couponatlas.

Гуру Грантх Сахиб (гурмукхи): Анг 1186

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੂ ਵਡ ਦਾਤਾ. ਤੂ ਵਡ ਦਾਨਾ; ਅਉਰੁ. ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ; ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ; ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ. ਢਹਿ ਪਇਆ ਦੁਆਰੈ; ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥ ਬਸੰਤੁ ਹਿੰਡੋਲ ਮਹਲਾ ੫ ॥ ਮੂਲੁ. ਨ ਬੂਝੈ, ਆਪੁ. ਨ ਸੂਝੈ; ਭਰਮਿ ਬਿਆਪੀ, ਅਹੰ ਮਨੀ ॥੧॥ ਪਿਤਾ; ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ; ਇਹ ਬੀਚਾਰੀ ਹਰਿ ਜਨੀ ॥੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ; ਕਲਿ ਮਹਿ ਸੁਖੀਏ ਸੇ ਗਨੀ ॥੩॥ ਅਵਰੁ ਉਪਾਉ. ਨ ਕੋਈ ਸੂਝੈ; ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਬਸੰਤੁ ਹਿੰਡੋਲ ਮਹਲਾ ੯ ॥ ਸਾਧੋ. ਇਹੁ ਤਨੁ; ਮਿਥਿਆ ਜਾਨਉ ॥ ਯਾ ਭੀਤਰਿ. ਜੋ ਰਾਮੁ ਬਸਤੁ ਹੈ; ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ, ਸੰਪਤਿ ਸੁਪਨੇ ਕੀ; ਦੇਖਿ. ਕਹਾ ਐਡਾਨੋ ॥ ਸੰਗਿ ਤਿਹਾਰੈ ਕਛੂ. ਨ ਚਾਲੈ; ਤਾਹਿ ਕਹਾ ਲਪਟਾਨੋ ॥੧॥ ਉਸਤਤਿ ਨਿੰਦਾ ਦੋਊ ਪਰਹਰਿ; ਹਰਿ ਕੀਰਤਿ ਉਰਿ ਆਨੋ ॥ ਜਨ ਨਾਨਕ. ਸਭ ਹੀ ਮੈ ਪੂਰਨ; ਏਕ ਪੁਰਖ ਭਗਵਾਨੋ ॥੨॥੧॥ ਬਸੰਤੁ ਮਹਲਾ ੯ ॥ ਪਾਪੀ ਹੀਐ ਮੈ; ਕਾਮੁ ਬਸਾਇ ॥ ਮਨੁ ਚੰਚਲੁ; ਯਾ ਤੇ. ਗਹਿਓ, ਨ ਜਾਇ ॥੧॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ਪਰਿ; ਡਾਰੀ ਇਹ ਫਾਸ ॥੧॥ ਜਿਹਿ ਜਿਹਿ; ਹਰਿ ਕੋ ਨਾਮੁ ਸਮੑਾਰਿ ॥ ਤੇ. ਭਵ ਸਾਗਰ ਉਤਰੇ ਪਾਰਿ ॥੨॥ ਜਨ ਨਾਨਕ; ਹਰਿ ਕੀ ਸਰਨਾਇ ॥ ਦੀਜੈ ਨਾਮੁ; ਰਹੈ ਗੁਨ ਗਾਇ ॥੩॥੨॥ ਬਸੰਤੁ ਮਹਲਾ ੯ ॥ ਮਾਈ ਮੈ; ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ; ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ; ਉਪਜਿਓ ਨਿਰਮਲ ਗਿਆਨੁ ॥ ਲੋਭ ਮੋਹ ਏਹ ਪਰਸਿ. ਨ ਸਾਕੈ; ਗਹੀ ਭਗਤਿ ਭਗਵਾਨ ॥੧॥ ਜਨਮ ਜਨਮ ਕਾ ਸੰਸਾ ਚੂਕਾ; ਰਤਨੁ ਨਾਮੁ ਜਬ ਪਾਇਆ ॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ; ਨਿਜ ਸੁਖ ਮਾਹਿ ਸਮਾਇਆ ॥੨॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ; ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ. ਇਹ ਬਿਧਿ ਕੀ ਸੰਪੈ; ਕੋਊ ਗੁਰਮੁਖਿ ਪਾਵੈ ॥੩॥੩॥ ਬਸੰਤੁ ਮਹਲਾ ੯ ॥ ਮਨ. ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ; ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ; ਧੂਏ ਕਾ ਪਹਾਰ ॥
Источники и права