇਹ ਸਰੀਰਾ ॥ ਹਉਮੈ ਰੋਗੁ. ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ; ਗੁਣ ਗਾਇਆ ॥ ਕਰਿ ਕਿਰਪਾ; ਗੁਰਿ. ਰੋਗੁ ਗਵਾਇਆ ॥੩॥ ਚਾਰਿ ਨਦੀਆ ਅਗਨੀ; ਤਨਿ ਚਾਰੇ ॥ ਤ੍ਰਿਸਨਾ ਜਲਤ; ਜਲੇ ਅਹੰਕਾਰੇ ॥ ਗੁਰਿ ਰਾਖੇ; ਵਡਭਾਗੀ ਤਾਰੇ ॥ ਜਨ ਨਾਨਕ; ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥ ਬਸੰਤੁ ਮਹਲਾ ੩ ॥ ਹਰਿ ਸੇਵੇ; ਸੋ ਹਰਿ ਕਾ ਲੋਗੁ ॥ ਸਾਚੁ ਸਹਜੁ; ਕਦੇ. ਨ ਹੋਵੈ ਸੋਗੁ ॥ ਮਨਮੁਖ ਮੁਏ; ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ; ਭੀ ਮਰਿ ਜਾਹਿ ॥੧॥ ਸੇ ਜਨ ਜੀਵੇ; ਜਿਨ ਹਰਿ ਮਨ ਮਾਹਿ ॥ ਸਾਚੁ ਸਮੑਾਲਹਿ; ਸਾਚਿ ਸਮਾਹਿ ॥੧॥ ਰਹਾਉ ॥ ਹਰਿ. ਨ ਸੇਵਹਿ; ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ; ਸਿਰਿ ਪਾਵਹਿ ਧੂਰਿ ॥ ਹਰਿ ਆਪੇ; ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ; ਤਿਲੁ. ਨ ਤਮਾਇ ॥੨॥
Источники и права