couponatlas.

Гуру Грантх Сахиб (гурмукхи): Анг 1184

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੇ ਧਨਵੰਤ; ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ; ਗੁਰ ਸਬਦਿ. ਨਾਸਿ ॥ ਭੈ ਬਿਨਸੇ; ਨਿਰਭੈ ਪਦੁ ਪਾਇਆ ॥ ਗੁਰ ਮਿਲਿ ਨਾਨਕਿ; ਖਸਮੁ ਧਿਆਇਆ ॥੨॥ ਸਾਧਸੰਗਤਿ; ਪ੍ਰਭਿ ਕੀਓ ਨਿਵਾਸ ॥ ਹਰਿ ਜਪਿ ਜਪਿ; ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕਿ; ਹਰਿ ਹਰਿ ਕਹਿਆ ॥੩॥ ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ; ਜਿਸੁ ਨਾਮੁ ਦੇਹ ॥ ਪ੍ਰਭ ਜਪਿ ਜਪਿ ਜੀਵਹਿ; ਤੇਰੇ ਦਾਸ ॥ ਗੁਰ ਮਿਲਿ ਨਾਨਕ; ਕਮਲ ਪ੍ਰਗਾਸ ॥੪॥੧੩॥ ਬਸੰਤੁ ਮਹਲਾ ੫ ਘਰੁ ੧ ਇਕਤੁਕੇ ॥ ੴ ਸਤਿਗੁਰ ਪ੍ਰਸਾਦਿ ॥ ਸਗਲ ਇਛਾ; ਜਪਿ ਪੁੰਨੀਆ ॥ ਪ੍ਰਭਿ ਮੇਲੇ; ਚਿਰੀ ਵਿਛੁੰਨਿਆ ॥੧॥ ਤੁਮ ਰਵਹੁ ਗੋਬਿੰਦੈ; ਰਵਣ ਜੋਗੁ ॥ ਜਿਤੁ ਰਵਿਐ; ਸੁਖ ਸਹਜ ਭੋਗੁ ॥੧॥ ਰਹਾਉ ॥ ਕਰਿ ਕਿਰਪਾ; ਨਦਰਿ ਨਿਹਾਲਿਆ ॥ ਅਪਣਾ ਦਾਸੁ; ਆਪਿ ਸਮੑਾਲਿਆ ॥੨॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ; ਸੁਖ ਧਨੀ ॥੩॥ ਮੇਰਾ ਗੁਣੁ ਅਵਗਣੁ. ਨ ਬੀਚਾਰਿਆ ॥ ਪ੍ਰਭ ਨਾਨਕ; ਚਰਣ ਪੂਜਾਰਿਆ ॥੪॥੧॥੧੪॥ ਬਸੰਤੁ ਮਹਲਾ ੫ ॥ ਕਿਲਬਿਖ ਬਿਨਸੇ; ਗਾਇ ਗੁਨਾ ॥ ਅਨਦਿਨ ਉਪਜੀ; ਸਹਜ; ਧੁਨਾ ॥੧॥ ਮਨੁ ਮਉਲਿਓ; ਹਰਿ ਚਰਨ ਸੰਗਿ ॥ ਕਰਿ ਕਿਰਪਾ ਸਾਧੂ ਜਨ ਭੇਟੇ; ਨਿਤ ਰਾਤੌ ਹਰਿ ਨਾਮ ਰੰਗਿ ॥੧॥ ਰਹਾਉ ॥ ਕਰਿ ਕਿਰਪਾ ਪ੍ਰਗਟੇ ਗੋੁਪਾਲ ॥ ਲੜਿ ਲਾਇ ਉਧਾਰੇ; ਦੀਨ ਦਇਆਲ ॥੨॥ ਇਹੁ ਮਨੁ ਹੋਆ; ਸਾਧ ਧੂਰਿ ॥ ਨਿਤ ਦੇਖੈ; ਸੁਆਮੀ ਹਜੂਰਿ ॥੩॥ ਕਾਮ ਕ੍ਰੋਧ ਤ੍ਰਿਸਨਾ ਗਈ ॥ ਨਾਨਕ ਪ੍ਰਭ; ਕਿਰਪਾ ਭਈ ॥੪॥੨॥੧੫॥ ਬਸੰਤੁ ਮਹਲਾ ੫ ॥ ਰੋਗ ਮਿਟਾਏ; ਪ੍ਰਭੂ ਆਪਿ ॥ ਬਾਲਕ ਰਾਖੇ; ਅਪਨੇ ਕਰ ਥਾਪਿ ॥੧॥ ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ; ਕਲਿਆਣ ਰੂਪ. ਜਪਿ ਹਰਿ ਹਰਿ ਮੰਤੁ ॥੧॥ ਰਹਾਉ ॥ ਸੋਗ ਸੰਤਾਪ ਕਟੇ; ਪ੍ਰਭਿ ਆਪਿ ॥ ਗੁਰ ਅਪੁਨੇ ਕਉ; ਨਿਤ ਨਿਤ ਜਾਪਿ ॥੨॥ ਜੋ ਜਨੁ; ਤੇਰਾ ਜਪੇ ਨਾਉ ॥ ਸਭਿ ਫਲ ਪਾਏ; ਨਿਹਚਲ ਗੁਣ ਗਾਉ ॥੩॥ ਨਾਨਕ; ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ ॥੪॥੩॥੧੬॥ ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨੑੇ ਨਿਹਾਲ ॥ ਅਪਨੇ ਸੇਵਕ ਕਉ; ਭਇਆ ਦਇਆਲੁ ॥੧॥ ਗੁਰਿ ਪੂਰੈ; ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ; ਰਿਦ ਮਹਿ ਦੀਆ ॥੧॥ ਰਹਾਉ ॥ ਕਰਮੁ ਧਰਮੁ ਮੇਰਾ; ਕਛੁ ਨ ਬੀਚਾਰਿਓ ॥
Источники и права