couponatlas.

Гуру Грантх Сахиб (гурмукхи): Анг 1189

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਰਸਿ ਰਾਤਾ; ਜਨੁ ਪਰਵਾਣੁ ॥੭॥ ਇਤ ਉਤ ਦੇਖਉ; ਸਹਜੇ ਰਾਵਉ ॥ ਤੁਝ ਬਿਨੁ ਠਾਕੁਰ; ਕਿਸੈ. ਨ ਭਾਵਉ ॥ ਨਾਨਕ; ਹਉਮੈ. ਸਬਦਿ ਜਲਾਇਆ ॥ ਸਤਿਗੁਰਿ ਸਾਚਾ; ਦਰਸੁ ਦਿਖਾਇਆ ॥੮॥੩॥ ਬਸੰਤੁ ਮਹਲਾ ੧ ॥ ਚੰਚਲੁ ਚੀਤੁ; ਨ ਪਾਵੈ ਪਾਰਾ ॥ ਆਵਤ ਜਾਤ; ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ; ਕਰਤਾਰਾ ॥ ਬਿਨੁ ਪ੍ਰੀਤਮ; ਕੋ ਕਰੈ. ਨ ਸਾਰਾ ॥੧॥ ਸਭ ਊਤਮ; ਕਿਸੁ ਆਖਉ ਹੀਨਾ ॥ ਹਰਿ ਭਗਤੀ; ਸਚਿ ਨਾਮਿ ਪਤੀਨਾ ॥੧॥ ਰਹਾਉ ॥ ਅਉਖਧ ਕਰਿ ਥਾਕੀ; ਬਹੁਤੇਰੇ ॥ ਕਿਉ ਦੁਖੁ ਚੂਕੈ; ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ; ਦੂਖ ਘਣੇਰੇ ॥ ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥ ਰੋਗੁ ਵਡੋ; ਕਿਉ. ਬਾਂਧਉ ਧੀਰਾ ॥ ਰੋਗੁ ਬੁਝੈ; ਸੋ ਕਾਟੈ ਪੀਰਾ ॥ ਮੈ ਅਵਗਣ ਮਨ ਮਾਹਿ ਸਰੀਰਾ ॥ ਢੂਢਤ ਖੋਜਤ; ਗੁਰਿ. ਮੇਲੇ ਬੀਰਾ ॥੩॥ ਗੁਰ ਕਾ ਸਬਦੁ; ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ; ਤਿਵੈ ਰਹਾਉ ॥ ਜਗੁ ਰੋਗੀ; ਕਹ ਦੇਖਿ ਦਿਖਾਉ ॥ ਹਰਿ ਨਿਰਮਾਇਲੁ; ਨਿਰਮਲੁ ਨਾਉ ॥੪॥ ਘਰ ਮਹਿ ਘਰੁ; ਜੋ ਦੇਖਿ ਦਿਖਾਵੈ ॥ ਗੁਰ ਮਹਲੀ; ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ; ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥੫॥ ਹਰਖ ਸੋਗ ਤੇ; ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ; ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ; ਰਹੈ ਲਿਵ ਲਾਗਾ ॥ ਜਨਮੁ ਜੀਤਿ; ਗੁਰਮਤਿ. ਦੁਖੁ ਭਾਗਾ ॥੬॥ ਗੁਰਿ ਦੀਆ; ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ; ਜੀਵਤ ਹੀ ਜੀਵਉ ॥ ਅਪਣੋ ਕਰਿ ਰਾਖਹੁ; ਗੁਰ ਭਾਵੈ ॥ ਤੁਮਰੋ ਹੋਇ; ਸੁ ਤੁਝਹਿ ਸਮਾਵੈ ॥੭॥ ਭੋਗੀ ਕਉ; ਦੁਖੁ ਰੋਗ ਵਿਆਪੈ ॥ ਘਟਿ ਘਟਿ ਰਵਿ ਰਹਿਆ; ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ; ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ; ਹਿਤ ਚੀਤਾ ॥੮॥੪॥ ਬਸੰਤੁ ਮਹਲਾ ੧ ਇਕ ਤੁਕੀਆ ॥ ਮਤੁ ਭਸਮ ਅੰਧੂਲੇ; ਗਰਬਿ ਜਾਹਿ ॥ ਇਨ ਬਿਧਿ; ਨਾਗੇ ਜੋਗੁ ਨਾਹਿ ॥੧॥ ਮੂੜੑੇ ਕਾਹੇ ਬਿਸਾਰਿਓ; ਤੈ ਰਾਮ ਨਾਮ ॥ ਅੰਤ ਕਾਲਿ; ਤੇਰੈ ਆਵੈ ਕਾਮ ॥੧॥ ਰਹਾਉ ॥ ਗੁਰ ਪੂਛਿ; ਤੁਮ ਕਰਹੁ ਬੀਚਾਰੁ ॥ ਜਹ ਦੇਖਉ; ਤਹ ਸਾਰਿਗਪਾਣਿ ॥੨॥ ਕਿਆ ਹਉ ਆਖਾ; ਜਾਂ ਕਛੂ ਨਾਹਿ ॥ ਜਾਤਿ ਪਤਿ ਸਭ ਤੇਰੈ ਨਾਇ ॥੩॥ ਕਾਹੇ ਮਾਲੁ ਦਰਬੁ ਦੇਖਿ; ਗਰਬਿ ਜਾਹਿ ॥ ਚਲਤੀ ਬਾਰ; ਤੇਰੋ ਕਛੂ ਨਾਹਿ ॥੪॥ ਪੰਚ ਮਾਰਿ; ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ; ਇਹੈ ਪਾਂਇ ॥੫॥ ਹਉਮੈ ਪੈਖੜੁ; ਤੇਰੇ ਮਨੈ ਮਾਹਿ ॥ ਹਰਿ. ਨ ਚੇਤਹਿ ਮੂੜੇ; ਮੁਕਤਿ ਜਾਹਿ ॥੬॥ ਮਤ ਹਰਿ ਵਿਸਰਿਐ; ਜਮ ਵਸਿ ਪਾਹਿ ॥ ਅੰਤ ਕਾਲਿ ਮੂੜੇ; ਚੋਟ ਖਾਹਿ ॥੭॥
Источники и права