couponatlas.

Гуру Грантх Сахиб (гурмукхи): Анг 1191

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਬੁ ਅਧੇਰਾ ਬੰਦੀਖਾਨਾ; ਅਉਗਣ ਪੈਰਿ ਲੁਹਾਰੀ ॥੩॥ ਪੂੰਜੀ ਮਾਰ ਪਵੈ ਨਿਤ ਮੁਦਗਰ; ਪਾਪੁ ਕਰੇ ਕੋੁਟਵਾਰੀ ॥ ਭਾਵੈ ਚੰਗਾ. ਭਾਵੈ ਮੰਦਾ; ਜੈਸੀ ਨਦਰਿ ਤੁਮੑਾਰੀ ॥੪॥ ਆਦਿ ਪੁਰਖ ਕਉ ਅਲਹੁ ਕਹੀਐ; ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ. ਕਰੁ ਲਾਗਾ; ਐਸੀ ਕੀਰਤਿ ਚਾਲੀ ॥੫॥ ਕੂਜਾ ਬਾਂਗ ਨਿਵਾਜ ਮੁਸਲਾ; ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ. ਸਭਨਾਂ ਜੀਆਂ; ਬੋਲੀ ਅਵਰ ਤੁਮਾਰੀ ॥੬॥ ਜੇ ਤੂ ਮੀਰ ਮਹੀਪਤਿ ਸਾਹਿਬੁ; ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ; ਘਰਿ ਘਰਿ ਸਿਫਤਿ ਤੁਮੑਾਰੀ ॥੭॥ ਤੀਰਥ ਸਿੰਮ੍ਰਿਤਿ ਪੁੰਨ ਦਾਨ; ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ; ਮੇਕਾ ਘੜੀ ਸਮੑਾਲੀ ॥੮॥੧॥੮॥ ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਕਾਂਇਆ ਨਗਰਿ. ਇਕੁ ਬਾਲਕੁ ਵਸਿਆ; ਖਿਨੁ ਪਲੁ ਥਿਰੁ. ਨ ਰਹਾਈ ॥ ਅਨਿਕ ਉਪਾਵ ਜਤਨ ਕਰਿ ਥਾਕੇ; ਬਾਰੰ ਬਾਰ ਭਰਮਾਈ ॥੧॥ ਮੇਰੇ ਠਾਕੁਰ; ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ; ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ ॥ ਇਹੁ ਮਿਰਤਕੁ ਮੜਾ ਸਰੀਰੁ ਹੈ. ਸਭੁ ਜਗੁ; ਜਿਤੁ ਰਾਮ ਨਾਮੁ. ਨਹੀ ਵਸਿਆ ॥ ਰਾਮ ਨਾਮੁ ਗੁਰਿ. ਉਦਕੁ ਚੁਆਇਆ; ਫਿਰਿ ਹਰਿਆ ਹੋਆ ਰਸਿਆ ॥੨॥ ਮੈ ਨਿਰਖਤ ਨਿਰਖਤ. ਸਰੀਰੁ ਸਭੁ ਖੋਜਿਆ; ਇਕੁ ਗੁਰਮੁਖਿ ਚਲਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ; ਹਰਿ ਗੁਰਮਤੀ ਘਰਿ ਪਾਇਆ ॥੩॥ ਦੀਨਾ ਦੀਨ ਦਇਆਲ ਭਏ ਹੈ; ਜਿਉ ਕ੍ਰਿਸਨੁ. ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ. ਭਾਵਨੀ ਧਾਰਿ; ਸਭੁ ਕਿਛੁ ਆਗੈ. ਦਾਲਦੁ ਭੰਜਿ ਸਮਾਇਆ ॥੪॥ ਰਾਮ ਨਾਮ ਕੀ ਪੈਜ ਵਡੇਰੀ; ਮੇਰੇ ਠਾਕੁਰਿ ਆਪਿ ਰਖਾਈ ॥ ਜੇ ਸਭਿ ਸਾਕਤ ਕਰਹਿ ਬਖੀਲੀ; ਇਕ ਰਤੀ ਤਿਲੁ. ਨ ਘਟਾਈ ॥੫॥ ਜਨ ਕੀ ਉਸਤਤਿ ਹੈ ਰਾਮ ਨਾਮਾ; ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ. ਖਵਿ, ਨ ਸਕੈ ਤਿਲੁ; ਅਪਣੈ ਘਰਿ ਲੂਕੀ ਲਾਈ ॥੬॥ ਜਨ ਕਉ ਜਨੁ ਮਿਲਿ ਸੋਭਾ ਪਾਵੈ; ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ; ਜੋ ਹੋਵਹਿ ਦਾਸਨਿ ਦਾਸਾ ॥੭॥ ਆਪੇ ਜਲੁ ਅਪਰੰਪਰੁ ਕਰਤਾ; ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ; ਜਿਉ ਜਲੁ ਜਲਹਿ ਸਮਾਵੈ ॥੮॥੧॥੯॥
Источники и права