couponatlas.

Гуру Грантх Сахиб (гурмукхи): Анг 1188

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨੁ ਭੂਲਉ; ਭਰਮਸਿ, ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ; ਕਾਮਹਾਰ ॥ ਕੜਿ ਬੰਧਨਿ ਬਾਧਿਓ. ਸੀਸ ਮਾਰ ॥੨॥ ਮਨੁ ਮੁਗਧੌ ਦਾਦਰੁ; ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ; ਨਾਮ ਬੀਨੁ ॥ ਤਾ ਕੈ. ਜਾਤਿ ਨ ਪਾਤੀ; ਨਾਮ ਲੀਨ ॥ ਸਭਿ ਦੂਖ ਸਖਾਈ; ਗੁਣਹ ਬੀਨ ॥੩॥ ਮਨੁ ਚਲੈ ਨ ਜਾਈ; ਠਾਕਿ ਰਾਖੁ ॥ ਬਿਨੁ ਹਰਿ ਰਸ ਰਾਤੇ; ਪਤਿ ਨ ਸਾਖੁ ॥ ਤੂ ਆਪੇ ਸੁਰਤਾ; ਆਪਿ ਰਾਖੁ ॥ ਧਰਿ ਧਾਰਣ; ਦੇਖੈ ਜਾਣੈ ਆਪਿ ॥੪॥ ਆਪਿ ਭੁਲਾਏ; ਕਿਸੁ ਕਹਉ ਜਾਇ ॥ ਗੁਰੁ ਮੇਲੇ; ਬਿਰਥਾ ਕਹਉ ਮਾਇ ॥ ਅਵਗਣ ਛੋਡਉ; ਗੁਣ ਕਮਾਇ ॥ ਗੁਰਸਬਦੀ ਰਾਤਾ; ਸਚਿ ਸਮਾਇ ॥੫॥ ਸਤਿਗੁਰ ਮਿਲਿਐ; ਮਤਿ ਊਤਮ ਹੋਇ ॥ ਮਨੁ ਨਿਰਮਲੁ; ਹਉਮੈ ਕਢੈ ਧੋਇ ॥ ਸਦਾ ਮੁਕਤੁ; ਬੰਧਿ. ਨ ਸਕੈ ਕੋਇ ॥ ਸਦਾ ਨਾਮੁ ਵਖਾਣੈ; ਅਉਰੁ. ਨ ਕੋਇ ॥੬॥ ਮਨੁ ਹਰਿ ਕੈ ਭਾਣੈ; ਆਵੈ ਜਾਇ ॥ ਸਭ ਮਹਿ ਏਕੋ; ਕਿਛੁ ਕਹਣੁ. ਨ ਜਾਇ ॥ ਸਭੁ ਹੁਕਮੋ ਵਰਤੈ; ਹੁਕਮਿ ਸਮਾਇ ॥ ਦੂਖ ਸੂਖ ਸਭ; ਤਿਸੁ ਰਜਾਇ ॥੭॥ ਤੂ ਅਭੁਲੁ; ਨ ਭੂਲੌ ਕਦੇ. ਨਾਹਿ ॥ ਗੁਰਸਬਦੁ ਸੁਣਾਏ; ਮਤਿ ਅਗਾਹਿ ॥ ਤੂ ਮੋਟਉ ਠਾਕੁਰੁ; ਸਬਦ ਮਾਹਿ ॥ ਮਨੁ ਨਾਨਕ ਮਾਨਿਆ; ਸਚੁ ਸਲਾਹਿ ॥੮॥੨॥ ਬਸੰਤੁ ਮਹਲਾ ੧ ॥ ਦਰਸਨ ਕੀ ਪਿਆਸ; ਜਿਸੁ ਨਰ ਹੋਇ ॥ ਏਕਤੁ ਰਾਚੈ; ਪਰਹਰਿ ਦੋਇ ॥ ਦੂਰਿ ਦਰਦੁ; ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ; ਏਕ ਸਮਾਇ ॥੧॥ ਤੇਰੇ ਦਰਸਨ ਕਉ; ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ; ਗੁਰ ਸਬਦਿ ਮਿਲਾਇ ॥੧॥ ਰਹਾਉ ॥ ਬੇਦ ਵਖਾਣਿ ਕਹਹਿ; ਇਕੁ ਕਹੀਐ ॥ ਓਹੁ ਬੇਅੰਤੁ; ਅੰਤੁ. ਕਿਨਿ ਲਹੀਐ ॥ ਏਕੋ ਕਰਤਾ; ਜਿਨਿ ਜਗੁ ਕੀਆ ॥ ਬਾਝੁ ਕਲਾ; ਧਰਿ ਗਗਨੁ ਧਰੀਆ ॥੨॥ ਏਕੋ ਗਿਆਨੁ ਧਿਆਨੁ; ਧੁਨਿ ਬਾਣੀ ॥ ਏਕੁ ਨਿਰਾਲਮੁ; ਅਕਥ ਕਹਾਣੀ ॥ ਏਕੋ ਸਬਦੁ; ਸਚਾ ਨੀਸਾਣੁ ॥ ਪੂਰੇ ਗੁਰ ਤੇ; ਜਾਣੈ ਜਾਣੁ ॥੩॥ ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ; ਜੁਗਿ ਜੁਗਿ ਸੋਈ ॥ ਅਨਹਦਿ ਰਾਤਾ; ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ; ਅਲਖ ਅਪਾਰ ॥੪॥ ਏਕੋ ਤਖਤੁ. ਏਕੋ ਪਾਤਿਸਾਹੁ ॥ ਸਰਬੀ ਥਾਈ; ਵੇਪਰਵਾਹੁ ॥ ਤਿਸ ਕਾ ਕੀਆ; ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ ਏਕਾ ਮੂਰਤਿ; ਸਾਚਾ ਨਾਉ ॥ ਤਿਥੈ ਨਿਬੜੈ; ਸਾਚੁ ਨਿਆਉ ॥ ਸਾਚੀ ਕਰਣੀ; ਪਤਿ ਪਰਵਾਣੁ ॥ ਸਾਚੀ ਦਰਗਹ; ਪਾਵੈ ਮਾਣੁ ॥੬॥ ਏਕਾ ਭਗਤਿ; ਏਕੋ ਹੈ ਭਾਉ ॥ ਬਿਨੁ ਭੈ ਭਗਤੀ; ਆਵਉ ਜਾਉ ॥ ਗੁਰ ਤੇ ਸਮਝਿ; ਰਹੈ ਮਿਹਮਾਣੁ ॥
Источники и права