couponatlas.

Гуру Грантх Сахиб (гурмукхи): Анг 1198

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਨ ਬਿਧਿ. ਹਰਿ ਮਿਲੀਐ ਵਰ ਕਾਮਨਿ; ਧਨ ਸੋਹਾਗੁ ਪਿਆਰੀ ॥ ਜਾਤਿ ਬਰਨ ਕੁਲ ਸਹਸਾ ਚੂਕਾ; ਗੁਰਮਤਿ ਸਬਦਿ ਬੀਚਾਰੀ ॥੧॥ ਜਿਸੁ ਮਨੁ ਮਾਨੈ. ਅਭਿਮਾਨੁ, ਨ ਤਾ ਕਉ; ਹਿੰਸਾ ਲੋਭੁ ਵਿਸਾਰੇ ॥ ਸਹਜਿ ਰਵੈ ਵਰੁ ਕਾਮਣਿ ਪਿਰ ਕੀ; ਗੁਰਮੁਖਿ ਰੰਗਿ ਸਵਾਰੇ ॥੨॥ ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ; ਮਾਇਆ ਮੋਹ ਪਸਾਰੀ ॥ ਜਿਸੁ ਅੰਤਰਿ ਪ੍ਰੀਤਿ. ਰਾਮ ਰਸੁ ਨਾਹੀ; ਦੁਬਿਧਾ ਕਰਮ ਬਿਕਾਰੀ ॥੩॥ ਅੰਤਰਿ ਰਤਨ ਪਦਾਰਥ. ਹਿਤ ਕੌ; ਦੁਰੈ ਨ. ਲਾਲ ਪਿਆਰੀ ॥ ਨਾਨਕ ਗੁਰਮੁਖਿ ਨਾਮੁ ਅਮੋਲਕੁ; ਜੁਗਿ ਜੁਗਿ ਅੰਤਰਿ ਧਾਰੀ ॥੪॥੩॥ ਸਾਰੰਗ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਕੇ ਸੰਤ ਜਨਾ ਕੀ; ਹਮ ਧੂਰਿ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ; ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥ ਸਤਿਗੁਰੁ ਸੰਤੁ ਮਿਲੈ. ਸਾਂਤਿ ਪਾਈਐ; ਕਿਲਵਿਖ ਦੁਖ ਕਾਟੇ ਸਭਿ ਦੂਰਿ ॥ ਆਤਮ ਜੋਤਿ ਭਈ ਪਰਫੂਲਿਤ; ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥ ਵਡੈ ਭਾਗਿ ਸਤਸੰਗਤਿ ਪਾਈ; ਹਰਿ ਹਰਿ ਨਾਮੁ ਰਹਿਆ ਭਰਪੂਰਿ ॥ ਅਠਸਠਿ ਤੀਰਥ ਮਜਨੁ ਕੀਆ; ਸਤਸੰਗਤਿ ਪਗ ਨਾਏ ਧੂਰਿ ॥੨॥ ਦੁਰਮਤਿ ਬਿਕਾਰ ਮਲੀਨ ਮਤਿ ਹੋਛੀ; ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥ ਬਿਨੁ ਕਰਮਾ. ਕਿਉ ਸੰਗਤਿ ਪਾਈਐ; ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ; ਮਾਗਉ ਸਤਸੰਗਤਿ ਪਗ ਧੂਰਿ ॥ ਨਾਨਕ ਸੰਤੁ ਮਿਲੈ. ਹਰਿ ਪਾਈਐ; ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥ ਸਾਰੰਗ ਮਹਲਾ ੪ ॥ ਗੋਬਿੰਦ ਚਰਨਨ ਕਉ; ਬਲਿਹਾਰੀ ॥ ਭਵਜਲੁ ਜਗਤੁ. ਨ ਜਾਈ ਤਰਣਾ; ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥ ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ; ਸੇਵਾ ਸੁਰਤਿ ਬੀਚਾਰੀ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ; ਸਰਬ ਕਲਾ ਗੁਣਕਾਰੀ ॥੧॥ ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ; ਮਨਿ ਤਨਿ ਅਲਖ ਅਪਾਰੀ ॥ ਗੁਰ ਕਿਰਪਾਲ ਭਏ. ਤਬ ਪਾਇਆ; ਹਿਰਦੈ ਅਲਖੁ ਲਖਾਰੀ ॥੨॥ ਅੰਤਰਿ ਹਰਿ ਨਾਮੁ, ਸਰਬ ਧਰਣੀਧਰ; ਸਾਕਤ ਕਉ ਦੂਰਿ ਭਇਆ ਅਹੰਕਾਰੀ ॥ ਤ੍ਰਿਸਨਾ ਜਲਤ. ਨ ਕਬਹੂ ਬੂਝਹਿ; ਜੂਐ ਬਾਜੀ ਹਾਰੀ ॥੩॥ ਊਠਤ ਬੈਠਤ ਹਰਿ ਗੁਨ ਗਾਵਹਿ; ਗੁਰਿ. ਕਿੰਚਤ ਕਿਰਪਾ ਧਾਰੀ ॥ ਨਾਨਕ. ਜਿਨ ਕਉ ਨਦਰਿ ਭਈ ਹੈ; ਤਿਨ ਕੀ ਪੈਜ ਸਵਾਰੀ ॥੪॥੨॥
Источники и права