couponatlas.

Гуру Грантх Сахиб (гурмукхи): Анг 120

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਸਾ ਮਾਰਿ; ਸਚਿ ਸਮਾਣੀ ॥ ਇਨਿ ਮਨਿ ਡੀਠੀ; ਸਭ ਆਵਣ ਜਾਣੀ ॥ ਸਤਿਗੁਰੁ ਸੇਵੇ. ਸਦਾ ਮਨੁ ਨਿਹਚਲੁ; ਨਿਜ ਘਰਿ ਵਾਸਾ ਪਾਵਣਿਆ ॥੩॥ ਗੁਰ ਕੈ ਸਬਦਿ; ਰਿਦੈ ਦਿਖਾਇਆ ॥ ਮਾਇਆ ਮੋਹੁ; ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ; ਗੁਰਸਬਦੀ ਸਚੁ ਪਾਵਣਿਆ ॥੪॥ ਜੋ ਸਚਿ ਰਾਤੇ; ਤਿਨ ਸਚੀ ਲਿਵ ਲਾਗੀ ॥ ਹਰਿ ਨਾਮੁ ਸਮਾਲਹਿ; ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ; ਸਤਸੰਗਤਿ ਸਚੁ ਗੁਣ ਗਾਵਣਿਆ ॥੫॥ ਲੇਖਾ ਪੜੀਐ; ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ; ਸਬਦਿ ਸੁਧਿ ਹੋਵੈ ॥ ਅਨਦਿਨੁ ਸਚ ਸਬਦਿ ਸਾਲਾਹੀ; ਹੋਰੁ; ਕੋਇ. .ਨ ਕੀਮਤਿ ਪਾਵਣਿਆ ॥੬॥ ਪੜਿ ਪੜਿ ਥਾਕੇ; ਸਾਂਤਿ ਨ ਆਈ ॥ ਤ੍ਰਿਸਨਾ ਜਾਲੇ; ਸੁਧਿ ਨ ਕਾਈ ॥ ਬਿਖੁ ਬਿਹਾਝਹਿ. ਬਿਖੁ ਮੋਹ ਪਿਆਸੇ; ਕੂੜੁ ਬੋਲਿ ਬਿਖੁ ਖਾਵਣਿਆ ॥੭॥ ਗੁਰ ਪਰਸਾਦੀ; ਏਕੋ ਜਾਣਾ ॥ ਦੂਜਾ ਮਾਰਿ; ਮਨੁ ਸਚਿ ਸਮਾਣਾ ॥ ਨਾਨਕ. ਏਕੋ ਨਾਮੁ ਵਰਤੈ ਮਨ ਅੰਤਰਿ; ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥ ਮਾਝ ਮਹਲਾ ੩ ॥ ਵਰਨ ਰੂਪ; ਵਰਤਹਿ ਸਭ ਤੇਰੇ ॥ ਮਰਿ ਮਰਿ ਜੰਮਹਿ; ਫੇਰ ਪਵਹਿ ਘਣੇਰੇ ॥ ਤੂੰ ਏਕੋ ਨਿਹਚਲੁ ਅਗਮ ਅਪਾਰਾ; ਗੁਰਮਤੀ ਬੂਝ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਰਾਮ ਨਾਮੁ ਮੰਨਿ ਵਸਾਵਣਿਆ ॥ ਤਿਸੁ ਰੂਪੁ ਨ ਰੇਖਿਆ. ਵਰਨੁ ਨ ਕੋਈ; ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥ ਸਭ ਏਕਾ ਜੋਤਿ; ਜਾਣੈ ਜੇ ਕੋਈ ॥ ਸਤਿਗੁਰੁ ਸੇਵਿਐ; ਪਰਗਟੁ ਹੋਈ ॥ ਗੁਪਤੁ ਪਰਗਟੁ ਵਰਤੈ ਸਭ ਥਾਈ; ਜੋਤੀ ਜੋਤਿ ਮਿਲਾਵਣਿਆ ॥੨॥ ਤਿਸਨਾ ਅਗਨਿ; ਜਲੈ ਸੰਸਾਰਾ ॥ ਲੋਭੁ ਅਭਿਮਾਨੁ; ਬਹੁਤੁ ਅਹੰਕਾਰਾ ॥ ਮਰਿ ਮਰਿ ਜਨਮੈ, ਪਤਿ ਗਵਾਏ ਅਪਣੀ; ਬਿਰਥਾ ਜਨਮੁ ਗਵਾਵਣਿਆ ॥੩॥ ਗੁਰ ਕਾ ਸਬਦੁ; ਕੋ ਵਿਰਲਾ ਬੂਝੈ ॥ ਆਪੁ ਮਾਰੇ; ਤਾ ਤ੍ਰਿਭਵਣੁ ਸੂਝੈ ॥ ਫਿਰਿ ਓਹੁ ਮਰੈ. ਨ ਮਰਣਾ ਹੋਵੈ; ਸਹਜੇ ਸਚਿ ਸਮਾਵਣਿਆ ॥੪॥ ਮਾਇਆ ਮਹਿ ਫਿਰਿ; ਚਿਤੁ ਨ ਲਾਏ ॥ ਗੁਰ ਕੈ ਸਬਦਿ; ਸਦ ਰਹੈ ਸਮਾਏ ॥ ਸਚੁ ਸਲਾਹੇ ਸਭ ਘਟ ਅੰਤਰਿ; ਸਚੋ ਸਚੁ ਸੁਹਾਵਣਿਆ ॥੫॥ ਸਚੁ ਸਾਲਾਹੀ; ਸਦਾ ਹਜੂਰੇ ॥ ਗੁਰ ਕੈ ਸਬਦਿ; ਰਹਿਆ ਭਰਪੂਰੇ ॥ ਗੁਰ ਪਰਸਾਦੀ ਸਚੁ ਨਦਰੀ ਆਵੈ; ਸਚੇ ਹੀ ਸੁਖੁ ਪਾਵਣਿਆ ॥੬॥ ਸਚੁ ਮਨ ਅੰਦਰਿ; ਰਹਿਆ ਸਮਾਇ ॥ ਸਦਾ ਸਚੁ ਨਿਹਚਲੁ; ਆਵੈ ਨ ਜਾਇ ॥ ਸਚੇ ਲਾਗੈ. ਸੋ ਮਨੁ ਨਿਰਮਲੁ; ਗੁਰਮਤੀ ਸਚਿ ਸਮਾਵਣਿਆ ॥੭॥ ਸਚੁ ਸਾਲਾਹੀ; ਅਵਰੁ ਨ ਕੋਈ ॥ ਜਿਤੁ ਸੇਵਿਐ; ਸਦਾ ਸੁਖੁ ਹੋਈ ॥
Источники и права