couponatlas.

Гуру Грантх Сахиб (гурмукхи): Анг 1187

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੈ. ਸਾਚਾ ਮਾਨਿਆ; ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ. ਨ ਚਾਲੈ; ਸਮਝ ਲੇਹ ॥੨॥ ਇਕ ਭਗਤਿ ਨਾਰਾਇਨ; ਹੋਇ ਸੰਗਿ ॥ ਕਹੁ ਨਾਨਕ. ਭਜੁ; ਤਿਹ ਏਕ ਰੰਗਿ ॥੩॥੪॥ ਬਸੰਤੁ ਮਹਲਾ ੯ ॥ ਕਹਾ ਭੂਲਿਓ ਰੇ; ਝੂਠੇ ਲੋਭ ਲਾਗ ॥ ਕਛੁ ਬਿਗਰਿਓ ਨਾਹਿਨ; ਅਜਹੁ ਜਾਗ ॥੧॥ ਰਹਾਉ ॥ ਸਮ ਸੁਪਨੈ ਕੈ; ਇਹੁ ਜਗੁ ਜਾਨੁ ॥ ਬਿਨਸੈ ਛਿਨ ਮੈ; ਸਾਚੀ ਮਾਨੁ ॥੧॥ ਸੰਗਿ ਤੇਰੈ; ਹਰਿ ਬਸਤ ਨੀਤ ॥ ਨਿਸ ਬਾਸੁਰ ਭਜੁ; ਤਾਹਿ ਮੀਤ ॥੨॥ ਬਾਰ ਅੰਤ ਕੀ; ਹੋਇ ਸਹਾਇ ॥ ਕਹੁ ਨਾਨਕ; ਗੁਨ ਤਾ ਕੇ ਗਾਇ ॥੩॥੫॥ ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ॥ ੴ ਸਤਿਗੁਰ ਪ੍ਰਸਾਦਿ ॥ ਜਗੁ ਕਊਆ; ਨਾਮੁ. ਨਹੀ ਚੀਤਿ ॥ ਨਾਮੁ ਬਿਸਾਰਿ ਗਿਰੈ; ਦੇਖੁ ਭੀਤਿ ॥ ਮਨੂਆ ਡੋਲੈ; ਚੀਤਿ ਅਨੀਤਿ ॥ ਜਗ ਸਿਉ ਤੂਟੀ; ਝੂਠ ਪਰੀਤਿ ॥੧॥ ਕਾਮੁ ਕ੍ਰੋਧੁ ਬਿਖੁ; ਬਜਰੁ ਭਾਰੁ ॥ ਨਾਮ ਬਿਨਾ; ਕੈਸੇ ਗੁਨ ਚਾਰੁ ॥੧॥ ਰਹਾਉ ॥ ਘਰੁ ਬਾਲੂ ਕਾ; ਘੂਮਨ ਘੇਰਿ ॥ ਬਰਖਸਿ ਬਾਣੀ; ਬੁਦਬੁਦਾ ਹੇਰਿ ॥ ਮਾਤ੍ਰ ਬੂੰਦ ਤੇ; ਧਰਿ ਚਕੁ ਫੇਰਿ ॥ ਸਰਬ ਜੋਤਿ; ਨਾਮੈ ਕੀ ਚੇਰਿ ॥੨॥ ਸਰਬ ਉਪਾਇ; ਗੁਰੂ ਸਿਰਿ ਮੋਰੁ ॥ ਭਗਤਿ ਕਰਉ; ਪਗ ਲਾਗਉ ਤੋਰ ॥ ਨਾਮਿ ਰਤੋ; ਚਾਹਉ ਤੁਝ ਓਰੁ ॥ ਨਾਮੁ ਦੁਰਾਇ ਚਲੈ; ਸੋ ਚੋਰੁ ॥੩॥ ਪਤਿ ਖੋਈ; ਬਿਖੁ ਅੰਚਲਿ ਪਾਇ ॥ ਸਾਚ ਨਾਮਿ ਰਤੋ; ਪਤਿ ਸਿਉ ਘਰਿ ਜਾਇ ॥ ਜੋ ਕਿਛੁ ਕੀਨੑਸਿ; ਪ੍ਰਭੁ ਰਜਾਇ ॥ ਭੈ ਮਾਨੈ; ਨਿਰਭਉ ਮੇਰੀ ਮਾਇ ॥੪॥ ਕਾਮਨਿ ਚਾਹੈ; ਸੁੰਦਰਿ ਭੋਗੁ ॥ ਪਾਨ ਫੂਲ ਮੀਠੇ ਰਸ ਰੋਗ ॥ ਖੀਲੈ ਬਿਗਸੈ; ਤੇਤੋ ਸੋਗ ॥ ਪ੍ਰਭ ਸਰਣਾਗਤਿ; ਕੀਨੑਸਿ ਹੋਗ ॥੫॥ ਕਾਪੜੁ ਪਹਿਰਸਿ; ਅਧਿਕੁ ਸੀਗਾਰੁ ॥ ਮਾਟੀ ਫੂਲੀ; ਰੂਪੁ ਬਿਕਾਰੁ ॥ ਆਸਾ ਮਨਸਾ; ਬਾਂਧੋ ਬਾਰੁ ॥ ਨਾਮ ਬਿਨਾ; ਸੂਨਾ ਘਰੁ ਬਾਰੁ ॥੬॥ ਗਾਛਹੁ ਪੁਤ੍ਰੀ. ਰਾਜ ਕੁਆਰਿ ॥ ਨਾਮੁ ਭਣਹੁ ਸਚੁ; ਦੋਤੁ ਸਵਾਰਿ ॥ ਪ੍ਰਿਉ ਸੇਵਹੁ; ਪ੍ਰਭ ਪ੍ਰੇਮ ਅਧਾਰਿ ॥ ਗੁਰਸਬਦੀ; ਬਿਖੁ ਤਿਆਸ ਨਿਵਾਰਿ ॥੭॥ ਮੋਹਨਿ. ਮੋਹਿ ਲੀਆ; ਮਨੁ ਮੋਹਿ ॥ ਗੁਰ ਕੈ ਸਬਦਿ; ਪਛਾਨਾ ਤੋਹਿ ॥ ਨਾਨਕ. ਠਾਢੇ ਚਾਹਹਿ; ਪ੍ਰਭੂ ਦੁਆਰਿ ॥ ਤੇਰੇ ਨਾਮਿ ਸੰਤੋਖੇ; ਕਿਰਪਾ ਧਾਰਿ ॥੮॥੧॥ ਬਸੰਤੁ ਮਹਲਾ ੧ ॥ ਮਨੁ ਭੂਲਉ; ਭਰਮਸਿ ਆਇ ਜਾਇ ॥ ਅਤਿ ਲੁਬਧ ਲੁਭਾਨਉ; ਬਿਖਮ ਮਾਇ ॥ ਨਹ ਅਸਥਿਰੁ ਦੀਸੈ; ਏਕ ਭਾਇ ॥ ਜਿਉ ਮੀਨ; ਕੁੰਡਲੀਆ ਕੰਠਿ ਪਾਇ ॥੧॥ ਮਨੁ ਭੂਲਉ; ਸਮਝਸਿ ਸਾਚ ਨਾਇ ॥ ਗੁਰਸਬਦੁ ਬੀਚਾਰੇ; ਸਹਜ ਭਾਇ ॥੧॥ ਰਹਾਉ ॥
Источники и права