couponatlas.

Гуру Грантх Сахиб (гурмукхи): Анг 1176

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਪੂਰੇ ਤੇ; ਪਾਇਆ ਜਾਈ ॥ ਨਾਮਿ ਰਤੇ; ਸਦਾ ਸੁਖੁ ਪਾਈ ॥ ਬਿਨੁ ਨਾਮੈ; ਹਉਮੈ ਜਲਿ ਜਾਈ ॥੩॥ ਵਡਭਾਗੀ; ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ; ਦੁਖੁ ਸਾਰਾ ॥ ਹਿਰਦੈ ਵਸਿਆ; ਸੁ ਬਾਹਰਿ ਪਾਸਾਰਾ ॥ ਨਾਨਕ ਜਾਣੈ; ਸਭੁ ਉਪਾਵਣਹਾਰਾ ॥੪॥੧੨॥ ਬਸੰਤੁ ਮਹਲਾ ੩ ਇਕ ਤੁਕੇ ॥ ਤੇਰਾ ਕੀਆ. ਕਿਰਮ ਜੰਤੁ ॥ ਦੇਹਿ ਤ; ਜਾਪੀ ਆਦਿ ਮੰਤੁ ॥੧॥ ਗੁਣ ਆਖਿ ਵੀਚਾਰੀ; ਮੇਰੀ ਮਾਇ ॥ ਹਰਿ ਜਪਿ; ਹਰਿ ਕੈ ਲਗਉ ਪਾਇ ॥੧॥ ਰਹਾਉ ॥ ਗੁਰ ਪ੍ਰਸਾਦਿ; ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ; ਵੈਰਿ ਵਾਦਿ ॥੨॥ ਗੁਰਿ ਕਿਰਪਾ ਕੀਨੑੀ; ਚੂਕਾ ਅਭਿਮਾਨੁ ॥ ਸਹਜ ਭਾਇ; ਪਾਇਆ ਹਰਿ ਨਾਮੁ ॥੩॥ ਊਤਮੁ ਊਚਾ; ਸਬਦ ਕਾਮੁ ॥ ਨਾਨਕੁ ਵਖਾਣੈ; ਸਾਚੁ ਨਾਮੁ ॥੪॥੧॥੧੩॥ ਬਸੰਤੁ ਮਹਲਾ ੩ ॥ ਬਨਸਪਤਿ ਮਉਲੀ; ਚੜਿਆ ਬਸੰਤੁ ॥ ਇਹੁ ਮਨੁ ਮਉਲਿਆ; ਸਤਿਗੁਰੂ ਸੰਗਿ ॥੧॥ ਤੁਮੑ ਸਾਚੁ ਧਿਆਵਹੁ; ਮੁਗਧ ਮਨਾ ॥ ਤਾਂ ਸੁਖੁ ਪਾਵਹੁ; ਮੇਰੇ ਮਨਾ ॥੧॥ ਰਹਾਉ ॥ ਇਤੁ ਮਨਿ ਮਉਲਿਐ; ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ; ਨਾਮੁ ਗੋਬਿੰਦ ॥੨॥ ਏਕੋ ਏਕੁ; ਸਭੁ ਆਖਿ ਵਖਾਣੈ ॥ ਹੁਕਮੁ ਬੂਝੈ; ਤਾਂ ਏਕੋ ਜਾਣੈ ॥੩॥ ਕਹਤ ਨਾਨਕੁ; ਹਉਮੈ ਕਹੈ. ਨ ਕੋਇ ॥ ਆਖਣੁ ਵੇਖਣੁ ਸਭੁ; ਸਾਹਿਬ ਤੇ ਹੋਇ ॥੪॥੨॥੧੪॥ ਬਸੰਤੁ ਮਹਲਾ ੩ ॥ ਸਭਿ ਜੁਗ; ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ; ਮਤਿ ਬੁਧਿ ਹੋਏ ॥੧॥ ਹਰਿ ਜੀਉ; ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ; ਸਚ ਨਾਮਿ ਸਮਾਇ ॥੧॥ ਰਹਾਉ ॥ ਮਨਿ ਬਸੰਤੁ; ਹਰੇ ਸਭਿ ਲੋਇ ॥ ਫਲਹਿ ਫੁਲੀਅਹਿ; ਰਾਮ ਨਾਮਿ ਸੁਖੁ ਹੋਇ ॥੨॥ ਸਦਾ ਬਸੰਤੁ; ਗੁਰਸਬਦੁ ਵੀਚਾਰੇ ॥ ਰਾਮ ਨਾਮੁ; ਰਾਖੈ ਉਰ ਧਾਰੇ ॥੩॥ ਮਨਿ ਬਸੰਤੁ; ਤਨੁ ਮਨੁ ਹਰਿਆ ਹੋਇ ॥ ਨਾਨਕ. ਇਹੁ ਤਨੁ ਬਿਰਖੁ; ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥ ਬਸੰਤੁ ਮਹਲਾ ੩ ॥ ਤਿਨੑ ਬਸੰਤੁ; ਜੋ ਹਰਿ ਗੁਣ ਗਾਇ ॥ ਪੂਰੈ ਭਾਗਿ; ਹਰਿ ਭਗਤਿ ਕਰਾਇ ॥੧॥ ਇਸੁ ਮਨ ਕਉ; ਬਸੰਤ ਕੀ ਲਗੈ. ਨ ਸੋਇ ॥ ਇਹੁ ਮਨੁ ਜਲਿਆ; ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ; ਕਰਮ ਕਮਾਇ ॥ ਮਾਇਆ ਮੂਠਾ; ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ; ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ; ਫਿਰਿ ਆਵੈ. ਨ ਫੇਟੈ ॥੩॥ ਇਹੁ ਮਨੁ ਛੂਟਾ; ਗੁਰਿ. ਲੀਆ ਛਡਾਇ ॥ ਨਾਨਕ. ਮਾਇਆ ਮੋਹੁ; ਸਬਦਿ ਜਲਾਇ ॥੪॥੪॥੧੬॥ ਬਸੰਤੁ ਮਹਲਾ ੩ ॥ ਬਸੰਤੁ ਚੜਿਆ; ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ; ਹਰਿ ਚਿਤੁ ਲਾਇ ॥੧॥
Источники и права