couponatlas.

Гуру Грантх Сахиб (гурмукхи): Анг 119

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਖੋਟੇ ਖਰੇ; ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ; ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ; ਖੋਟੇ ਭਰਮਿ ਭੁਲਾਵਣਿਆ ॥੬॥ ਕਿਉ ਕਰਿ ਵੇਖਾ; ਕਿਉ ਸਾਲਾਹੀ ॥ ਗੁਰ ਪਰਸਾਦੀ; ਸਬਦਿ ਸਲਾਹੀ ॥ ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ; ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥ ਅੰਮ੍ਰਿਤ ਸਬਦੁ; ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ; ਰਿਦੈ ਸਮਾਣੀ ॥ ਨਾਨਕ. ਅੰਮ੍ਰਿਤ ਨਾਮੁ ਸਦਾ ਸੁਖਦਾਤਾ; ਪੀ ਅੰਮ੍ਰਿਤੁ. ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥ ਮਾਝ ਮਹਲਾ ੩ ॥ ਅੰਮ੍ਰਿਤੁ ਵਰਸੈ. ਸਹਜਿ ਸੁਭਾਏ ॥ ਗੁਰਮੁਖਿ ਵਿਰਲਾ; ਕੋਈ ਜਨੁ ਪਾਏ ॥ ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ; ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥ ਰਸਨਾ ਰਸੁ ਚਾਖਿ. ਸਦਾ ਰਹੈ ਰੰਗਿ ਰਾਤੀ; ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਗੁਰ ਪਰਸਾਦੀ; ਸਹਜੁ ਕੋ ਪਾਏ ॥ ਦੁਬਿਧਾ ਮਾਰੇ; ਇਕਸੁ ਸਿਉ ਲਿਵ ਲਾਏ ॥ ਨਦਰਿ ਕਰੇ. ਤਾ ਹਰਿ ਗੁਣ ਗਾਵੈ; ਨਦਰੀ ਸਚਿ ਸਮਾਵਣਿਆ ॥੨॥ ਸਭਨਾ ਉਪਰਿ; ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ; ਕਿਸੈ ਹੈ ਘਣੇਰੀ ॥ ਤੁਝ ਤੇ ਬਾਹਰਿ. ਕਿਛੁ ਨ ਹੋਵੈ; ਗੁਰਮੁਖਿ ਸੋਝੀ ਪਾਵਣਿਆ ॥੩॥ ਗੁਰਮੁਖਿ; ਤਤੁ ਹੈ ਬੀਚਾਰਾ ॥ ਅੰਮ੍ਰਿਤਿ ਭਰੇ; ਤੇਰੇ ਭੰਡਾਰਾ ॥ ਬਿਨੁ ਸਤਿਗੁਰ ਸੇਵੇ. ਕੋਈ ਨ ਪਾਵੈ; ਗੁਰ ਕਿਰਪਾ ਤੇ ਪਾਵਣਿਆ ॥੪॥ ਸਤਿਗੁਰੁ ਸੇਵੈ; ਸੋ ਜਨੁ ਸੋਹੈ ॥ ਅੰਮ੍ਰਿਤ ਨਾਮਿ; ਅੰਤਰੁ ਮਨੁ ਮੋਹੈ ॥ ਅੰਮ੍ਰਿਤਿ ਮਨੁ ਤਨੁ ਬਾਣੀ ਰਤਾ; ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥ ਮਨਮੁਖੁ ਭੂਲਾ; ਦੂਜੈ ਭਾਇ ਖੁਆਏ ॥ ਨਾਮੁ ਨ ਲੇਵੈ; ਮਰੈ ਬਿਖੁ ਖਾਏ ॥ ਅਨਦਿਨੁ ਸਦਾ ਵਿਸਟਾ ਮਹਿ ਵਾਸਾ; ਬਿਨੁ ਸੇਵਾ. ਜਨਮੁ ਗਵਾਵਣਿਆ ॥੬॥ ਅੰਮ੍ਰਿਤੁ ਪੀਵੈ; ਜਿਸ ਨੋ ਆਪਿ ਪੀਆਏ ॥ ਗੁਰ ਪਰਸਾਦੀ; ਸਹਜਿ ਲਿਵ ਲਾਏ ॥ ਪੂਰਨ ਪੂਰਿ ਰਹਿਆ. ਸਭ ਆਪੇ; ਗੁਰਮਤਿ ਨਦਰੀ ਆਵਣਿਆ ॥੭॥ ਆਪੇ ਆਪਿ; ਨਿਰੰਜਨੁ ਸੋਈ ॥ ਜਿਨਿ ਸਿਰਜੀ; ਤਿਨਿ ਆਪੇ ਗੋਈ ॥ ਨਾਨਕ. ਨਾਮੁ ਸਮਾਲਿ ਸਦਾ ਤੂੰ; ਸਹਜੇ ਸਚਿ ਸਮਾਵਣਿਆ ॥੮॥੧੬॥੧੭॥ ਮਾਝ ਮਹਲਾ ੩ ॥ ਸੇ ਸਚਿ ਲਾਗੇ; ਜੋ ਤੁਧੁ ਭਾਏ ॥ ਸਦਾ ਸਚੁ ਸੇਵਹਿ; ਸਹਜ ਸੁਭਾਏ ॥ ਸਚੈ ਸਬਦਿ ਸਚਾ ਸਾਲਾਹੀ; ਸਚੈ ਮੇਲਿ ਮਿਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ; ਸਚੇ ਸਚਿ ਸਮਾਵਣਿਆ ॥੧॥ ਰਹਾਉ ॥ ਜਹ ਦੇਖਾ; ਸਚੁ ਸਭਨੀ ਥਾਈ ॥ ਗੁਰ ਪਰਸਾਦੀ; ਮੰਨਿ ਵਸਾਈ ॥ ਤਨੁ ਸਚਾ ਰਸਨਾ ਸਚਿ ਰਾਤੀ; ਸਚੁ ਸੁਣਿ ਆਖਿ ਵਖਾਨਣਿਆ ॥੨॥
Источники и права